ਐਸ ਐਸ. ਪੀ ਮਾਲੇਰਕੋਟਲਾ ਵੱਲੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਦੀ ਜ਼ਿੰਦਗੀ ਨੂੰ ਸਵਾਰਨ ਲਈ ਵਿਲੱਖਣ ਪਹਿਲ,ਦਫ਼ਤਰ ਬੁਲਾਕੇ ਕੀਤਾ ਪ੍ਰੇਰਿਤ

ਐਸ ਐਸ. ਪੀ ਮਾਲੇਰਕੋਟਲਾ ਵੱਲੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਦੀ ਜ਼ਿੰਦਗੀ ਨੂੰ ਸਵਾਰਨ ਲਈ ਵਿਲੱਖਣ ਪਹਿਲ,ਦਫ਼ਤਰ ਬੁਲਾਕੇ ਕੀਤਾ ਪ੍ਰੇਰਿਤ

ਮਾਲੇਰਕੋਟਲਾ 13 ਜੂਨ :

              ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ” ਮੁਹਿੰਮ ਤਹਿਤ ਐਸ ਐਸ. ਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਵੱਲੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਦੀ ਜ਼ਿੰਦਗੀ ਨੂੰ ਸਵਾਰਨ ਲਈ ਵਿਲੱਖਣ ਪਹਿਲ ਕੀਤੀ ਗਈ ਹੈ।

                  ਐਸ ਐਸ. ਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਨਸ਼ੇ ਨਾਲ ਪੀੜਤ ਇੱਕ ਨੌਜਵਾਨ ਨੂੰ ਨਿੱਜੀ ਤੌਰ ਤੇ ਆਪਣੇ ਦਫ਼ਤਰ ਵਿੱਚ ਬੁਲਾ ਕੇ, ਉਨ੍ਹਾਂ ਨਾਲ ਗੱਲ ਬਾਤ ਕਰਦਿਆ ਨਸ਼ੇ ਦੀ ਬਿਮਾਰੀ ਤੋਂ ਬਾਹਰ ਨਿਕਲਣ ਲਈ  ਮਨੋਵਿਗਿਆਨਕ ਅਤੇ ਮਾਨਸਿਕ ਤੌਰ ਤੇ ਪ੍ਰੇਰਿਤ ਕੀਤਾ । ਇਸ ਅਲਾਮਤ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ । ਉਨ੍ਹਾਂ ਨੇ ਨੌਜਵਾਨ ਨੂੰ ਨਵੀਂ ਸ਼ੁਰੂਆਤ ਦਾ ਹਿੱਸਾ ਬਣਨ ਲਈ ਹੌਂਸਲਾ ਦਿੱਤਾ । ਉਨ੍ਹਾਂ ਨੌਜਵਾਨਾਂ ਨੂੰ ਸਮਾਜ ਦੀ ਅਹਿਮ ਕੜੀ ਦਾ ਹਿੱਸਾ ਬਣਨ ਅਤੇ ਜੀਵਨ ਦੀ ਵਾਪਸੀ ਵੱਲ ਮੁੜਨ ਤੇ ਹਰੇਕ ਤਰ੍ਹਾਂ ਦੀ ਮਦਦ ਦੇਣ ਦਾ ਭਰੋਸਾ ਵੀ ਦਿੱਤਾ ।

                    ਗਗਨ ਅਜੀਤ ਸਿੰਘ ਨੇ ਕਿਹਾ ਕਿ, “ਇਹ ਸਾਡੀ ਨੈਤਿਕ ਅਤੇ ਸਮਾਜਿਕ ਜ਼ਿੰਮੇਵਾਰੀ ਹੈ ਕਿ ਅਸੀਂ ਨੌਜਵਾਨ ਪੀੜਤਾਂ ਨੂੰ ਸਿਰਫ ਕਾਨੂੰਨੀ ਹੱਦ ਤੱਕ ਨਹੀਂ, ਸਗੋਂ ਇਨਸਾਨੀਅਤ ਦੇ ਨਾਤੇ ਵੀ ਨਵੀਂ ਰਾਹ ਦਿਖਾਈਏ।”

            ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਅਜਿਹੀਆਂ ਕੋਸ਼ਿਸ਼ਾਂ ਜਾਰੀ ਹਨ, ਜਿਨ੍ਹਾਂ ਰਾਹੀਂ ਨਸ਼ੇ ਦੀ ਚਪੇਟ ਵਿੱਚ ਆਏ ਨੌਜਵਾਨਾਂ ਨੂੰ ਮੁੜ ਜ਼ਿੰਮੇਵਾਰ ਅਤੇ ਸਵੱਛ ਜੀਵਨ ਵੱਲ ਵਾਪਸ ਲਿਆਂਦਾ ਜਾ ਸਕੇ।

Tags:

Advertisement

Advertisement

Latest News

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
Patiala,14,DEC,2025,(Azad Soch News):-  ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