ਖੇਤੀਬਾੜੀ ਨੂੰ ਨਫ਼ੇਯੋਗ ਬਣਾਉਣ ਲਈ ਅੰਤਰਰਾਸ਼ਟਰੀ ਸਹਿਯੋਗ ਜ਼ਰੂਰੀ- ਗੁਰਮੀਤ ਸਿੰਘ ਖੁੱਡੀਆਂ

ਖੇਤੀਬਾੜੀ ਨੂੰ ਨਫ਼ੇਯੋਗ ਬਣਾਉਣ ਲਈ ਅੰਤਰਰਾਸ਼ਟਰੀ ਸਹਿਯੋਗ ਜ਼ਰੂਰੀ- ਗੁਰਮੀਤ ਸਿੰਘ ਖੁੱਡੀਆਂ

ਸ੍ਰੀ ਮੁਕਤਸਰ ਸਾਹਿਬ6 ਜਨਵਰੀ

 

ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੀ ਖੇਤੀਬਾੜੀ ਨੂੰ ਨਫ਼ੇਯੋਗ ਬਣਾਉਣਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਸਹਾਇਕ ਖੇਤਰਾਂ ਨੂੰ ਮਜ਼ਬੂਤ ਕਰਨ ਲਈ ਅੰਤਰਰਾਸ਼ਟਰੀ ਤਜਰਬੇ ਅਤੇ ਅਧੁਨਿਕ ਤਕਨੀਕ ਦੀ ਅਹਿਮ ਭੂਮਿਕਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਉਨ੍ਹਾਂ ਬੀਤੇ ਦਿਨੀਂ ਪਿੰਡ ਦਿਉਣ ਦੇ ਜੰਮ ਪਲ ਅਤੇ ਹਾਲ ਵਿੱਚ ਬ੍ਰਿਟਿਸ਼ ਕੋਲੰਬੀਆ ਸਰਕਾਰ ਦੇ ਕੈਬਨਿਟ ਮੰਤਰੀ ਜਗਰੂਪ ਸਿੰਘ ਬਰਾੜ ਨਾਲ ਹੋਈ ਵਿਸਥਾਰਪੂਰਕ ਮੀਟਿੰਗ ਦੌਰਾਨ ਕੀਤਾ।

 

ਮੀਟਿੰਗ ਦੌਰਾਨ ਦੋਵਾਂ ਨੇ ਪੰਜਾਬ ਅਤੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚਕਾਰ ਖੇਤੀਬਾੜੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਤੇ ਜ਼ੋਰ ਦਿੱਤਾ। ਇਸ ਦੌਰਾਨ ਖੇਤੀਬਾੜੀ ਨੂੰ ਵਪਾਰਕ ਅਤੇ ਨਫ਼ੇਯੋਗ ਬਣਾਉਣਕਿਸਾਨੀ ਆਮਦਨ ਵਧਾਉਣ ਲਈ ਨਵੇਂ ਮਾਡਲ ਅਪਣਾਉਣ ਅਤੇ ਵਿਭਿੰਨਤਾ ਤੇ ਖ਼ਾਸ ਧਿਆਨ ਕੇਂਦਰਿਤ ਕੀਤਾ ਗਿਆ।

 

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੂੰ ਫਸਲੀ ਵਿਭਿੰਨਤਾਉੱਚ ਮੁੱਲ ਵਾਲੀਆਂ ਫਸਲਾਂਬੀਜ ਤਕਨੀਕਪ੍ਰਿਸੀਜ਼ਨ ਫਾਰਮਿੰਗ ਅਤੇ ਮਕੈਨੀਕਲ ਖੇਤੀ ਵੱਲ ਅੱਗੇ ਵਧਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਬ੍ਰਿਟਿਸ਼ ਕੋਲੰਬੀਆ ਵਿੱਚ ਵਰਤੀ ਜਾ ਰਹੀ ਅਧੁਨਿਕ ਖੇਤੀ ਤਕਨੀਕਕੋਲਡ ਚੇਨ ਪ੍ਰਬੰਧਨ ਅਤੇ ਮਾਰਕੀਟ-ਲਿੰਕੇਜ ਮਾਡਲ ਪੰਜਾਬ ਦੇ ਕਿਸਾਨਾਂ ਲਈ ਲਾਭਦਾਇਕ ਸਾਬਤ ਹੋ ਸਕਦੇ ਹਨ।

