ਪੁਲਿਸ ਦੀ ਅੰਤਰਰਾਜੀ ਰੇਂਜ ਪੱਧਰੀ ਤਾਲਮੇਲ ਮੀਟਿੰਗ ਮੋਹਾਲੀ ਵਿਖੇ ਹੋਈ

ਪੁਲਿਸ ਦੀ ਅੰਤਰਰਾਜੀ ਰੇਂਜ ਪੱਧਰੀ ਤਾਲਮੇਲ ਮੀਟਿੰਗ ਮੋਹਾਲੀ ਵਿਖੇ ਹੋਈ

ਐਸ.ਏ.ਐਸ.ਨਗਰ, 01 ਅਪ੍ਰੈਲ :
ਅੱਜ ਮਿਤੀ 01.04.2024 ਨੂੰ ਦੁਪਿਹਰ 03:00 ਵਜੇ ਕਾਨਫਰੰਸ ਹਾਲ, ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ ਨਗਰ ਦੇ ਦਫਤਰ ਵਿਖੇ ਇੱਕ ਰੇਂਜ ਪੱਧਰੀ ਅੰਤਰਰਾਜੀ ਤਾਲਮੇਲ ਮੀਟਿੰਗ ਸ਼੍ਰੀਮਤੀ ਨਿਲਾਂਬਰੀ ਜਗਦਲੇ, ਆਈ.ਪੀ.ਐਸ, ਡੀ.ਆਈ.ਜੀ, ਰੋਪੜ ਰੇਂਜ, ਰੋਪੜ ਦੀ ਅਗਵਾਈ ਹੇਠ ਹੋਈ।
ਇਸ ਮੀਟਿੰਗ ਵਿੱਚ ਸ਼੍ਰੀਮਤੀ ਰਵਜੋਤ ਗਰੇਵਾਲ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਫਤਿਹਗੜ੍ਹ ਸਾਹਿਬ, ਸ਼੍ਰੀ ਗੁਲਨੀਤ ਸਿੰਘ ਖੁਰਾਣਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਰੂਪਨਗਰ, ਸ਼੍ਰੀ ਤੁਸ਼ਾਰ ਗੁਪਤਾ, ਆਈ.ਪੀ.ਐਸ, ਕਪਤਾਨ ਪੁਲਿਸ, ਸਥਾਨਕ, ਐਸ.ਏ.ਐਸ ਨਗਰ, ਸ਼੍ਰੀ ਮਨਪ੍ਰੀਤ ਸਿੰਘ, ਪੀ.ਪੀ.ਐਸ, ਕਪਤਾਨ ਪੁਲਿਸ, ਦਿਹਾਤੀ, ਐਸ.ਏ.ਐਸ ਨਗਰ ਅਤੇ ਗੁਆਢੀ ਰਾਜਾਂ ਜਿਵੇਂ ਕਿ ਹਿਮਾਚਲ ਪ੍ਰਦੇਸ਼ ਦੇ ਜਿਲਾ ਊਨਾ, ਬਿਲਾਸਪੁਰ ਅਤੇ ਬੱਦੀ ਦੇ ਸੀਨੀਅਰ ਕਪਤਾਨ ਪੁਲਿਸ ਅਤੇ ਹਰਿਆਣਾ ਅਤੇ ਚੰਡੀਗੜ੍ਹ (ਯੂ.ਟੀ) ਦੇ ਨੁਮਾਇੰਦਿਆ ਨੇ ਇਸ ਮੀਟਿੰਗ ਵਿੱਚ ਭਾਗ ਲਿਆ।ਇਸ ਮੀਟਿੰਗ ਵਿੱਚ ਕਮਾਂਡੈਂਟ ਸੀ.ਏ.ਪੀ.ਐਫ, ਏਅਰਪੋਰਟ, ਐਸ.ਏ.ਐਸ ਨਗਰ ਵੀ ਹਾਜਰ ਸਨ।
ਉਪਰੋਕਤ ਤੋਂ ਇਲਾਵਾ ਇੰਸਪੈਕਟਰ ਜਨਰਲ ਪੁਲਿਸ, ਅੰਬਾਲਾ-ਕਮ-ਕਮਿਸ਼ਨਰ ਪੁਲਿਸ, ਪੰਚਕੂਲਾ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਮੰਡੀ ਵੀ ਵੀਡਿਓ ਕਾਨਫਰੰਸ ਰਾਹੀਂ ਸ਼ਾਮਲ ਹੋਏ।
ਇਸ ਮੀਟਿੰਗ ਵਿੱਚ ਅੰਤਰ-ਰਾਜੀ ਸੰਯੁਕਤ ਨਾਕਿਆਂ, ਕਾਨੂੰਨ ਵਿਵਸਥਾ ਦੇ ਮੁੱਦੇ, ਰੇਂਜ/ਜਿਲਾ ਪੱਧਰੀ ਸੁਰੱਖਿਆ ਤਾਲਮੇਲ, ਗੈਂਗਸਟਰਾਂ, ਨਸ਼ੀਲੇ ਪਦਾਰਥਾਂ/ਸ਼ਰਾਬ ਅਤੇ ਹਥਿਆਰਾਂ ਦੇ ਸਪਲਾਇਰਾਂ ਦੇ ਸਬੰਧ ਵਿੱਚ ਤਾਜ਼ਾ ਖੁਫੀਆ ਜਾਣਕਾਰੀ, ਸ਼ਰਾਬ/ਡਰੱਗ ਅਤੇ ਕੈਸ਼ ਦੀ ਅਦਲਾ-ਬਦਲੀ ਨੂੰ ਰੋਕਣ ਲਈ ਇੰਟਰ-ਸਟੇਟ ਸਰਹੱਦਾਂ ਤੇ ਸਖਤ ਨਾਕੇ ਲਗਾਉਣ ਅਤੇ ਲੋਕ ਸਭਾ ਚੋਣ-2024 ਨਾਲ ਸਬੰਧਤ ਹੋਰ ਮੁੱਦਿਆ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਆਪਸ ਵਿੱਚ ਸਹਿਯੋਗ ਨੂੰ ਬਿਹਤਰ ਬਣਾਉਣ ਲਈ ਵੱਟਸਐਪ ਗਰੁੱਪ ਬਣਾਇਆ ਗਿਆ ਅਤੇ ਪੀ.ਓਜ਼, ਭਗੌੜੇ, ਪੈਰੋਲ ਜੰਪਰਾਂ ਅਤੇ ਸ਼ਰਾਰਤੀ ਅਨਸਰਾਂ ਬਾਰੇ ਜਾਣਕਾਰੀ ਸਬੰਧਤ ਰਾਜ ਦੇ ਹਮਰੁਤਬਾ ਨਾਲ ਸਾਂਝੀ ਕੀਤੀ ਗਈ।
ਇੰਟਰ ਸਟੇਟ ਬਾਰਡਰਾਂ ਤੇ ਨਸ਼ੀਲੇ ਪਦਾਰਥਾਂ/ਸ਼ਰਾਬ ਦੀ ਤਸਕਰੀ ਆਦਿ ਵਰਗੀਆਂ ਗੈਰ-ਕਾਨੂੰਨੀ ਗਤੀਵਿਧੀਆ ਲਈ ਵਰਤੇ ਜਾਂਦੇ ਸੋਖੇ ਰਸਤਿਆਂ ਦੀ ਪਛਾਣ ਕਰਕੇ ਉਹਨਾਂ ਨੂੰ ਵੀ ਸਖਤ ਨਾਕਾਬੰਦੀ ਅਤੇ ਪੈਟਰੋਲਿੰਗ ਰਾਹੀਂ ਕਵਰ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਹੈ।

