‘ਪੱਕੀਆਂ ਸੜਕਾਂ, ਪੱਕੇ ਇਰਾਦੇ: 'ਆਪ ਸਰਕਾਰ' ਦਾ ਭ੍ਰਿਸ਼ਟਾਚਾਰ ਮੁਕਤ ਸੜਕ ਮਿਸ਼ਨ

‘ਪੱਕੀਆਂ ਸੜਕਾਂ, ਪੱਕੇ ਇਰਾਦੇ: 'ਆਪ ਸਰਕਾਰ' ਦਾ ਭ੍ਰਿਸ਼ਟਾਚਾਰ ਮੁਕਤ ਸੜਕ ਮਿਸ਼ਨ


ਚੰਡੀਗੜ੍ਹ, 12 ਮਈ:


ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿੰਡਾਂ ਦੇ ਵਿਕਾਸ ਲਈ ਉਲੀਕੀ ਨੀਤੀ ਤਹਿਤ ਪੇਂਡੂ ਲਿੰਕ ਸੜਕਾਂ ਦੇ ਮੈਗਾ ਪ੍ਰੋਜੈਕਟ ਦੀ ਸ਼ੁਰੂਆਤ ਕਰ ਦਿੱਤੀ ਹੈ। ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਹਾਲੀਆ ਬਜਟ ਵਿੱਚ 18,900 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੇ ਮੈਗਾ ਪ੍ਰੋਜੈਕਟ ਦਾ ਐਲਾਨ ਕੀਤਾ ਗਿਆ ਸੀ। ਇਸ ਐਲਾਨ ਦੇ ਕੁਝ ਦਿਨਾਂ ਬਾਅਦ ਹੀ ਪਹਿਲੇ ਪੜਾਅ ਤਹਿਤ ਅੱਜ 828 ਕਿਲੋਮੀਟਰ ਲੰਬੀਆਂ ਪੇਂਡੂ ਸੰਪਰਕ ਸੜਕਾਂ ਦੇ ਨਿਰਮਾਣ ਲਈ ਟੈਂਡਰ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ 4 ਜ਼ਿਲ੍ਹਿਆਂ ਬਰਨਾਲਾ, ਫਰੀਦਕੋਟ, ਪਠਾਨਕੋਟ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਵਸਨੀਕਾਂ ਨੂੰ ਇਸ ਦਾ ਸਿੱਧਾ ਲਾਭ ਹੋਵੇਗਾ।

ਉਨ੍ਹਾਂ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਕਿਹਾ ਕਿ ਭਦੌੜ, ਮਹਿਲ ਕਲਾਂ, ਫਰੀਦਕੋਟ, ਕੋਟਕਪੁਰਾ, ਜੈਤੋ, ਬਲਾਚੌਰ, ਬੰਗਾ, ਨਵਾਂ ਸ਼ਹਿਰ, ਭੋਆ, ਪਠਾਨਕੋਟ ਤੇ ਸੁਜਾਨਪੁਰ ਵਿਧਾਨ ਸਭਾ ਹਲਕਿਆਂ ਦੀਆਂ 828 ਕਿਲੋਮੀਟਰ ਲੰਬੀਆਂ ਸੜਕਾਂ ਲਈ ਟੈਂਡਰ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ 12,500 ਕਿਲੋਮੀਟਰ ਹੋਰ ਪੇਂਡੂ ਸੜਕਾਂ ਲਈ ਟੈਂਡਰ 30 ਮਈ ਤੱਕ ਜਾਰੀ ਕੀਤੇ ਜਾਣਗੇ ਅਤੇ ਬਾਕੀ ਸਾਰੀਆਂ ਸੜਕਾਂ ਲਈ ਟੈਂਡਰ 15 ਜੂਨ ਤੱਕ ਪੂਰੇ ਹੋ ਜਾਣਗੇ। ਸੌਂਦ ਨੇ ਕਿਹਾ ਕਿ ਇਸ ਨਾਲ ਪਿੰਡਾਂ ਨੂੰ ਇੱਕ ਮਜ਼ਬੂਤ ਸੜਕੀ ਨੈੱਟਵਰਕ ਮਿਲੇਗਾ ਤੇ ਸੂਬੇ ਦੀ ਤਰੱਕੀ ਦੀਆਂ ਨਵੀਆਂ ਇਬਾਰਤਾਂ ਲਿਖੀਆਂ ਜਾਣਗੀਆਂ।

