ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ, ਸ਼੍ਰੀ ਵਿਨੀਤ ਕੁਮਾਰ

ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ, ਸ਼੍ਰੀ ਵਿਨੀਤ ਕੁਮਾਰ

ਫ਼ਰੀਦਕੋਟ 18 ਮਈ,2024

ਲੋਕ ਸਭਾ ਹਲਕਾ, ਫਰੀਦਕੋਟ (09) ਦੇ ਰਿਟਰਨਿੰਗ ਅਫ਼ਸਰ ਸ਼੍ਰੀ ਵਿਨੀਤ ਕੁਮਾਰ ਨੇ ਅੱਜ ਸਾਰੇ ਚੋਣ ਓਬਜ਼ਰਵਰਾਂ ਜ਼ਿਲ੍ਹਾ ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਸ. ਕੁਲਵੰਤ ਸਿੰਘ ,ਮੋਗਾਐੱਸ.ਐੱਸ.ਪੀ. ਸਾਹਿਬ ਫਰੀਦਕੋਟਐੱਸ.ਐੱਸ.ਪੀ ਮੋਗਾ  ਅਤੇ ਸਮੂਹ ਏ.ਆਰ.ਓਜ਼ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਨ ਆਦਰਸ਼ ਚੋਣ ਜਾਬਤੇ ਦੀ ਇੰਨ ਬਿੰਨ ਪਾਲਣਾ ਸੰਬੰਧੀ ਨਿਰਦੇਸ਼ਾਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਜਨਰਲ ਨਿਗਰਾਨ ਰੂਹੀ ਖਾਨ, ਖਰਚਾ ਨਿਗਰਾਨ ਮਿਸ. ਸ਼ਰੂਤੀ ਅਤੇ ਪੁਲਿਸ ਨਿਗਰਾਨ ਡੀ.ਸ਼ੰਕਰ ਤੋਂ ਇਲਾਵਾ ਸਾਰਾ ਚੋਣ ਅਮਲਾ ਮੀਟਿੰਗ ਵਿੱਚ ਹਾਜ਼ਰ ਰਹੇ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜੇ ਕੋਈ ਵੀ ਵਿਅਕਤੀ ਆਪਣੇ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦੀ ਲੈ ਕੇ ਜਾ ਰਿਹਾ ਹੈ ਤਾਂ ਉਹ ਸਬੂਤ ਵਜੋਂ ਆਪਣੇ ਨਾਲ ਢੁਕਵੇਂ ਦਸਤਾਵੇਜ਼ ਜਿਵੇਂ ਬੈਂਕ ਦੀ ਰਸੀਦ ਆਦਿ ਜ਼ਰੂਰ ਰੱਖੇ। ਇਸਦੇ ਨਾਲ ਹੀ ਵਪਾਰੀਆਂ ਨੂੰ ਅਜਿਹੇ ਮਾਮਲੇ ਵਿੱਚ ਆਪਣੇ ਕੋਲ ਰਸੀਦ ਬੁੱਕ ਜਾਂ ਕੋਈ ਢੁਕਵਾਂ ਦਸਤਾਵੇਜ ਰੱਖਣ ਦੀ ਸਲਾਹ ਦਿੱਤੀ ਗਈ ਹੈ।

       ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਦੀ ਰਿਪੋਰਟ ਲਈ ਸੀ-ਵਿਜੀਲ ਐਪਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਕੌਮੀ ਸ਼ਿਕਾਇਤ ਸੇਵਾ ਪੋਰਟਲ (ਐਨ.ਜੀ.ਪੀ.ਐਸ.) ਦੀ ਵਰਤੋਂ ਜ਼ਰੂਰ ਕਰਨ ਤਾਂ ਜੋ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਈਆਂ ਜਾ ਸਕਣ। 

ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ ਅੰਦਰ ਮੋਬਾਇਲ ਫ਼ੋਨ ਜਾਂ ਅਜਿਹੇ ਹੋਰ ਕਿਸੇ ਵੀ ਤਰ੍ਹਾਂ ਦੇ ਉਪਕਰਨ ਨੂੰ ਲੈ ਕੇ ਜਾਣ ਦੀ ਸਖ਼ਤ ਮਨਾਹੀ ਹੈ।  

