ਜਗਰਾਉਂ ਜਿਊਲਰੀ ਸ਼ਾਪ ਗੋਲੀਕਾਂਡ: ਲੁਧਿਆਣਾ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਗੈਂਗਸਟਰ ਅਰਸ਼ ਡੱਲਾ ਦਾ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਜਗਰਾਉਂ ਜਿਊਲਰੀ ਸ਼ਾਪ ਗੋਲੀਕਾਂਡ: ਲੁਧਿਆਣਾ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਗੈਂਗਸਟਰ ਅਰਸ਼ ਡੱਲਾ ਦਾ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਚੰਡੀਗੜ੍ਹ/ਲੁਧਿਆਣਾ, 16 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਜਾਰੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਲੁਧਿਆਣਾ-ਦਿਹਾਤੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜਗਰਾਉਂ ਦੇ ਲੱਡੂ ਲੇਖੇ ਵਾਲੇ ਜਿਊਲਰੀ ਸ਼ੋਅਰੂਮ ‘ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਮੁਲਜ਼ਮ, ਜਿਸਦੀ ਪਛਾਣ ਫਿਰੋਜ਼ਪੁਰ ਦੇ ਜ਼ੀਰਾ ਦੀ ਬਸਤੀ ਮਨਸੀਆਂ ਵਾਲੀ ਦੇ ਕ੍ਰਿਸ਼ਨ ਵਜੋਂ ਹੋਈ ਹੈ, ਵਿਦੇਸ਼-ਅਧਾਰਤ ਗੈਂਗਸਟਰ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਦਾ ਕਾਰਕੁਨ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਪਿਸਤੌਲ ਅਤੇ ਦੋ ਕਾਰਤੂਸ ਵੀ ਬਰਾਮਦ ਕੀਤੇ ਹਨ।

ਜਾਣਕਾਰੀ ਅਨੁਸਾਰ 5 ਮਾਰਚ, 2025 ਨੂੰ ਜਗਰਾਉਂ ਦੇ ਲੱਡੂ ਲੇਖੇ ਵਾਲੇ ਜਿਊਲਰੀ ਸ਼ੋਅਰੂਮ ਦੇ ਮਾਲਕ ਨੂੰ ਡਰਾਉਣ-ਧਮਕਾਉਣ ਲਈ ਉਸਦੀ ਦੁਕਾਨ 'ਤੇ ਦੋ ਬਾਈਕ ਸਵਾਰ ਵਿਅਕਤੀਆਂ ਨੇ ਗੋਲੀਆਂ ਚਲਾਈਆਂ ਸਨ ਅਤੇ ਦੁਕਾਨ ਦੇ ਮਾਲਕ ਨੂੰ ਫਿਰੌਤੀ ਲਈ ਗੈਂਗਸਟਰ ਅਰਸ਼ ਡੱਲਾ ਦਾ ਫੋਨ ਵੀ ਆਇਆ ਸੀ। ਇਸ ਸਬੰਧ ਵਿੱਚ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 125 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਸਿਟੀ ਜਗਰਾਉਂ, ਲੁਧਿਆਣਾ ਦਿਹਾਤੀ ਵਿਖੇ ਐਫਆਈਆਰ ਨੰਬਰ 48, ਮਿਤੀ 05-03-2025 ਦਰਜ ਕੀਤੀ ਗਈ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਕ੍ਰਿਸ਼ਨ ਨੇ ਆਪਣੇ ਵਿਦੇਸ਼-ਅਧਾਰਤ ਹੈਂਡਲਰ ਅਰਸ਼ ਡੱਲਾ ਦੇ ਨਿਰਦੇਸ਼ਾਂ 'ਤੇ ਜਗਰਾਉਂ ਦੇ ਜਿਊਲਰੀ ਸ਼ੋਅਰੂਮ 'ਤੇ ਗੋਲੀਆਂ ਚਲਾਈਆਂ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਖੁਫੀਆ ਅਤੇ ਮਨੁੱਖੀ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਟੀਮਾਂ ਨੇ ਲੁਧਿਆਣਾ ਦਿਹਾਤੀ ਦੇ ਥਾਣਾ ਸਿੱਧਵਾਂ ਬੇਟ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡ ਸਦਰਪੁਰ ਦੇ ਖੇਤਰ ਵਿੱਚ ਦੋਸ਼ੀ ਕ੍ਰਿਸ਼ਨ ਦੀ ਮੌਜੂਦਗੀ ਦਾ ਪਤਾ ਲਗਾਇਆ।

