ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਪੋਲਿੰਗ ਸਟੇਸ਼ਨਾਂ 'ਤੇ ਸਾਰੀਆਂ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਪੋਲਿੰਗ ਸਟੇਸ਼ਨਾਂ 'ਤੇ ਸਾਰੀਆਂ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼

ਮਾਨਸਾ, 1 ਦਸੰਬਰ

             ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਆਈ ਏ ਐੱਸ ਵਲੋਂ ਅੱਜ ਇਥੇ ਆਪਣੇ ਦਫ਼ਤਰ ਵਿਚ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਰਓਜ਼ਏਆਰਓਜ਼ ਤੇ ਵੱਖ ਵੱਖ ਨੋਡਲ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ।

                ਇਸ ਮੌਕੇ ਉਨ੍ਹਾਂ ਆਰਓਜ਼ ਅਤੇ ਸਬੰਧਤ ਨੋਡਲ ਅਫ਼ਸਰਾਂ ਨੂੰ ਸਾਰੇ 547 ਪੋਲਿੰਗ ਬੂਥਾਂ 'ਤੇ ਲੋੜੀਂਦੀਆਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਓਨ੍ਹਾਂ ਕਿਹਾ ਕਿ ਜ਼ਿਆਦਾਤਰ ਚੋਣ ਬੂਥ ਸਕੂਲਾਂ ਵਿਚ ਹਨਇਸ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਸਾਰੇ ਆਰਓਜ਼ ਨਾਲ ਤਾਲਮੇਲ ਕਰਕੇ ਸਹੂਲਤਾਂ ਯਕੀਨੀ ਬਣਾ ਲੈਣ।

                ਇਸ ਤੋਂ ਇਲਾਵਾ ਓਨ੍ਹਾਂ ਬੈਲੇਟ ਬਕਸਿਆਂਰੈਂਡੇਮਾਈਜ਼ੇਸ਼ਨਰੀਹਰਸਲਸਟਰਾਂਗ ਰੂਮ ਬਾਰੇ ਹਦਾਇਤਾਂ ਜਾਰੀ ਕੀਤੀਆਂ ਅਤੇ ਸਾਰੇ ਸਬੰਧਤ ਅਮਲੇ ਨੂੰ ਸਮਾਂਬੱਧ ਤਰੀਕੇ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।

                 ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਅੱਜ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। 4 ਦਸੰਬਰ ਤੱਕ ਨਾਮਜ਼ਦਗੀ ਪੱਤਰਾਂ ਦੀ ਆਖ਼ਰੀ ਮਿਤੀ ਹੈ। 5 ਦਸੰਬਰ 2025 ਨੂੰ ਦਾਖ਼ਲ ਕੀਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। 6 ਦਸੰਬਰ 2025 ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 17 ਦਸੰਬਰ 2025 ਨੂੰ ਵੋਟਾਂ ਦੀ ਗਿਣਤੀ ਕਰਕੇ ਉਸੇ ਹੀ ਦਿਨ ਨਤੀਜੇ ਘੋਸ਼ਿਤ ਕੀਤੇ ਜਾਣਗੇ। ਉਹਨਾਂ ਇਹ ਵੀ ਕਿਹਾ ਕਿ ਚੋਣ ਪ੍ਰਕਿਰਿਆ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗੀ।

               ਦੱਸਣਯੋਗ ਹੈ ਕਿ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ 11 ਜ਼ੋਨਾਂ ਲਈਪੰਚਾਇਤ ਸੰਮਤੀ ਮਾਨਸਾ ਦੇ 25 ਜ਼ੋਨਾਂ ਲਈਪੰਚਾਇਤ ਸੰਮਤੀ ਸਰਦੂਲਗੜ੍ਹ ਦੇ 15 ਜ਼ੋਨਾਂ ਲਈਪੰਚਾਇਤ ਸੰਮਤੀ ਬੁਢਲਾਡਾ ਦੇ 25 ਜ਼ੋਨਾਂ ਲਈਪੰਚਾਇਤ ਸੰਮਤੀ ਝੁਨੀਰ ਦੇ 21 ਜ਼ੋਨਾਂ ਲਈ ਚੋਣਾਂ ਹੋਣੀਆਂ ਹਨ।

                ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮਾਨਸਾ ਅਨੁਪ੍ਰਿਤਾ ਜੌਹਲਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਆਕਾਸ਼ ਬਾਂਸਲ, ਐਸ.ਡੀ.ਐਮ. ਮਾਨਸਾ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ, ਐਸ.ਡੀ.ਐਮ. ਸਰਦੂਲਗੜ੍ਰ ਹਰਜਿੰਦਰ ਸਿੰਘ ਜੱਸਲ ਤੋਂ ਇਲਾਵਾ ਏਆਰਓਜ਼ ਤੇ ਵੱਖ ਵੱਖ ਨੋਡਲ ਅਫ਼ਸਰ ਹਾਜ਼ਰ ਸਨ। 

Advertisement

Advertisement

Latest News

ਵਧੀਕ ਡਿਪਟੀ ਕਮਿਸ਼ਨਰ ਨੇ ਸਟਰਾਂਗ ਰੂਮ/ਗਿਣਤੀ ਕੇਂਦਰ ਦਾ ਕੀਤਾ ਦੌਰਾ ਵਧੀਕ ਡਿਪਟੀ ਕਮਿਸ਼ਨਰ ਨੇ ਸਟਰਾਂਗ ਰੂਮ/ਗਿਣਤੀ ਕੇਂਦਰ ਦਾ ਕੀਤਾ ਦੌਰਾ
ਅਹਿਮਦਗੜ੍ਹ/ਮਾਲੇਰਕੋਟਲਾ, 09 ਦਸੰਬਰ -               ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਵੱਲੋਂ ਗਾਂਧੀ ਸਕੂਲ ਅਹਿਮਦਗੜ੍ਹ ਦਾ ਦੌਰਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਅਤੇ...
13 ਦਸੰਬਰ ਨੂੰ ਜ਼ਿਲ੍ਹਾ ਤਰਨ ਤਾਰਨ ਵਿੱਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ : ਜ਼ਿਲ੍ਹਾ ਤੇ ਸ਼ੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ
ਦਾਖਲਿਆਂ ਤੇ ਗਰਾਂਟਾਂ ਸਬੰਧੀ ਉਪ ਜਿਲਾ ਸਿੱਖਿਆ ਅਫਸਰ ਵੱਲੋਂ ਬਲਾਕ ਦੇ ਸੀਐਚਟੀ,ਹੈਡ ਟੀਚਰ ਅਤੇ ਸਕੂਲ ਇੰਚਾਰਜਾਂ ਨਾਲ ਮੀਟਿੰਗ
ਗਰੂਰ ਜ਼ਿਲ੍ਹੇ ਵਿੱਚ ਬੱਚਿਆਂ ਦੀ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਫ਼ਿਲਮ ‘ਕੋਮਲ’ ਦਿਖਾਈ ਜਾਵੇਗੀ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
ਮਾਨ ਸਰਕਾਰ ਦਾ ਪ੍ਰੋਜੈਕਟ ਹਿਫਾਜ਼ਤ—ਘਰੇਲੂ ਹਿੰਸਾ ਅਤੇ ਪਰੇਸ਼ਾਨੀ ਵਿਰੁੱਧ ਸਭ ਤੋਂ ਵੱਡਾ ਉਪਰਾਲਾ, ਪੰਜਾਬ ਦੀ ਹਰ ਧੀ ਨੂੰ ਮਿਲੇਗੀ 24 ਘੰਟੇ ਸੁਰੱਖਿਆ —181 ਹੈਲਪਲਾਈਨ ਨੰਬਰ ਜ਼ਾਰੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ 'ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ
ਪੰਜਾਬ ਦੇ ਰਾਜਪਾਲ ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੁਲੰਦਪੁਰੀ ਸਾਹਿਬ ਵਿਖੇ ਹੋਏ ਨਤਮਸਤਕ