ਉਨ੍ਹਾਂ ਇਹ ਵੀ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਧਰਮ ਦੇ ਨਾਮ 'ਤੇ ਵੋਟਾਂ ਨਹੀਂ ਮੰਗ ਸਕਦਾ ਕਿਉਂਕਿ ਇਹ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੀ-ਵਿਜਿਲ ਐਪ ਰਾਹੀਂ ਅਜਿਹੀਆਂ ਉਲੰਘਣਾਵਾਂ ਬਾਰੇ ਤੁਰੰਤ ਰਿਪੋਰਟ ਕਰਨ ਅਤੇ ਭਰੋਸਾ ਦਿਵਾਇਆ ਕਿ ਸਬੰਧਤ ਦਫਤਰ ਵੱਲੋਂ 100 ਮਿੰਟਾਂ ਦੇ ਅੰਦਰ-ਅੰਦਰ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਸ ਵਾਰ ਮਹਿਲਾ ਸਟਾਫ਼ ਦੀ ਤਾਇਨਾਤੀ ਉਨ੍ਹਾਂ ਦੇ ਘਰ ਦੇ ਨੇੜੇ ਸਥਿਤ ਪੋਲਿੰਗ ਬੂਥਾਂ 'ਤੇ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਕੋਈ ਵੀ ਸਰਕਾਰੀ ਕਰਮਚਾਰੀ ਰਾਜਨੀਤਿਕ ਪਾਰਟੀਆਂ ਲਈ ਪ੍ਰਚਾਰ ਨਹੀਂ ਕਰ ਸਕਦਾ ਅਤੇ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਉਣ 'ਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਕੇ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।ਉਨ੍ਹਾਂ ਕਿਹਾ ਕਿ ਗਰਮੀ ਤੋਂ ਰਾਹਤ ਲਈ ਪੋਲਿੰਗ ਸਟੇਸ਼ਨਾਂ 'ਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕੋਈ ਵੀ ਵੋਟਰ ਗਰਮੀ ਕਰਕੇ ਆਪਣੀ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ । ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ 'ਤੇ ਵਾਟਰ ਕੂਲਰਪੱਖੇਬੈਠਣ ਲਈ ਢੁਕਵੀਂ ਥਾਂ ਅਤੇ ਸ਼ੈੱਡਾਂ ਦਾ ਢੁੱਕਵਾਂ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਦਰਪੇਸ਼ ਨਾ ਆਵੇ। ਲੋਕ ਸਭਾ ਹਲਕੇ ਵਿੱਚ ਕੁੱਲ 1594033 ਵੋਟਰ ਹਨ ਜਿਸ ਵਿੱਚੋਂ ਪੁਰਸ਼-842184 ਮਹਿਲਾ-751768 ਅਤੇ ਥਰੜ ਜੈਂਡਰ-81 ਹਨ । 9ਅਸੈਂਬਲੀ ਹਲਕੇ- ਨਿਹਾਲ ਸਿੰਘ ਵਾਲਾ (71),ਬਾਘਾਪੁਰਾਣਾ (72), ਮੋਗਾ (73), ਧਰਮਕੋਟ (74), ਗਿੱਦੜਬਾਹਾ(84), ਫਰੀਦਕੋਟ(87), ਕੋਟਕਪੂਰਾ(88), ਜੈਤੋ(89), ਰਾਮਪੂਰਾ ਫੂਲ(90), ਜਿਸ ਵਿੱਚ ਐਨ.ਆਰ.ਆਈਜ਼ ਨਿਹਾਲ ਸਿੰਘ ਵਾਲਾ -18 ਅਤੇ ਬਾਘਾਪੁਰਾਣਾ-1 ਹੈ।

Tags:

Advertisement

Latest News

ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ
ਫ਼ਤਹਿਗੜ੍ਹ ਸਾਹਿਬ 15 ਜੂਨਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ...
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਪ੍ਰੀਖਿਆ ਦੇ ਸੁਚਾਰੂ ਆਯੋਜਨ ਨੂੰ ਬਣਾਇਆ ਜਾਵੇ ਯਕੀਨੀ
ਯੋਗਾ ਕਰਨ ਨਾਲ ਲੋਕਾਂ ਨੇ ਹਸਪਤਾਲਾਂ ਤੋਂ ਕੀਤਾ ਕਿਨਾਰਾ, ਜੀਵਨ 'ਚ ਸਿਹਤ ਦਾ ਆ ਰਿਹਾ ਨਵਾਂ ਮੋੜ
ਪ੍ਰਸ਼ਾਸਨ ਵੱਲੋਂ 'ਕੈਪਚਰ ਲੁਧਿਆਣਾ: ਮੋਮੈਂਟਸ ਆਫ ਗ੍ਰੀਨ' ਫੋਟੋਗ੍ਰਾਫੀ ਮੁਕਾਬਲੇ ਦਾ ਆਗਾਜ਼
ਇੰਟਰਨੈੱਟ ‘ਤੇ ਫਿਰ ਛਾ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਾਰਜੀਆ ਮੇਲੋਨੀ
 ਬਦਰੀਨਾਥ ਹਾਈਵੇਅ ਉੱਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ,ਇੱਕ ਟੈਂਪੂ ਟਰੈਵਲਰ ਨਦੀ ਵਿੱਚ ਡਿੱਗ ਗਿਆ
ਹਰਿਆਣਾ 'ਚ ਗਰਮੀ ਦਾ ਕਹਿਰ,ਕਈ ਜ਼ਿਲ੍ਹਿਆਂ 'ਚ ਪਾਰਾ 45 ਡਿਗਰੀ ਤੋਂ ਪਾਰ