ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਚੱਕ ਸਾਹੂ, ਘੁਗਿਆਣਾ ਤੇ ਸਿਮਰੇਵਾਲਾ ਵਿਖੇ ਸਮਾਗਮ ਦਾ ਆਯੋਜਨ
By Azad Soch
On
ਫ਼ਰੀਦਕੋਟ 19 ਮਈ
ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਸਬੰਧੀ ਸਮਾਗਮ ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਪਿੰਡ ਚੱਕ ਸਾਹੂ, ਘੁਗਿਆਣਾ ਤੇ ਸਿਮਰੇਵਾਲਾ ਵਿਖੇ ਆਯੋਜਿਤ ਕੀਤਾ ਗਿਆ । ਜਿਸ ਵਿੱਚ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ।
ਵਿਧਾਇਕ ਸ. ਸੇਖੋਂ ਨੇ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਇੱਕਜੁੱਟ ਹੋ ਕੇ ਹੰਭਲਾ ਮਾਰਨ ਦੀ ਜ਼ਰੂਰਤ ਹੈ। ਇਸ ਲਈ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਜਿਸ ਘਰ ਵਿੱਚ ਵੀ ਵੜ ਜਾਂਦਾ ਹੈ ਉਸ ਘਰ ਨੂੰ ਤਬਾਹ ਕਰ ਦਿੰਦਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਅਤੇ ਨਸ਼ਾ ਤਸਕਰਾਂ ਵਿਰੁੱਧ ਜੰਗੀ ਪੱਧਰ ਤੇ ਕਾਰਵਾਈ ਉਲੀਕੀ ਗਈ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਲਗਾਤਾਰ ਢਾਹਿਆ ਜਾ ਰਿਹਾ ਹੈ । ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪ੍ਰਣ ਲਿਆ ਹੈ ਕਿ ਨਸ਼ੇ ਅਤੇ ਨਸ਼ਾ ਤਸਕਰਾਂ ਦੇ ਖਾਤਮੇ ਲਈ ਇਸ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਲੜਾਈ ਹੁਣ ਸੂਬੇ ਦੇ ਹਰ ਪਿੰਡ ਤੋਂ ਸ਼ੁਰੂ ਹੋ ਚੁੱਕੀ ਹੈ। ਹਰ ਨਾਗਰਿਕ ਆਪਣੇ ਪਿੰਡ ਦਾ ਪਹਿਰੇਦਾਰ ਬਣੇਗਾ ਅਤੇ ਨਸ਼ਿਆਂ ਨੂੰ ਪਿੰਡ ਵਿੱਚ ਵੜਨ ਨਹੀਂ ਦੇਵੇਗਾ। ਇਸ ਮੌਕੇ ਉਨ੍ਹਾਂ ਹਾਜਰੀਨ ਨੂੰ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਸਹੁੰ ਵੀ ਚੁਕਵਾਈ।
ਇਸ ਮੌਕੇ ਸ.ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਨਗਰ ਸੁਧਾਰ ਟਰੱਸਟ, ਚੇਅਰਮੈਨ ਰਮਨਦੀਪ ਮੁਮਾਰਾ,ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ, ਐਸਐਮਓ ਡਾ. ਰਾਜੀਵ ਭੰਡਾਰੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਸ਼ਵਦੀਪ ਗੋਇਲਬੀਡੀਪੀਓ ਨੱਥਾ ਸਿੰਘ ਭੁੱਲਰ, ਐਸਐਚਓ ਨਵਦੀਪ ਸਿੰਘ,ਮੈਡਮ ਗੁਰਦੀਪ ਕੌਰ ਸੁਪਰਡੈਂਟ, ਹਲਕਾ ਕੋਆਰਡੀਨੇਟਰ ਉਤਮ ਸਿੰਘ, ਫਲੈਗ ਚਾਵਲਾ ਬੀ.ਈ.ਈ ਗੁਰਸੇਵਕ ਸਿੰਘ ਬਲਤੇਜ ਸਿੰਘ ਸਰਪੰਚ ਗੁਰਪ੍ਰੀਤ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
Tags:
Related Posts
Latest News
14 Dec 2025 07:52:53
Patiala,14,DEC,2025,(Azad Soch News):- ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...


