ਜਲੰਧਰ ਦਿਹਾਤੀ ਪੁਲਿਸ ਵਲੋਂ ਦੋ ਨਸ਼ਾ ਤਸਕਰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਜਲੰਧਰ ਦਿਹਾਤੀ ਪੁਲਿਸ ਵਲੋਂ ਦੋ ਨਸ਼ਾ ਤਸਕਰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਜਲੰਧਰ, 5 ਫਰਵਰੀ :

 

ਨਸ਼ਾ ਤਸਕਰੀ ਵਿਰੁੱਧ ਇੱਕ ਮਹੱਤਵਪੂਰਨ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 50 ਗ੍ਰਾਮ ਹੈਰੋਇਨ ਜ਼ਬਤ ਕੀਤੀ ਹੈ। ਤਰਨਤਾਰਨ ਦੇ ਸਰਹੱਦੀ ਖੇਤਰਾਂ ਤੋਂ ਨਸ਼ੀਲਾ ਪਦਾਰਥ ਪ੍ਰਾਪਤ ਕਰਨ ਵਾਲੇ ਮੁਲਜ਼ਮਾਂ ਨੂੰ ਸੀਆਈਏ ਸਟਾਫ ਨੇ ਪਤਾਰਾ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਜੋਹਲਾਂ ਗੇਟ ਨੇੜੇ ਗ੍ਰਿਫ਼ਤਾਰ ਕੀਤਾ ਹੈ।

 

ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਰੇਸ਼ਮ ਸਿੰਘ ਪੁੱਤਰ ਸਵਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਅਮਰੀਕ ਸਿੰਘ ਵਜੋਂ ਹੋਈ ਹੈ, ਦੋਵੇਂ ਪਿੰਡ ਲਾਹੀਆਂ, ਥਾਣਾ ਸਰਾਏ ਅਮਾਨਤ ਖਾਨ, ਜ਼ਿਲ੍ਹਾ ਤਰਨਤਾਰਨ ਦੇ ਵਸਨੀਕ ਹਨ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਜਲੰਧਰ ਦਿਹਾਤੀ  ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਇੰਸਪੈਕਟਰ ਪੁਸ਼ਪ ਬਾਲੀ ਇੰਚਾਰਜ ਸੀਆਈਏ ਸਟਾਫ ਜਲੰਧਰ ਦਿਹਾਤੀ ਅਤੇ ਐਸਆਈ ਲਾਭ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਪਤਾਰਾ ਖੇਤਰ ਵਿੱਚ ਗਸ਼ਤ ਅਤੇ ਨਿਗਰਾਨੀ  ਦੌਰਾਨ ਦੋ ਸ਼ੱਕੀ ਵਿਅਕਤੀਆਂ ਨੂੰ ਸ਼ੱਕੀ ਢੰਗ ਨਾਲ ਘੁੰਮਦੇ ਦੇਖਿਆ। ਪੁਲਿਸ ਟੀਮ ਨੂੰ ਦੇਖ ਕੇ, ਸ਼ੱਕੀ ਵਿਅਕਤੀਆਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਇੱਕ ਮੋਮੀ ਲਿਫਾਫਾ ਸੁੱਟ ਦਿੱਤਾ, ਜਿਸ ਵਿੱਚ ਬਾਅਦ ਵਿੱਚ ਹੈਰੋਇਨ ਪਾਈ ਗਈ। ਪੂਰੀ ਤਲਾਸ਼ੀ ਲੈਣ 'ਤੇ ਰੇਸ਼ਮ ਸਿੰਘ ਤੋਂ 30 ਗ੍ਰਾਮ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਤੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ।

 

ਉਨ੍ਹਾਂ ਦੱਸਿਆ ਕਿ ਐਨਡੀਪੀਐਸ ਐਕਟ ਦੀ ਧਾਰਾ 21ਬੀ, 61, ਅਤੇ 85 ਦੇ ਤਹਿਤ ਪੁਲਿਸ ਸਟੇਸ਼ਨ ਪਤਾਰਾ ਵਿਖੇ ਇੱਕ ਐਫਆਈਆਰ (ਨੰਬਰ 08, ਮਿਤੀ 05-02-2025) ਦਰਜ ਕੀਤੀ ਗਈ ਹੈ, ਅਤੇ ਦੋਵਾਂ ਦੋਸ਼ੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

 

