ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਲਈ ਸੱਦਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਲਈ ਸੱਦਾ

ਚੰਡੀਗੜ੍ਹ, 8 ਨਵੰਬਰ:

ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਅੱਜ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਇਸ ਦੌਰਾਨ ਸ. ਬੈਂਸ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ "ਸਰਬ ਧਰਮ ਸੰਮੇਲਨ" ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ। ਇਹ ਸੰਮੇਲਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਧਰਮ (ਹੱਕ-ਸੱਚ) ਦੀ ਰਾਖੀ ਲਈ ਸ਼ਹਾਦਤ ਅਤੇ ਆਪਸੀ ਭਾਈਚਾਰੇ ਦੇ ਸੰਦੇਸ਼ ਦੇ ਵੱਧ ਤੋਂ ਵੱਧ ਪਾਸਾਰ ਦੇ ਉਦੇਸ਼ ਨਾਲ ਕਰਵਾਇਆ ਜਾ ਰਿਹਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਵਿਰਾਸਤ ਨੂੰ ਪੂਰਨ ਸ਼ਰਧਾ ਅਤੇ ਸੱਚੇ ਦਿਲੋਂ ਸਿਜਦਾ ਕਰਨ ਲਈ ਇਸ ਸਮਾਗਮ ਵਿੱਚ ਵੱਖ ਵੱਖ ਧਾਰਮਿਕ ਤੇ ਅਧਿਆਤਮਿਕ ਸ਼ਖਸੀਅਤਾਂ ਦੀ ਸ਼ਮੂਲੀਅਤ ਅਤਿ ਜ਼ਰੂਰੀ ਹੈ।

ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਅਤੇ ਸਦੀਵੀਂ ਵਿਰਾਸਤ ਨੂੰ ਸਿਜਦਾ ਕਰਦਿਆਂ ਨਿਮਰਤਾ ਨਾਲ ਪੰਜਾਬ ਸਰਕਾਰ ਦੇ ਸੱਦੇ ਨੂੰ ਸਵੀਕਾਰ ਕੀਤਾ। 

Advertisement

Advertisement

Latest News

ਵਧੀਕ ਡਿਪਟੀ ਕਮਿਸ਼ਨਰ ਨੇ ਸਟਰਾਂਗ ਰੂਮ/ਗਿਣਤੀ ਕੇਂਦਰ ਦਾ ਕੀਤਾ ਦੌਰਾ ਵਧੀਕ ਡਿਪਟੀ ਕਮਿਸ਼ਨਰ ਨੇ ਸਟਰਾਂਗ ਰੂਮ/ਗਿਣਤੀ ਕੇਂਦਰ ਦਾ ਕੀਤਾ ਦੌਰਾ
ਅਹਿਮਦਗੜ੍ਹ/ਮਾਲੇਰਕੋਟਲਾ, 09 ਦਸੰਬਰ -               ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਵੱਲੋਂ ਗਾਂਧੀ ਸਕੂਲ ਅਹਿਮਦਗੜ੍ਹ ਦਾ ਦੌਰਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਅਤੇ...
13 ਦਸੰਬਰ ਨੂੰ ਜ਼ਿਲ੍ਹਾ ਤਰਨ ਤਾਰਨ ਵਿੱਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ : ਜ਼ਿਲ੍ਹਾ ਤੇ ਸ਼ੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ
ਦਾਖਲਿਆਂ ਤੇ ਗਰਾਂਟਾਂ ਸਬੰਧੀ ਉਪ ਜਿਲਾ ਸਿੱਖਿਆ ਅਫਸਰ ਵੱਲੋਂ ਬਲਾਕ ਦੇ ਸੀਐਚਟੀ,ਹੈਡ ਟੀਚਰ ਅਤੇ ਸਕੂਲ ਇੰਚਾਰਜਾਂ ਨਾਲ ਮੀਟਿੰਗ
ਗਰੂਰ ਜ਼ਿਲ੍ਹੇ ਵਿੱਚ ਬੱਚਿਆਂ ਦੀ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਫ਼ਿਲਮ ‘ਕੋਮਲ’ ਦਿਖਾਈ ਜਾਵੇਗੀ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
ਮਾਨ ਸਰਕਾਰ ਦਾ ਪ੍ਰੋਜੈਕਟ ਹਿਫਾਜ਼ਤ—ਘਰੇਲੂ ਹਿੰਸਾ ਅਤੇ ਪਰੇਸ਼ਾਨੀ ਵਿਰੁੱਧ ਸਭ ਤੋਂ ਵੱਡਾ ਉਪਰਾਲਾ, ਪੰਜਾਬ ਦੀ ਹਰ ਧੀ ਨੂੰ ਮਿਲੇਗੀ 24 ਘੰਟੇ ਸੁਰੱਖਿਆ —181 ਹੈਲਪਲਾਈਨ ਨੰਬਰ ਜ਼ਾਰੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ 'ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ
ਪੰਜਾਬ ਦੇ ਰਾਜਪਾਲ ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੁਲੰਦਪੁਰੀ ਸਾਹਿਬ ਵਿਖੇ ਹੋਏ ਨਤਮਸਤਕ