ਸੌਂਦ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਦੇ ਖਾਤਮੇ ਵੱਲ ਇੱਕ ਵੱਡਾ ਕਦਮ ਵਧਾਉਂਦਿਆਂ ਸੜਕਾਂ ਦੇ ਨਿਰਮਾਣ ਦਾ ਠੇਕਾ ਲੈਣ ਵਾਲੇ ਠੇਕੇਦਾਰ ਨੂੰ 5 ਸਾਲ ਲਈ ਰੱਖ-ਰਖਾਅ ਦੀ ਜ਼ਿੰਮੇਵਾਰੀ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਠੇਕੇਦਾਰ ਹੁਣ ਨਾ ਸਿਰਫ਼ ਸੜਕ ਬਣਾਏਗਾ ਬਲਕਿ 5 ਸਾਲਾਂ ਲਈ ਇਸਦੀ ਦੇਖਭਾਲ ਵੀ ਕਰੇਗਾ। ਇਸ ਸਮੇਂ ਦੌਰਾਨ ਜੇਕਰ ਸੜਕ ਖਰਾਬ ਹੋ ਜਾਂਦੀ ਹੈ ਤਾਂ ਉਹੀ ਠੇਕੇਦਾਰ ਇਸ ਦੇ ਮੁੜ ਨਿਰਮਾਣ/ਰਿਪੇਅਰ ਲਈ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲੀਆਂ ਸਰਕਾਰਾਂ ਨੇ ਅਜਿਹਾ ਕੋਈ ਫੈਸਲਾ ਨਹੀਂ ਲਿਆ ਸੀ ਅਤੇ ਕਈ ਸੜਕਾਂ ਤਾਂ ਬਣਦੀ ਸਾਰ ਹੀ ਟੁੱਟ ਜਾਂਦੀਆਂ ਹੁੰਦੀਆਂ ਸਨ। ਵਾਰ-ਵਾਰ ਪੈਚ ਵਰਕਾਂ ਦੇ ਟੈਂਡਰਾਂ ਨਾਲ ਜਿੱਥੇ ਸਰਕਾਰੀ ਪੈਸਾ ਬਰਬਾਦ ਹੁੰਦਾ ਸੀ ਉੱਥੇ ਹੀ ਇਸ ਨਾਲ ਭ੍ਰਿਸ਼ਟਾਚਾਰ ਵੀ ਵੱਧਦਾ ਸੀ।

ਉਨ੍ਹਾਂ ਕਿਹਾ ਕਿ ‘ਆਪ ਸਰਕਾਰ’ ਨੇ ਪੂਰੇ ਪਾਰਦਰਸ਼ੀ ਤਰੀਕੇ ਨਾਲ  ਟੈਂਡਰ ਪ੍ਰਕਿਰਿਆ ਲਿਆਂਦੀ ਹੈ ਅਤੇ ਸਾਰੇ ਨਿਯਮ ਤੇ ਸ਼ਰਤਾਂ ਬਹੁਤ ਸਪੱਸ਼ਟ ਤਰੀਕੇ ਨਾਲ ਦਰਸਾਈਆਂ ਹਨ। ਇਸ ਤੋਂ ਇਲਾਵਾ ਸੜਕਾਂ ਦੀ ਕੁਆਲਿਟੀ ਦੀ ਨਿਗਰਾਨੀ ਜੀਓ ਟੈਗਿੰਗ ਅਤੇ ਫੋਟੋ ਅਧਾਰਤ ਐਪਸ ਰਾਹੀਂ ਕੀਤੀ ਜਾਵੇਗੀ। ਸੌਂਦ ਨੇ ਦੱਸਿਆ ਕਿ ਸੜਕ ਨਿਰਮਾਣ ਦੇ ਪੂਰੇ ਕੰਮ ਬਾਰੇ ਜਾਣਕਾਰੀ ਜਨਤਕ ਪੋਰਟਲ 'ਤੇ ਉਪਲਬਧ ਕਰਵਾਈ ਜਾਵੇਗੀ ਤਾਂ ਜੋ ਆਮ ਲੋਕ ਵੀ ਜਾਣ ਸਕਣ ਕਿ ਕਿਸ ਸੜਕ ਦਾ ਕੰਮ ਕਿਸ ਪੱਧਰ ਤੱਕ ਹੋ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਠੇਕੇਦਾਰ ਸੜਕ ਨਿਰਮਾਣ ਵਿੱਚ ਲਾਹਪ੍ਰਵਾਹੀ ਵਰਤਦਾ ਹੈ ਜਾਂ ਖਰਾਬ ਸੜਕ ਪੰਜਾਬ ਵਾਸੀਆਂ ਨੂੰ ਬਣਾ ਕੇ ਦਿੰਦਾ ਹੈ ਤਾਂ ਉਸ ਨੂੰ ਬਲੈਕਲਿਸਟ ਕਰ ਦਿੱਤਾ ਜਾਵੇਗਾ। ਅਜਿਹੇ ਕਿਸੇ ਠੇਕੇਦਾਰ ਨੂੰ ਅਗਲੀ ਵਾਰ ਠੇਕਾ ਨਹੀਂ ਦਿੱਤਾ ਜਾਵੇਗਾ। ਪੰਚਾਇਤ ਮੰਤਰੀ ਨੇ ਇਹ ਵੀ ਕਿਹਾ ਕਿ ਪੇਂਡੂ ਸੜਕਾਂ ਦਾ ਨਿਰਮਾਣ ਪੰਚਾਇਤ ਅਤੇ ਲੋਕਾਂ ਦੀ ਨਿਗਰਾਨੀ ਹੇਠ ਹੋਵੇਗਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਚਾਇਤਾਂ ਨੂੰ ਮਾੜੀਆਂ ਸੜਕਾਂ ਸੰਬੰਧੀ ਸ਼ਿਕਾਇਤਾਂ ਸਿੱਧੇ ਸਰਕਾਰ ਤੱਕ ਪਹੁੰਚਾਉਣ ਦਾ ਅਧਿਕਾਰ ਦੇ ਰਹੀ ਹੈ।

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