ਰਿਟਰਨਿੰਗ ਅਫਸਰਾਂ ਨੂੰ ਨੋ ਡਿਊ ਸਰਟੀਫਿਕੇਟ ਜਾਂ ਨੋ ਆਬਜੈਕਸ਼ਨ ਸਰਟੀਫਿਕੇਟ ਸਬੰਧੀ ਹਦਾਇਤਾਂ ਜਾਰੀ
By Azad Soch
On
ਫਾਜ਼ਿਲਕਾ 30 ਸਤੰਬਰ
ਵਧੀਕ ਜਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਹੈ ਕਿ ਜਿਲ੍ਹੇ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 15 ਅਕਤੂਬਰ, 2024 ਨੂੰ ਹੋਣ ਜਾ ਰਹੀਆਂ ਹਨ ਅਤੇ ਚਾਹਵਾਨ ਉਮੀਦਵਾਰੀ 4 ਅਕਤੂਬਰ 2024 ਸ਼ਾਮ 3 ਵਜੇ ਤੱਕ ਆਪਣੇ ਨਾਮਜਦਗੀ ਫਾਰਮ ਸਬੰਧਤ ਰਿਟਰਨਿੰਗ ਅਫਸਰ ਕੋਲ ਜਮਾਂ ਕਰਵਾ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੇ ਉਮੀਦਵਾਰਾਂ ਵੱਲੋਂ ਸਬੰਧਤ ਅਥਾਰਟੀਆਂ ਦੇ ਨਿਯਮਾਂ ਜਾਂ ਪ੍ਰਕਿਰਿਆਵਾਂ ਅਨੁਸਾਰ ਨਾਮਜਦਗੀ ਪੱਤਰਾਂ ਦੇ ਨਾਲ ਨੋ ਡਿਊ ਸਰਟੀਫਿਕੇਟ ਜਾਂ ਨੋ ਆਬਜੈਕਸ਼ਨ ਸਰਟੀਫਿਕੇਟ ਨੱਥੀ ਕਰਨਾ ਜਰੂਰੀ ਹੈ ਅਤੇ ਜੇਕਰ ਕਿਸੇ ਉਮੀਦਵਾਰ ਨੂੰ ਕੇਸਿਸਾਂ ਦੇ ਬਾਵਜੂਦ ਉਕਤ ਸਰਟੀਫਿਕੇਟ ਪ੍ਰਾਪਤ ਨਹੀਂ ਹੁੰਦਾ ਤਾਂ ਉਹ ਇੱਕ ਹਲਫਨਾਮਾ. ਜਿਸ ਵਿੱਚ ਸਪਸ਼ਟ ਕੀਤਾ ਹੋਵੇ ਕਿ ਉਹ ਸਬੰਧਤ ਅਥਾਰਟੀ ਦੇ ਕਿਸੇ ਟੈਕਸ ਜਾਂ ਹੋਰ ਬਕਾਏ ਦਾ ਦੇਣਦਾਰ ਨਹੀਂ ਹੈ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਐਕਟ, 1994 ਦੀ ਧਾਰਾ 11 ਦੇ ਅਨੁਸਾਰ ਉਸ ਕੋਲ ਕਿਸੇ ਵੀ ਸਥਾਨਕ ਅਥਾਰਟੀ ਨਾਲ ਸਬੰਧਤ ਜਾਇਦਾਦ ਦਾ ਅਣਅਧਿਕਾਰਤ ਕਬਜਾ ਨਹੀਂ ਹੈ, ਦਿੰਦੇ ਹੋਏ ਆਪਣੇ ਨਾਮਜਦਗੀ ਪਰਚੇ ਦਾਖਲ ਕਰ ਸਕਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਹਲਫੀਆ ਬਿਆਨ (ਐਵੀਡੇਵਿਡ) ਤਿਆਰ ਕਰਨ ਦੀ ਪ੍ਰਕਿਰਿਆ ਨੂੰ ਹੋਰ ਸਰਲ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕਾਰਜਕਾਰੀ ਮੈਜਿਸਟਰੇਟ/ਓਥ ਕਮਿਸ਼ਨਰ ਵੱਲੋਂ ਤਸਦੀਕ ਉਪਰੰਤ ਜਾਰੀ ਕੀਤੇ ਜਾਂ ਨੋਟਰੀ ਤੋਂ ਤਸਦੀਕਸ਼ੁਦਾ ਐਵੀਡੇਵਿਟ ਹੀ ਪ੍ਰਵਾਨ ਕੀਤੇ ਜਾਣਗੇ। ਰਿਟਰਨਿੰਗ ਅਫ਼ਸਰ ਸਬੰਧਤ ਨਾਮਜ਼ਦਗੀ ਪੱਤਰਾਂ ਨੂੰ ਸਵੀਕਾਰ ਕਰੇਗਾ ਅਤੇ ਹਲਫ਼ੀਆ ਬਿਆਨ ਸਬੰਧਤ ਅਥਾਰਟੀ ਨੂੰ ਭੇਜਣ ਦੇ ਨਾਲ ਹੀ ਇਸ ਸਬੰਧੀ 24 ਘੰਟਿਆਂ ਦੇ ਅੰਦਰ-ਅੰਦਰ ਰਿਪੋਰਟ ਜਮਾਂ ਕਰਵਾਉਣ ਲਈ ਨਿਰਦੇਸ਼ ਜਾਰੀ ਕਰੇਗਾ ਅਤੇ ਕੋਈ ਰਿਪੋਰਟ ਨਾ ਆਉਣ ਦੀ ਸੂਰਤ ਵਿੱਚ ਇਹ ਮੰਨਿਆ ਜਾਵੇਗਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਐਕਟ, 1994 ਦੇ ਅਨੁਸਾਰ ਸਬੰਧਤ ਉਮੀਦਵਾਰ ਡਿਫਾਲਟਰ ਜਾਂ ਅਣਅਧਿਕਾਰਤ ਕਬਜ਼ਾਧਾਰੀ ਨਹੀਂ ਹੈ।