 

ਮੀਟਿੰਗ ਦੌਰਾਨ ਡੇਅਰੀ ਅਤੇ ਪਸ਼ੂ ਪਾਲਣ ਖੇਤਰ ਚ ਵੀ ਵਿਸਥਾਰ ਨਾਲ ਚਰਚਾ ਹੋਈ। ਦੋਵਾਂ ਨੇ ਡੇਅਰੀ ਫਾਰਮਿੰਗ ਵਿੱਚ ਜੈਨੇਟਿਕ ਸੁਧਾਰਚਾਰਾ ਪ੍ਰਬੰਧਨਪਸ਼ੂ ਸਿਹਤ ਸੇਵਾਵਾਂਦੁੱਧ ਪ੍ਰੋਸੈਸਿੰਗ ਅਤੇ ਵੈਲਯੂ ਐਡੀਸ਼ਨ ਨੂੰ ਉਤਸ਼ਾਹਿਤ ਕਰਨ ਦੀ ਲੋੜ ਤੇ ਸਹਿਮਤੀ ਜਤਾਈ। ਇਸ ਤੋਂ ਇਲਾਵਾ ਮੱਛੀ ਪਾਲਣ ਨੂੰ ਕਿਸਾਨਾਂ ਲਈ ਆਮਦਨ ਦਾ ਵਾਧੂ ਸਰੋਤ ਬਣਾਉਣ ਲਈ ਅਧੁਨਿਕ ਮੱਛੀ ਪਾਲਣ ਤਕਨੀਕਹੈਚਰੀ ਵਿਕਾਸ ਅਤੇ ਮਾਰਕੀਟਿੰਗ ਪ੍ਰਣਾਲੀ ਤੇ ਵੀ ਵਿਚਾਰ ਕੀਤਾ ਗਿਆ।

 

ਬ੍ਰਿਟਿਸ਼ ਕੋਲੰਬੀਆ ਸਰਕਾਰ ਦੇ ਕੈਬਨਿਟ ਮੰਤਰੀ ਜਗਰੂਪ ਸਿੰਘ ਬਰਾੜ ਨੇ ਕਿਹਾ ਕਿ ਕੈਨੇਡਾ ਵਿੱਚ ਖੇਤੀਬਾੜੀਡੇਅਰੀ ਅਤੇ ਪਸ਼ੂ ਪਾਲਣ ਖੇਤਰ ਵਿੱਚ ਵਰਤੀ ਜਾ ਰਹੀ ਨਵੀਂ ਤਕਨੀਕਖੋਜ ਅਤੇ ਨਵੀਨਤਾ ਦਾ ਤਜਰਬਾ ਪੰਜਾਬ ਨਾਲ ਸਾਂਝਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਸਿਆਂ ਵਿਚਕਾਰ ਗਿਆਨ ਅਦਾਨ-ਪ੍ਰਦਾਨਟ੍ਰੇਨਿੰਗ ਪ੍ਰੋਗਰਾਮਾਂ ਅਤੇ ਨਿਵੇਸ਼ ਦੇ ਮੌਕੇ ਖੋਲ੍ਹੇ ਜਾ ਸਕਦੇ ਹਨਜਿਸ ਨਾਲ ਕਿਸਾਨਾਂ ਨੂੰ ਸਿੱਧਾ ਲਾਭ ਮਿਲੇਗਾ।

 