ਏਆਈਜੀ ਸੰਦੀਪ ਗੋਇਲ ਅਤੇ ਡੀਐਸਪੀ ਰਾਜਨ ਪਰਮਿੰਦਰ ਸਿੰਘ ਦੀ ਨਿਗਰਾਨੀ ਵਿੱਚ ਏਜੀਟੀਐਫ ਦੀਆਂ ਟੀਮਾਂ ਨੇ ਲੁਧਿਆਣਾ ਦਿਹਾਤੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਜਦੋਂ ਸਦਰਪੁਰ ਪਿੰਡ ਵਿੱਚ ਦੋਸ਼ੀ ਕ੍ਰਿਸ਼ਨ ਨੂੰ ਘੇਰ ਲਿਆ ਤਾਂ ਉਸਨੇ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ਵਿੱਚ ਪੁਲਿਸ ਟੀਮ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਚਲਦਿਆਂ ਪੁਲਿਸ ਟੀਮਾਂ ਨੂੰ ਸਵੈ-ਰੱਖਿਆ ਵਿੱਚ ਜਵਾਬੀ ਕਾਰਵਾਈ ਕਰਨੀ ਪਈ।

ਏਡੀਜੀਪੀ ਨੇ ਅੱਗੇ ਦੱਸਿਆ ਕਿ ਕਿ ਗੋਲੀਬਾਰੀ ਦੌਰਾਨ ਦੋਸ਼ੀ ਕ੍ਰਿਸ਼ਨ ਦੀ ਸੱਜੀ ਲੱਤ ਵਿੱਚ ਗੋਲੀ ਲੱਗੀ, ਜਿਸ ਉਪਰੰਤ ਉਸਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਅਤੇ ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲਿਸ ਟੀਮਾਂ ਨੇ ਉਸਦੇ ਕਬਜ਼ੇ ਵਿੱਚੋਂ ਇੱਕ .32 ਬੋਰ ਪਿਸਤੌਲ ਬਰਾਮਦ ਕੀਤਾ ਹੈ।

ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਲੁਧਿਆਣਾ ਦਿਹਾਤੀ ਡਾ. ਅੰਕੁਰ ਗੁਪਤਾ ਨੇ ਕਿਹਾ ਕਿ ਇਸ ਸਬੰਧੀ ਲੁਧਿਆਣਾ ਦਿਹਾਤੀ ਦੇ ਸਿੱਧਵਾਂ ਬੇਟ ਪੁਲਿਸ ਸਟੇਸ਼ਨ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 109 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਇੱਕ ਤਾਜ਼ਾ ਐਫਆਈਆਰ ਨੰਬਰ 53, ਮਿਤੀ 16-03-2025 ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Tags:

Advertisement

Latest News

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਾਲ ਹੀ ਵਿੱਚ SC ਅਤੇ ST ਵਿਰੁੱਧ ਅੱਤਿਆਚਾਰਾਂ ਲਈ ਜ਼ੀਰੋ ਟਾਲਰੈਂਸ 'ਤੇ ਜ਼ੋਰ ਦਿੱਤਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਾਲ ਹੀ ਵਿੱਚ SC ਅਤੇ ST ਵਿਰੁੱਧ ਅੱਤਿਆਚਾਰਾਂ ਲਈ ਜ਼ੀਰੋ ਟਾਲਰੈਂਸ 'ਤੇ ਜ਼ੋਰ ਦਿੱਤਾ
Chandigarh,12,FEB,2026,(Azad Soch News):-  ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਨੇ ਹਾਲ ਹੀ ਵਿੱਚ...
HSVP ਦੀ ਵੱਡੀ ਯੋਜਨਾ, 52 ਸ਼ਹਿਰਾਂ ਅਤੇ ਕਸਬਿਆਂ ਵਿੱਚ 500 ਤੋਂ ਵੱਧ ਨਵੇਂ ਸੈਕਟਰ ਬਣਾਏ ਜਾਣਗੇ... ਆਮ ਲੋਕਾਂ ਨੂੰ ਹੋਵੇਗਾ ਫਾਇਦਾ
ਭੋਜਨ ਨਾਲ ਹਰੀ ਮਿਰਚ ਖਾਣ ਨਾਲ ਸਿਹਤ ਨੂੰ ਕਈ ਗਜ਼ਬ ਫਾਇਦੇ ਮਿਲਦੇ ਹਨ
ਮੁੰਬਈ ਕੋਸਟਲ ਰੋਡ 'ਤੇ ਨਰੀਮਨ ਪੁਆਇੰਟ ਤੋਂ ਵਰਲੀ ਤੱਕ ਡਰਾਈਵ ਕਰਨ ਵਾਲੇ ਡਰਾਈਵਰਾਂ ਨੂੰ ਹੁਣ ਵਿਲੱਖਣ ਸੰਗੀਤਕ ਅਨੁਭਵ ਮਿਲੇਗਾ
ਸਟਾਰ ਬੱਲੇਬਾਜ਼ ਅਭਿਸ਼ੇਕ ਸ਼ਰਮਾ ਦੀ ਵਿਗੜਦੀ ਸਿਹਤ ਨੇ ਚਿੰਤਾਵਾਂ ਨੂੰ ਵਧਾ ਦਿੱਤਾ ਹੈ
ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਅਮਰੀਕਾ ਨੂੰ ਲੈ ਕੇ ਸੰਸਦ ਵਿਚ ਵੱਡਾ ਅਤੇ ਵਿਵਾਦਿਤ ਬਿਆਨ ਦਿਤਾ ਹੈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-02-2026 ਅੰਗ 591