ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

ਫਰੀਦਕੋਟ, 6 ਅਪ੍ਰੈਲ ()
ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀਮਤੀ ਪੂਨਮਦੀਪ ਕੌਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ ।
ਅੱਜ ਜਿਲ੍ਹਾ ਟਰੇਡ ਯੂਨੀਅਨ ਦੀ ਮੀਟਿੰਗ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਦੌਰਾਨ ਜਿਲ੍ਹੇ ਦੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਵਾਰਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀ ਗਈ ਕਾਰਵਾਈ ਦੀ ਵਿਸਥਾਰ ਸਹਿਤ ਸਮੀਖਿਆ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੀਆਂ ਸ਼ਿਕਾਇਤਾਂ ਦਾ ਹੱਲ ਅਜੇ ਤੱਕ ਨਹੀਂ ਹੋਇਆ, ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਤੁਰੰਤ ਨਿਪਟਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵਿੱਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਪਾਰਕਿੰਗ, ਸੀਵਰੇਜ ਪ੍ਰਬੰਧ, ਸੀ.ਸੀ.ਟੀ.ਵੀ ਕੈਮਰੇ, ਟਰੈਫਿਕ ਮੈਨੇਜਮੈਂਟ ਅਤੇ ਜਨਤਕ ਸਹੂਲਤਾਂ ਜਿਵੇਂ ਬਾਥਰੂਮ ਆਦਿ ਮੁੱਦਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸੰਬੰਧਤ ਵਿਭਾਗਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਮਲਹੋਤਰਾ, ਐਸ.ਡੀ.ਐਮ. ਫਰੀਦਕੋਟ ਸ੍ਰੀ ਪੁਨੀਤ ਸ਼ਰਮਾ, ਐਸ.ਡੀ.ਐਮ. ਕੋਟਕਪੂਰਾ ਸ. ਸੁਖਰਾਜ ਸਿੰਘ, ਐਸ.ਡੀ.ਐਮ. ਜੈਤੋ ਸ. ਵਿਕਰਮਜੀਤ, ਡੀ.ਆਰ.ਓ. ਮੈਡਮ ਲਵਪ੍ਰੀਤ ਕੌਰ, ਚੇਅਰਮੈਨ ਟਰੇਡ ਯੂਨੀਅਨ ਸ੍ਰੀ ਨਰੇਸ਼ ਸਿੰਗਲਾ, ਚੇਅਰਮੈਨ ਫਰੀਦਕੋਟ ਸ੍ਰੀ ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। 

Advertisement

Latest News

ਸਾਲ 2022 ਤੋਂ ਔਰਤਾਂ ਨੇ 34.63 ਕਰੋੜ ਮੁਫ਼ਤ ਬੱਸ ਯਾਤਰਾਵਾਂ ਦਾ ਲਾਭ ਉਠਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਲ 2022 ਤੋਂ ਔਰਤਾਂ ਨੇ 34.63 ਕਰੋੜ ਮੁਫ਼ਤ ਬੱਸ ਯਾਤਰਾਵਾਂ ਦਾ ਲਾਭ ਉਠਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ 'ਚ 250...
ਜਿੰਨਾ ਚਿਰ ‘ਆਪ’ ਸਰਕਾਰ ਸੱਤਾ ਵਿੱਚ ਹੈ, ਲੋਕਾਂ ਨੂੰ 24 ਘੰਟੇ ਮਿਲਦੀ ਰਹੇਗੀ ਮੁਫ਼ਤ ਬਿਜਲੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ਹੈ 'ਚ ਮੋਹਰੀ
ਮਾਨ ਸਰਕਾਰ ਵਲੋਂ ਕਰੋੜਾਂ ਦੀ ਲਾਗਤ ਨਾਲ ਕੀਤਾ ਜਾ ਰਿਹੈ ਚਹੁੰ ਪੱਖੀ ਵਿਕਾਸ: ਮੀਤ ਹੇਅਰ
ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ਹੈ 'ਚ ਮੋਹਰੀ
ਗੈਂਗਸਟਰਾਂ ‘ਤੇ ਵਾਰ ਦਾ 76ਵਾਂ ਦਿਨ: ਪੰਜਾਬ ਪੁਲਿਸ ਵੱਲੋਂ 322 ਥਾਵਾਂ ‘ਤੇ ਛਾਪੇਮਾਰੀ; 133 ਗ੍ਰਿਫ਼ਤਾਰ
ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ 'ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