ਮੀਟਿੰਗ ਦੌਰਾਨ ਅੰਤਰਰਾਸ਼ਟਰੀ ਸਹਿਯੋਗ ਦੇ ਤਹਿਤ ਕਿਸਾਨਾਂ ਅਤੇ ਨੌਜਵਾਨਾਂ ਲਈ ਸਕਿੱਲ ਡਿਵੈਲਪਮੈਂਟਸਟਾਰਟਅਪਸ ਅਤੇ ਐਗਰੋ-ਪ੍ਰੋਸੈਸਿੰਗ ਖੇਤਰ ਚ ਸਾਂਝੇ ਉਪਰਾਲਿਆਂ ਤੇ ਵੀ ਚਰਚਾ ਕੀਤੀ ਗਈ।

 

ਅੰਤ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਦੇ ਦੂਰਦਰਸ਼ੀ ਨੇਤ੍ਰਿਤਵ ਹੇਠ ਕਿਸਾਨ-ਪੱਖੀ ਨੀਤੀਆਂ ਲਾਗੂ ਕਰ ਰਹੀ ਹੈ ਅਤੇ ਅਜਿਹੇ ਅੰਤਰਰਾਸ਼ਟਰੀ ਸਹਿਯੋਗ ਰਾਹੀਂ ਪੰਜਾਬ ਦੀ ਖੇਤੀਬਾੜੀ ਨੂੰ ਆਧੁਨਿਕਟਿਕਾਊ ਅਤੇ ਨਫ਼ੇਯੋਗ ਬਣਾਉਣ ਵੱਲ ਮਜ਼ਬੂਤ ਕਦਮ ਚੁੱਕੇ ਜਾ ਰਹੇ ਹਨ। 

Advertisement

Latest News

ਹੋਲਾ ਮਹੱਲਾ ਦੌਰਾਨ ਲੰਗਰਾਂ ਵਿੱਚੋ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਕੇ ਢੁਕਵਾ ਪ੍ਰਬੰਧਨ ਕਰਵਾਇਆ ਜਾ ਰਿਹੇ- ਸੁਖਪਾਲ ਸਿੰਘ ਹੋਲਾ ਮਹੱਲਾ ਦੌਰਾਨ ਲੰਗਰਾਂ ਵਿੱਚੋ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਕੇ ਢੁਕਵਾ ਪ੍ਰਬੰਧਨ ਕਰਵਾਇਆ ਜਾ ਰਿਹੇ- ਸੁਖਪਾਲ ਸਿੰਘ
ਸ਼੍ਰੀ ਅਨੰਦਪੁਰ ਸਾਹਿਬ 04 ਮਾਰਚ: ਸ੍ਰੀ ਅਦਿੱਤਿਆ ਡੇਚਲਵਾਲ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ/ਸੰਗਤਾਂ ਦੀ ਸਹੂਲਤ ਲਈ ਹਰ...
ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਨੂੰ ਨਿਰਵਿਘਨ 24/7 ਮਿਲੀ ਜਲ ਸਪਲਾਈ ਤੇ ਸੈਨੀਟੇਸ਼ਨ ਦੀ ਸਹੂਲਤ
ਸਪੀਕਰ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ ਦੁਆਰਾ ਮੋਬਾਈਲ ਫੋਨ ਦੀ ਵਰਤੋਂ ਨੂੰ ਸੀਮਤ ਕਰਨ ਦੀ ਅਪੀਲ
ਹੋਲੇ-ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਐਮਪੀ ਮਲਵਿੰਦਰ ਕੰਗ ਹੋਏ ਨਤਮਸਤਕ
ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਨਿਵਾਸੀਆਂ ਨਾਲ ਖੇਡੀ ਹੋਲੀ
ਸਵੇਰੇ ਖਾਲੀ ਪੇਟ ਅੰਜੀਰ ਦਾ ਪਾਣੀ ਨਿਯਮਿਤ ਤੌਰ ’ਤੇ ਪੀਣ ਨਾਲ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿੱਚ ਮਦਦ ਹੋ ਸਕਦੀ ਹੈ