ਉਨ੍ਹਾ ਅੱਗੇ ਕਿਹਾ ਕਿ ਉਪਰੋਕਤ ਤੋਂ ਇਲਾਵਾ ਰਾਜ ਚੋਣ ਕਮਿਸ਼ਨ ਵੱਲੋਂ ਇਹ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ ਕਿ ਬੀ.ਡੀ.ਪੀ.ਓ ਦਫ਼ਤਰ ਦੇ ਰਿਕਾਰਡ ਅਨੁਸਾਰ ਜੇਕਰ ਗ੍ਰਾਮ ਪੰਚਾਇਤ ਜਾਂ ਸਬੰਧਤ ਅਥਾਰਟੀ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਬਕਾਇਆ ਵਸੂਲੀ ਯੋਗ ਹੈ ਤਾਂ ਇਸਦੀ ਪੰਚਾਇਤ-ਵਾਰ ਸੂਚੀ ਬੀ.ਡੀ.ਪੀ.ਓ. ਦਫਤਰ ਵੱਲੋਂ ਤਿਆਰ ਕਰਨ ਉਪਰੰਤ ਸਬੰਧਤ ਰਿਟਰਨਿੰਗ ਅਫਸਰ ਨੂੰ ਮੁਹੱਈਆ ਕਰਵਾਈ ਜਾਵੇ, ਜੋ ਨਾਮਜ਼ਦਗੀਆਂ ਸਵੀਕਾਰ ਕਰਨ ਸਮੇਂ ਉਕਤ ਸੂਚੀ ਨੂੰ ਹਵਾਲੇ ਲਈ ਆਪਣੇ ਕੋਲ ਰੱਖੇਗਾ। ਜੇਕਰ ਸੂਚੀ ਵਿੱਚ ਕਿਸੇ ਉਮੀਦਵਾਰ ਵਿਰੁੱਧ ਕੋਈ ਬਕਾਇਆ ਦਰਜ ਹੈ ਤਾਂ ਸਬੰਧਤ ਉਮੀਦਵਾਰ ਬਕਾਏ ਦੀ ਅਦਾਇਗੀ ਸਬੰਧੀ ਸਬੂਤ ਜਮਾ ਕਰਵਾ ਸਕਦਾ ਹੈ ।
ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾ ਕਿਹਾ ਕਿ ਜੇਕਰ ਉਮੀਦਵਾਰ ਵੱਲੋਂ ਬਕਾਇਆ ਦੀ ਅਦਾਇਗੀ ਨਹੀਂ ਕੀਤੀ ਗਈ ਤਾਂ ਉਸ ਨੂੰ ਸਬੰਧਤ ਅਥਾਰਟੀ ਅੱਗੇ ਬਕਾਇਆ ਜਮਾਂ ਕਰਵਾਉਣ ਦਾ ਉਚਿਤ ਮੌਕਾ ਦਿੱਤਾ ਜਾਵੇਗਾ ਅਤੇ ਉਸਨੂੰ ਬਕਾਏ ਦੀ ਅਦਾਇਗੀ ਦਾ ਸਬੂਤ ਪੇਸ਼ ਕਰਨ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਸ਼ੁਰੂ ਹੋਣ ਭਾਵ 5 ਅਕਤੂਬਰ, 2024 ਸਵੇਰੇ 11 ਵਜੇ ਤੱਕ ਦਾ ਸਮਾਂ ਦਿੱਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਪੰਚਾਇਤੀ ਚੋਣਾ ਪੂਰੀ ਤਰਾਂ ਨਿਰਪੱਖ, ਪਾਰਦਰਸ਼ੀ ਤਰੀਕੇ ਨਾਲ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਰਵਾਈਆ ਜਾਣਗੀਆ।

Tags:
Latest News
ਅਲਸੀ ਦੇ ਬੀਜ ਸਰੀਰ ਵਿਚ ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰਨ ਦਾ ਕੰਮ ਕਰਦੇ ਹਨ
09 Oct 2024 21:32:57
ਅਲਸੀ (Linseed) ਵਿਚ ਕਾਫੀ ਮਾਤਰਾ ਵਿਚ ਫਾਈਬਰ (Fiber) ਹੁੰਦਾ ਹੈ।
ਖਾਣੇ ਨੂੰ ਜਲਦ ਡਾਇਜੈਸਟ (Digest) ਹੋਣ ਤੋਂ ਰੋਕਦਾ ਹੈ।
ਇਸ...