ਗੁਰੂ ਗੋਬਿੰਦ ਸਿੰਘ ਪਾਰਕ ਵਿਖੇ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ- ਸਹਾਇਕ ਕਮਿਸ਼ਨਰ ਜਨਰਲ

ਗੁਰੂ ਗੋਬਿੰਦ ਸਿੰਘ ਪਾਰਕ ਵਿਖੇ  21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ- ਸਹਾਇਕ ਕਮਿਸ਼ਨਰ ਜਨਰਲ

ਸ੍ਰੀ ਮੁਕਤਸਰ ਸਾਹਿਬ, 17 ਜੂਨ

 

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 21 ਜੂਨ  ਨੂੰ ਗਿਆਰਵਾਂ ਅੰਤਰਰਾਸ਼ਟਰੀ ਯੋਗਾ ਦਿਵਸਮਨਾਇਆ ਜਾਣਾ ਹੈ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਇਹ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ ਗੁਰੂ ਗੋਬਿੰਦ ਸਿੰਘ ਪਾਰਕ, ਕੋਟਕਪੂਰਾ ਰੋਡ ਵਿਖੇ ਸਵੇਰੇ 6:00 ਤੋਂ ਸਵੇਰੇ 7:30 ਵਜੇ ਤੱਕ ਮਨਾਇਆ ਜਾਵੇਗਾ, ਇਹ ਪ੍ਰਗਟਾਵਾ ਸਹਾਇਕ ਕਮਿਸ਼ਨਰ ਜਨਰਲ ਰੁਪਾਲੀ ਟੰਡਨ ਨੇ ਕੀਤਾ।

 

ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਵਾਲੀ ਥਾਂ ’ਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਜਾਣ, ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ, ਐਂਬੂਲੈਂਸ ਸਮੇਤ ਮੈਡੀਕਲ ਟੀਮ ਤਾਇਨਾਤ, ਆਲੇ-ਦੁਆਲੇ ਦੀ ਸਫ਼ਾਈ ਯਕੀਨੀ ਬਣਾਉਣ ਅਤੇ ਪਾਣੀ ਦਾ ਛਿੜਕਾਅ ਕਰਵਾਉਣ ਅਤੇ ਸਮਾਗਮ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।

 

ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਯੋਗ ਦੇ ਫਾਇਦਿਆਂ ਬਾਰੇ ਜਾਣੂੰ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਵਿਸ਼ਵ ਨੂੰ ਸਿਹਤਮੰਦ ਜੀਵਨ ਜਿਊਣ ਦਾ ਸੰਦੇਸ਼ ਦੇਣ ਲਈ ਹਰ ਸਾਲ ਇਸ ਦਿਨ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਂਦਾ ਹੈ।

 

ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜਿੰਦਰ ਕੁਮਾਰ ਸੋਨੀ, ਆਯੂਰਵੈਦਿਕ ਮੈਡੀਕਲ ਅਫ਼ਸਰ ਕਮ ਨੋਡਲ ਅਫ਼ਸਰ ਡਾ. ਸ਼ਿਲਪਾ ਭੌਨ, ਆਯੂਰਵੈਦਿਕ ਮੈਡੀਕਲ ਅਫ਼ਸਰ ਡਾ. ਗੁਰਲੀਨ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Tags:

Advertisement

Latest News

ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ
ਬਟਾਲਾ, 14 ਜੁਲਾਈ (  ) ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਅੰਦਰ ਸਾਫ਼-ਸਫਾਈ ਨੂੰ ਲੈ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ...
ਜਾਗਰੂਕਤਾ ਨਾਲ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ: ਡਾ. ਰੋਹਿਤ ਗੋਇਲ
ਵਿਕਰਮ ਸੂਦ ਨੇ ਪਰਿਵਾਰ ਸਮੇਤ ਸਾਂਝੀ ਰਸੋਈ ‘ਚ ਪਾਇਆ 5000 ਰੁਪਏ ਦਾ ਯੋਗਦਾਨ
ਨਸ਼ਾ ਮੁਕਤੀ ਯਾਤਰਾ ਤਹਿਤ ਮੁੜ ਸ਼ੁਰੂ ਕੀਤੀਆਂ ਜਾਣਗੀਆਂ ਪਿੰਡਾਂ ‘ਚ ਜਾਗਰੂਕਤਾ ਮੀਟਿੰਗਾਂ: ਐਸ.ਡੀ.ਐਮ. ਜਸਪਾਲ ਸਿੰਘ ਬਰਾੜ
ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ 15 ਜੁਲਾਈ ਤੋਂ ਮੁੜ ਸ਼ੁਰੂ ਹੋਵੇਗੀ : ਡਿਪਟੀ ਕਮਿਸ਼ਨਰ
ਐਸ.ਡੀ.ਐਮ. ਵੱਲੋਂ 15 ਜੁਲਾਈ ਤੋ ਸ਼ੁਰੂ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਸਬੰਧੀ ਅਧਿਕਾਰੀਆਂ ਤੇ ਪਤਵੰਤਿਆਂ ਨਾਲ ਬੈਠਕਾਂ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