Tags:

Advertisement

Latest News

ਆਈਫੋਨ ਸਸਤੇ ਹੋਏ,ਐਪਲ ਨੇ ਘਟਾਈਆਂ ਇਨ੍ਹਾਂ 7 ਮਾਡਲਾਂ ਦੀਆਂ ਕੀਮਤਾਂ ਆਈਫੋਨ ਸਸਤੇ ਹੋਏ,ਐਪਲ ਨੇ ਘਟਾਈਆਂ ਇਨ੍ਹਾਂ 7 ਮਾਡਲਾਂ ਦੀਆਂ ਕੀਮਤਾਂ
New Delhi,27 July,2024,(Azad Soch News):- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਬਜਟ (ਬਜਟ 2024) ਵਿੱਚ ਕਈ ਵੱਡੇ ਐਲਾਨ...
ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਅੱਜ ਤੋਂ ਹਰਿਆਣਾ ਵਿਧਾਨ ਸਭਾ ਚੋਣ ਪ੍ਰਚਾਰ ਦੀ ਕਮਾਨ ਸੰਭਾਲੇਗੀ
ਪੰਜਾਬ ’ਚ ਬਣੇਗੀ ਨਵੀਂ ਮਾਲਵਾ ਨਹਿਰ,ਮੁੱਖ ਮੰਤਰੀ ਭਗਵੰਤ ਮਾਨ ਅੱਜ ਲੈਣਗੇ ਜਾਇਜ਼ਾ
ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ’ਚ ਹੇਰਾਫੇਰੀ ਦੀ ਕੋਸ਼ਿਸ਼ ਕਰਨ ਐਕਸੀਅਨ,ਜੇ.ਈ ਤੇ ਸਟੋਰ ਕੀਪਰ ਮੁੱਅਤਲ : ਹਰਭਜਨ ਸਿੰਘ
ਭਾਰਤ-ਸ਼੍ਰੀਲੰਕਾ ਵਿਚਕਾਰ ਅੱਜ ਪਹਿਲਾT-20 Match ਖੇਡਿਆ ਜਾਵੇਗਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-07-2024 ਅੰਗ 826
ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ-ਡਾ. ਬਲਜੀਤ ਕੌਰ