ਜਲੰਧਰ ’ਚ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗੀ ‘ਈਜ਼ੀ ਪ੍ਰਾਪਰਟੀ ਰਜਿਸਟ੍ਰੇਸ਼ਨ’: ਮੋਹਿੰਦਰ ਭਗਤ

ਜਲੰਧਰ ’ਚ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗੀ ‘ਈਜ਼ੀ ਪ੍ਰਾਪਰਟੀ ਰਜਿਸਟ੍ਰੇਸ਼ਨ’: ਮੋਹਿੰਦਰ ਭਗਤ

ਜਲੰਧਰ,25 ਜੂਨ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਐਲਾਨ ਕੀਤਾ ਕਿ ਜਲੰਧਰ ਵਿਖੇ ਇਕ ਹਫ਼ਤੇ ਦੇ ਵਿੱਚ ‘ਈਜ਼ੀ ਪ੍ਰਾਪਰਟੀ ਰਜਿਸਟ੍ਰੇਸ਼ਨ’ ਦਾ ਕੰਮ ਸ਼ੁਰੂ ਹੋ ਜਾਵੇਗਾ। ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਉਪ ਮੰਡਲ ਮੈਜਿਸਟ੍ਰੇਟ ਰਣਦੀਪ ਸਿੰਘ ਹੀਰ ਵੀ ਮੌਜੂਦ ਸਨ, ਨੇ ਅੱਜ ਸਬ ਰਜਿਸਟਰਾਰ ਦਫ਼ਤਰ ਵਿਖੇ ਪ੍ਰਾਜੈਕਟ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਬਕਾਇਆ ਰਹਿੰਦੇ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੀਆਂ ਹਦਾਇਤਾਂ ਕੀਤੀਆਂ।    

 

ਇਸ ਨੂੰ ਕ੍ਰਾਂਤੀਕਾਰੀ ਕਦਮ ਕਰਾਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਨਵੀਂ ਪ੍ਰਣਾਲੀ ਲੋਕਾਂ ਨੂੰ ਬਹੁਤੇ ਦਫ਼ਤਰਾਂ ਵਿੱਚ ਜਾਣ ਅਤੇ ਏਜੰਟਾਂ ਤੇ ਵਿਚੋਲਿਆਂ ਤੋਂ ਛੁਟਕਾਰਾ ਦੁਆਏਗੀ। ਉਨ੍ਹਾਂ ਕਿਹਾ ਕਿ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਲਿਆਂਦਾ ਗਿਆ ਇਹ ਸੁਧਾਰ ਜਾਇਦਾਦ ਦੀ ਰਜਿਸਟ੍ਰੇਸ਼ਨ ਨੂੰ ਆਸਾਨ, ਤੇਜ਼ ਅਤੇ ਪਾਰਦਰਸ਼ੀ ਬਣਾਏਗਾ। ਉਨ੍ਹਾਂ ਕਿਹਾ ਕਿ ਇਹ ਸਮੁੱਚੀ ਪ੍ਰਕਿਰਿਆ ਦਸਤਾਵੇਜ਼ਾਂ ਦੀ ਰਜਿਸਟ੍ਰੇਸ਼ਨ ਤੱਕ ਪੂਰੀ ਤਰ੍ਹਾਂ ਡਿਜੀਟਲ ਹੋਵੇਗੀ, ਜਿਸ ਨਾਲ ਬੇਲੋੜੀ ਦੇਰੀ ਤੋਂ ਨਿਜਾਤ ਮਿਲੇਗੀ ਅਤੇ ਹੋਰ ਪਾਰਦਰਸ਼ਤਾ ਆਵੇਗੀ।

 

ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਵਿੱਚ ਵਾਧਾ ਕਰਨ ਹਿੱਤ ਸੂਬੇ ਭਰ ਦੇ ਸਬ ਰਜਿਸਟਰਾਰ ਦਫ਼ਤਰਾਂ ਵਿੱਚ ਏਅਰ ਕੰਡੀਸ਼ਨ, ਉਡੀਕ ਹਾਲ, ਟੋਕਨ ਡਿਸਪਲੇਅ ਐਲ.ਈ.ਡੀ ਆਦਿ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਧਿਕਾਰਤ ਕੀਤੇ ਗਏ ਡੀਡ ਰਾਈਟਰ ਨਾਮਾਤਰ ਫੀਸਾਂ ’ਤੇ ਉਪਲਬੱਧ ਹੋਣਗੇ ਅਤੇ ਬਿਨ੍ਹਾਂ ਕਿਸੇ ਖੱਜਲ-ਖੁਆਰੀ ਦੇ ਪੇਸ਼ੇਵਾਰਾਨਾ ਢੰਗ ਨਾਲ ਸਹਾਇਤਾ ਮੁਹੱਈਆ ਕਰਵਾਉਣਗੇ।

 

ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਨਵੀਨਤਮ ਤਕਨੀਕਾਂ ਰਾਹੀਂ ਪ੍ਰਭਾਵਸ਼ਾਲੀ ਪ੍ਰਸ਼ਾਸਕੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ‘ਈਜ਼ੀ ਪ੍ਰਾਪਰਟੀ ਰਜਿਸਟ੍ਰੇਸ਼ਨ’ ਪ੍ਰਾਜੈਕਟ ਮੀਲ ਦਾ ਪੱਥਰ ਸਾਬਤ ਹੋਵੇਗਾ। 

Tags:

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