ਉਨ੍ਹਾਂ ਦੱਸਿਆ ਕਿ ਹੋਰ ਜਾਂਚ ਤੋਂ ਪਤਾ ਲੱਗਾ ਹੈ ਕਿ ਹਰਪ੍ਰੀਤ ਸਿੰਘ ਉਰਫ ਹੈਪੀ ਇੱਕ ਆਦਤਨ ਅਪਰਾਧੀ ਹੈ, ਜਿਸਦੇ ਖਿਲਾਫ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ। ਇਸ ਵਿਰੁੱਧ ਇਕ ਕਤਲ ਦੀ ਕੋਸ਼ਿਸ਼ ਦਾ ਮਾਮਲਾ ਵੀ ਸ਼ਾਮਲ ਹੈ। ਉਸਨੇ ਪਹਿਲਾਂ ਜ਼ਮਾਨਤ ਪ੍ਰਾਪਤ ਕਰਨ ਤੋਂ ਪਹਿਲਾਂ ਇੱਕ ਮਹੀਨਾ ਜੇਲ੍ਹ ਵਿੱਚ ਬਿਤਾਇਆ ਸੀ।

 

  ਉਨ੍ਹਾਂ ਦੱਸਿਆ ਕਿ ਦੋਵੇਂ ਦੋਸ਼ੀ ਤਰਨਤਾਰਨ ਦੇ ਸਰਹੱਦੀ ਇਲਾਕਿਆਂ ਤੋਂ ਹੈਰੋਇਨ ਪ੍ਰਾਪਤ ਕਰਕੇ ਜਲੰਧਰ ਅਤੇ ਆਸ ਪਾਸ ਦੇ ਖੇਤਰਾਂ ਵਿੱਚ ਪ੍ਰੀਮੀਅਮ ਦਰਾਂ 'ਤੇ ਵੇਚਣ ਵਿੱਚ ਲੱਗੇ ਹੋਏ ਸਨ। ਉਨ੍ਹਾਂ ਦੇ ਅੱਗੇ ਅਤੇ ਪਿੱਛੇ ਸਬੰਧਾਂ ਦਾ ਪਤਾ ਲਗਾਉਣ ਲਈ ਯਤਨ ਜਾਰੀ ਹਨ।

 

ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਮੁਲਜ਼ਮਾਂ ਨੂੰ ਹੋਰ ਪੁੱਛਗਿੱਛ ਲਈ ਰਿਮਾਂਡ ਲੈਣ ਲਈ ਅਦਾਲਤ ਵਿੱਚ ਪੇਸ਼ ਕਰੇਗੀ। ਇਸ ਤੋਂ ਇਲਾਵਾ ਮੁਲਜ਼ਮਾਂ ਦੀਆਂ ਚੱਲ ਅਤੇ ਅਚੱਲ ਜਾਇਦਾਦਾਂ ਦੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ ਅਤੇ ਐਨਡੀਪੀਐਸ ਐਕਟ ਦੇ ਅਨੁਸਾਰ ਜ਼ਰੂਰੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

 

ਐਸ.ਐਸ.ਪੀ. ਖੱਖ ਨੇ ਦੁਹਰਾਇਆ ਕਿ ਜਲੰਧਰ ਦਿਹਾਤੀ ਪੁਲਿਸ ਨਸ਼ਾ ਸਪਲਾਈ ਕਰਨ ਵਾਲੇ ਨੈੱਟਵਰਕ ਨੂੰ ਖਤਮ ਕਰਨ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

Tags:

Advertisement

Latest News

ਕੈਬਨਿਟ ਮੰਤਰੀ ਅਰੋੜਾ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੈਬਨਿਟ ਮੰਤਰੀ ਅਰੋੜਾ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਕਾਰਗੁਜ਼ਾਰੀ ਦੀ ਸਮੀਖਿਆ
ਯੁੱਧ ਨਸ਼ਿਆਂ ਵਿਰੁੱਧ: ਅਮਨ ਅਰੋੜਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਟੋਲਰੈਂਸ ਅਪਣਾਉਣ ਲਈ ਸਮਾਜ ਦੇ ਮੋਹਤਬਰ ਵਿਅਕਤੀਆਂ ਨੂੰ ਅੱਗੇ ਆਉਣ...
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ
ਹਾਫਿਜ਼ ਦਾ ਕਰੀਬੀ ਅਬੂ ਕਤਲ ਪਾਕਿਸਤਾਨ 'ਚ ਮਾਰਿਆ ਗਿਆ
ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨਾ
ਉਦਯੋਗਪਤੀਆਂ ਵੱਲੋਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਅਹਿਮ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ 
ਆਪ' ਸਰਕਾਰ ਨੇ ਉਦਯੋਗਪਤੀਆਂ ਦੀ ਓ.ਟੀ.ਐਸ. ਸਬੰਧੀ 32 ਸਾਲ ਪੁਰਾਣੀ ਮੰਗ ਪੂਰੀ ਕੀਤੀ: ਅਰਵਿੰਦ ਕੇਜਰੀਵਾਲ
ਨਸ਼ਾ ਤਸਕਰ ਵੱਲੋ ਕੀਤੇ ਨਜ਼ਾਇਜ ਕਬਜ਼ੇ ਵਾਲਾ ਘਰ ਢਾਹਿਆਂ