ਨੌਜਵਾਨਾਂ ਨੂੰ ਖੇਡ ਗਰਾਊਂਡਾਂ ਨਾਲ ਜੋੜਨਾ ਜਰੂਰੀ- ਵਿਧਾਇਕ ਵਿਜੈ ਸਿੰਗਲਾ

ਨੌਜਵਾਨਾਂ ਨੂੰ ਖੇਡ ਗਰਾਊਂਡਾਂ ਨਾਲ ਜੋੜਨਾ ਜਰੂਰੀ- ਵਿਧਾਇਕ ਵਿਜੈ ਸਿੰਗਲਾ

ਮਾਨਸਾ, 27 ਜੁਲਾਈ:

ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਨੌਜਵਾਨਾਂ ਨੂੰ ਖੇਡ ਗਰਾਊਂਡਾਂ ਨਾਲ ਜੁੜਨ ਦਾ ਸੁਨੇਹਾ ਦਿੰਦੇ ਹੋਏ ਹਲਕੇ ਦੇ ਪਿੰਡ ਬੁਰਜ ਹਰੀ ਵਿੱਚ ਸ਼ਹੀਦ ਨੌਜਵਾਨ ਫੌਜੀ ਗੁਰਜਿੰਦਰ ਸਿੰਘ ਦੀ ਯਾਦ ਵਿੱਚ 55 ਲੱਖ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਸਟੇਡੀਅਮ  ਦਾ ਉਦਘਾਟਨ ਕੀਤਾ, ਜਿਸ ਵਿੱਚ ਫੁੱਟਬਾਲ, ਵਾਲੀਵਾਲ, 400 ਮੀਟਰ ਦਾ ਟ੍ਰੈਕ, ਕਬੱਡੀ ਅਤੇ ਓਪਨ ਜਿੰਮ ਲਾ ਕੇ ਬੁਰਜ ਹਰੀ ਦੇ ਨੌਜਵਾਨਾਂ ਨੂੰ ਇੱਕ ਖੂਬਸੂਰਤ ਤੋਹਫ਼ਾ ਦਿੱਤਾ ਗਿਆ ਹੈ। 

    ਵਿਧਾਇਕ ਨੇ ਦੱਸਿਆ ਕਿ ਸਾਡੀ ਕੋਸ਼ਿਸ ਹੈ ਕਿ ਹਰ ਪਿੰਡ ਇੱਕ ਖੂਬਸੂਰਤ ਸਟੇਡੀਅਮ ਬਣਾਇਆ ਜਾਵੇਗਾ ਤਾਂ ਜੋ ਸਾਡੇ  ਨੋਜਵਾਨ ਪਿੰਡਾਂ ਵਿੱਚੋਂ ਉੱਠ ਕੇ ਪੰਜਾਬ ਦਾ ਨਾਮ ਰੌਸ਼ਨ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਰੁਚੀ ਰੱਖਣ। ਉਨ੍ਹਾਂ ਦੱਸਿਆ ਕਿ ਹਲਕੇ ਦੇ 7-8 ਪਿੰਡਾ ਵਿੱਚ ਖੇਡ ਸਟੇਡੀਅਮ ਦੇ ਕੰਮ ਚੱਲ ਰਹੇ ਹਨ ਜੋ ਬਹੁਤ ਜਲਦ ਹੀ ਪੂਰੇ ਹੋ ਜਾਣਗੇ। ਇਹ ਮੁਕੰਮਲ ਹੁੰਦਿਆਂ ਹੀ ਅਗਲੇ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾਏ ਜਾਣਗੇ। 

  ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਲੱਕ ਤੋੜਨ ਦਾ ਸਭ ਤੋਂ ਵਧੀਆ ਅਤੇ ਆਸਾਨ ਤਰੀਕਾ ਹੈ ਨੌਜਵਾਨਾਂ ਨੂੰ ਖੇਡ ਗਰਾਊਂਡ 'ਚ ਲੈ ਕੇ ਆਉਣਾ ਅਤੇ ਇਹ ਟੀਚਾ ਅਸੀਂ ਪੂਰਾ ਕਰਨ ਦੀ ਕੋਸ਼ਿਸ ਕਰਾਂਗੇ। 

   ਇਸ ਮੌਕੇ ਉਨ੍ਹਾਂ ਨਾਲ ਟਰੱਕ ਯੂਨੀਅਨ ਦੇ ਪ੍ਰਧਾਨ ਰਿੰਪੀ ਮਾਨਸ਼ਾਹੀਆ, ਇੰਸਪੈਕਟਰ ਬੇਅੰਤ ਕੌਰ ਅਤੇ ਆਮ ਆਦਮੀ ਪਾਰਟੀ ਦੀ ਟੀਮ ਸਮੇਤ ਸਮੂਹ ਨਗਰ ਨਿਵਾਸੀ ਹਾਜਰ ਸਨ।

Tags:

Advertisement

Latest News

ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ
ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀਆਂ ਪਿਛਲੇ 3 ਸਾਲਾਂ ਦੇ ਦੌਰਾਨ ਬਿਜਲੀ ਖੇਤਰ ਵਿੱਚ ਪ੍ਰਾਪਤੀਆਂ
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ - 'ਆਪ' ਆਗੂ ਨੀਲ ਗਰਗ