ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ 'ਫਾਰਮਰ ਰਜਿਸਟਰੀ'ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ- ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ

 ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ 'ਫਾਰਮਰ ਰਜਿਸਟਰੀ'ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ- ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ

ਬਟਾਲਾ, 3 ਮਾਰਚ (   )  ਰਣਧੀਰ ਠਾਕੁਰ, ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨ ਭਾਈਚਾਰੇ ਨਾ ਅਹਿਮ ਸੂਚਨਾ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ 'ਫਾਰਮਰ ਰਜਿਸਟਰੀ' ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ।

ਉਨ੍ਹਾਂ ਦੱਸਿਆ ਕਿ ਇਸ ਨਵੀਂ ਪ੍ਰਕਿਰਿਆ ਦਾ ਮੁੱਖ ਉਦੇਸ਼ ਕਿਸਾਨਾਂ ਦਾ ਇੱਕ ਕੇਂਦਰੀ ਡਾਟਾਬੇਸ ਤਿਆਰ ਕਰਨਾ ਹੈ ਤਾਂ ਜੋ ਸਰਕਾਰੀ ਸਹਾਇਤਾ ਸਿੱਧੀ ਅਤੇ ਪਾਰਦਰਸ਼ੀ ਤਰੀਕੇ ਨਾਲ ਅਸਲ ਲਾਭਪਾਤਰੀਆਂ ਤੱਕ ਪਹੁੰਚਾਈ ਜਾ ਸਕੇ।

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਕੇਵਲ ਉਹਨਾਂ ਹੀ ਕਿਸਾਨਾਂ ਨੂੰ ਪੀ.ਐਮ. ਕਿਸਾਨ ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, ਜਿਨ੍ਹਾਂ ਨੇ ਆਪਣੀ ਫਾਰਮਰ ਰਜਿਸਟਰੀ ਮੁਕੰਮਲ ਕਰ ਲਈ ਹੋਵੇਗੀ। ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਦੌਰਾਨ ਹਰੇਕ ਲਾਭਪਾਤਰੀ ਕਿਸਾਨ ਦੀ ਇੱਕ ਵਿਲੱਖਣਤਾ 'ਕਿਸਾਨ ਆਈ.ਡੀ.' ਤਿਆਰ ਕੀਤੀ ਜਾਵੇਗੀ। ਇਸ ਆਈ.ਡੀ. ਨੂੰ ਕਿਸਾਨ ਦੇ ਮੌਜੂਦਾ ਪੀ.ਐਮ. ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ, ਜਿਸ ਨਾਲ ਕਿਸਾਨ ਦੀ ਪਛਾਣ ਅਤੇ ਜ਼ਮੀਨੀ ਰਿਕਾਰਡ ਦੀ ਤਸਦੀਕ ਕਰਨਾ ਸੌਖਾ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਇਹ ਰਜਿਸਟ੍ਰੇਸ਼ਨ ਨਹੀਂ ਕਰਵਾਈ ਜਾਵੇਗੀ, ਉਹਨਾਂ ਦੀਆਂ ਭਵਿੱਖ ਦੀਆਂ ਸਾਰੀਆਂ ਕਿਸ਼ਤਾਂ ਰੁਕ ਸਕਦੀਆਂ ਹਨ

ਖੇਤੀਬਾੜੀ ਵਿਭਾਗ ਨੇ ਸਾਰੇ ਯੋਗ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਬਿਨਾਂ ਕਿਸੇ ਦੇਰੀ ਦੇ ਆਪਣੀ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਕਰਵਾਉਣ। ਕਿਸਾਨ ਆਪਣੀ ਰਜਿਸਟ੍ਰੇਸ਼ਨ ਲਈ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ ਵਿਖੇ ਜਾ ਸਕਦੇ ਹਨ ਜਾਂ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਰਜਿਸਟ੍ਰੇਸ਼ਨ ਕਰਵਾਉਣ ਸਮੇਂ ਕਿਸਾਨ ਆਪਣਾ ਆਧਾਰ ਕਾਰਡ ਅਤੇ ਜ਼ਮਾਂਬੰਦੀ ਨਾਲ ਲੈ ਕੇ ਜਾਣ ਤਾਂ ਜੋ ਮੌਕੇ 'ਤੇ ਹੀ ਬਿਨਾਂ ਕਿਸੇ ਰੁਕਾਵਟ ਦੇ ਕਾਰਵਾਈ ਮੁਕੰਮਲ ਹੋ ਸਕੇ। 

Advertisement

Latest News

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ
ਜਲੰਧਰ, 3 ਮਾਰਚ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸ਼ਹਿਰੀ ਬਨਿਆਦੀ...
‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ
ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ
ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ
ਸਨਮਾਨ ਅਤੇ ਪਾਰਦਰਸ਼ਤਾ ਨਾਲ ਭਲਾਈ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ : ਡਾ. ਬਲਜੀਤ ਕੌਰ
ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ ਪੰਜਾਬ ਵਿੱਚ 460 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ; ਰੁਜ਼ਗਾਰ ਦੇ 700 ਮੌਕੇ ਪੈਦਾ ਹੋਣਗੇ: ਸੰਜੀਵ ਅਰੋੜਾ