ਪੰਚ ਦੀ ਚੋਣ ਲੜਨ ਵਾਲੇ ਵਿਅਕਤੀਆਂ ਲਈ ਜਰੂਰੀ ਸੂਚਨਾ, ਲੋੜੀਂਦੇ ਦਸਤਾਵੇਜ ਨਾਲ ਲਗਾਉਣੇ ਹੋਣਗੇ ਜਰੂਰੀ

ਪੰਚ ਦੀ ਚੋਣ ਲੜਨ ਵਾਲੇ ਵਿਅਕਤੀਆਂ ਲਈ ਜਰੂਰੀ ਸੂਚਨਾ, ਲੋੜੀਂਦੇ ਦਸਤਾਵੇਜ ਨਾਲ ਲਗਾਉਣੇ ਹੋਣਗੇ ਜਰੂਰੀ

ਫਾਜ਼ਿਲਕਾ, 2 ਅਕਤੂਬਰ

ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ ਨੇ ਆਮ ਜਨਤਾ ਨੂੰ ਸੂਚਿਤ ਕੀਤਾ ਹੈ ਕਿ ਗ੍ਰਾਮ ਪੰਚਾਇਤਾਂ ਦੀਆਂ ਹੋ ਰਹੀਆਂ ਚੋਣਾਂ ਲਈ ਪੰਚਸਰਪੰਚਾਂ ਦੇ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਭਰਨ ਦੇ ਚਾਹਵਾਨਾਂ ਨੂੰ ਉਹਨਾਂ ਦੀ ਸਹੂਲਤ ਲਈ ਦੱਸਿਆ ਜਾਂਦਾ ਹੈ ਕਿ ਜੇਕਰ ਉਸ ਨੇ ਪੰਚ ਦੀ ਚੋਣ ਲੜਨੀ ਹੈ ਤਾਂ ਉਹ ਪਿੰਡ ਦਾ ਵੋਟਰ ਹੋਣਾ ਜ਼ਰੂਰੀ ਹੈ ਪ੍ਰੰਤੂ ਉਸ ਵੱਲੋਂ ਭਰੀ ਜਾਣ ਵਾਲੀ ਨਾਮਜ਼ਦਗੀ ਦੇ ਫਾਰਮ ਨੰ: ਵਿੱਚ ਤਜਵੀਜਕਰਤਾ ਤੇ ਸਕੈਂਡਰ ਉਸੇ ਵਾਰਡ ਦੇ ਵਿਅਕਤੀਆਂ ਵੱਲੋਂ ਕੀਤਾ ਜਾਣਾ ਜ਼ਰੂਰੀ ਹੈ ਜਿਹੜੇ ਕਿ ਉਸੇ ਵਾਰਡ ਦੇ ਵੋਟਰ ਹੋਣ।

ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਨਾਮਜ਼ਦਗੀ ਫਾਰਮ ਨੰ: ਅਤੇ ਅਨੁਲੱਗ ਵੀ ਭਰਨਾ ਹੋਵੇਗਾ। ਇਸ ਤੋਂ ਬਿਨ੍ਹਾਂ ਉਮੀਦਵਾਰ ਨੂੰ ਫੌਜਦਾਰੀ ਕੇਸਾਂ ਸਬੰਧੀ ਬਿਆਨ ਹਲਫੀਆ ਜੋ ਕਿ ਨੋਟਰੀ ਤੋਂ ਤਸਦੀਕਸ਼ੁਦਾ ਹੋਣਾ ਚਾਹੀਦਾ ਹੈਪੇਸ਼ ਕਰਨਾ ਹੋਵੇਗਾ। ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਤੋਂ ਨੋ ਡਿਊ ਸਰਟੀਫਿਕੇਟ ਵੀ ਹੋਣਾ ਜ਼ਰੂਰੀ ਹੈ ਪ੍ਰੰਤੂ ਜੇਕਰ ਇਹ ਉਪਲਬਧ ਨਹੀਂ ਹੈ ਤਾਂ ਉਸ ਦੀ ਜਗ੍ਹਾ ਤੇ ਨੋਟਰੀ ਪਬਲਿਕ ਤੋਂ ਇਸ ਸਬੰਧੀ ਬਿਆਨ ਹਲਫੀਆ ਤਸਦੀਕ ਕਰਵਾ ਕੇ ਵੀ ਲਗਾਇਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਬਿਨ੍ਹਾਂ ਜੋ ਤਜ਼ਵੀਜ਼ਕਰਤਾ ਵਿਅਕਤੀ ਹਨ ਉਹਨਾਂ ਵੱਲੋਂ ਵੀ ਘੋਸ਼ਣਾ ਪੱਤਰ ਲੱਗੇਗਾ ਕਿ ਉਸਨੇ ਕਿਸੇ ਹੋਰ ਉਮੀਦਵਾਰ ਨੂੰ ਤਾਇਦ ਨਹੀਂ ਕੀਤਾ। ਫਾਰਮ ਨੰ: ਵਿੱਚ ਉਸ ਵੱਲੋਂ ਦਿੱਤੀ ਜਾਣ ਵਾਲੀ ਅੰਡਰਟੇਕਿੰਗ ਲਈ ਜੋ ਵੀ ਫਾਰਮ ਦੇ ਵਿੱਚਜਿਵੇਂ ਕਿ ਆਮਦਨਜ਼ਮੀਨੀ ਜਾਇਦਾਦਨਗਦਚੱਲ ਅਤੇ ਅਚੱਲ ਸੰਪਤੀ ਜਾਂ ਬੈਂਕ ਖਾਤਿਆਂ ਸਬੰਧੀ ਜਾਣਕਾਰੀ ਦਿੱਤੀ ਗਈ ਹੈ ਤਾਂ ਉਸ ਦੇ ਸਬੂਤ ਵੀ ਨਾਲ ਲਗਾਉਣੇ ਪੈਂਦੇ ਹਨ। ਜੇਕਰ ਉਮੀਦਵਾਰ ਰਿਜ਼ਰਵ ਕੈਟਾਗਿਰੀ ਅਧੀਨ ਚੋਣ ਲੜ ਰਿਹਾ ਹੈ ਤਾਂ ਉਸ ਦਾ ਸਬੂਤ ਲਗਾਉਣਾ ਹੋਵੇਗਾ।

Tags:

Advertisement

Latest News

ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ
Chandigarh,28,APRIL,2025,(Azad Soch News):- ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ ਤੋਂ ਬਾਅਦ DGP ਨੇ...
ਅਮਰੀਕਾ ਨੇ ਉੱਤਰੀ ਯਮਨ ਦੇ ਸਾਦਾ ਸੂਬੇ ਵਿੱਚ ਸੋਮਵਾਰ ਨੂੰ ਕੀਤਾ ਹਮਲਾ
ਚੰਡੀਗੜ੍ਹ ਦੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਨੇ ਆਪਣੀ ਨਵੀਂ ਇੰਸਟੀਚਿਊਟ ਬਾਡੀ ਦਾ ਗਠਨ ਕੀਤਾ
ਪੰਜਾਬ ਦੇ ਬਰਨਾਲਾ ਵਿੱਚ ਇੱਕ ਫੈਕਟਰੀ ਵਿੱਚ ਕੈਮੀਕਲ ਗੈਸ ਦੇ ਲੀਕ ਹੋਣ ਕਾਰਨ ਹੜਕੰਪ ਮਚ ਗਿਆ
ਆਈਪੀਐਲ 2025 ਦਾ 45ਵਾਂ ਮੈਚ ਮੁੰਬਈ ਇੰਡੀਅਨਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 54 ਦੌੜਾਂ ਨਾਲ ਹਰਾਇਆ
ਅਦਾਕਾਰ ਬਿਨੈ ਜੌਰਾ ਦੀ ਨਵੀਂ ਫ਼ਿਲਮ 'ਅੰਗਰੇਜੀ ਆਲੀ ਮੈਡਮ' ਚੰਡੀਗੜ੍ਹ ਫ਼ਿਲਮ ਫ਼ੈਸਟੀਵਲ ਦਾ ਹਿੱਸਾ ਬਣੀ 
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-04-2025 ਅੰਗ 641