ਲੋਕ ਸਭਾ ਚੋਣਾਂ ਨਾਲ ਸਬੰਧਤ ਹੁਣ ਤੱਕ ਪ੍ਰਾਪਤ ਹੋਈਆਂ 152 ਸ਼ਿਕਾਇਤਾਂ : ਜਸਪ੍ਰੀਤ ਸਿੰਘ

ਲੋਕ ਸਭਾ ਚੋਣਾਂ ਨਾਲ ਸਬੰਧਤ ਹੁਣ ਤੱਕ ਪ੍ਰਾਪਤ ਹੋਈਆਂ 152 ਸ਼ਿਕਾਇਤਾਂ : ਜਸਪ੍ਰੀਤ ਸਿੰਘ

ਬਠਿੰਡਾ, 7 ਮਈ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜਾਬਤਾ ਲੱਗਣ ਉਪਰੰਤ ਹੁਣ ਤੱਕ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੀਆਂ ਚੋਣਾਂ ਨਾਲ ਸਬੰਧਤ 152 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨਜਿੰਨ੍ਹਾਂ ਵਿੱਚੋਂ 151 ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ ਜਾ ਚੁੱਕਾ ਹੈਜਦ ਕਿ 1 ਬਕਾਇਆ ਸ਼ਿਕਾਇਤ ਕਾਰਵਾਈ ਅਧੀਨ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।

ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ 7 ਮਈ ਸ਼ਾਮ 5 ਵਜੇ ਤੱਕ ਸੀ-ਵਿਜੀਲ ਤੇ ਕੁੱਲ 72 ਸ਼ਿਕਾਇਤਾਂ ਪ੍ਰਾਪਤ ਹੋਈਆਂਜਿੰਨਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਈ-ਮੇਲ ਰਾਹੀਂ 47 ਸ਼ਿਕਾਇਤਾਂ, ਟੈਲੀਫ਼ੋਨ ਰਾਹੀਂ ਪ੍ਰਾਪਤ ਹੋਈਆਂ 10, ਦਸਤੀ 4, ਐਨ.ਜੀ.ਐਸ.ਪੀ ਰਾਹੀਂ ਪ੍ਰਾਪਤ ਹੋਈਆਂ 14 ਸ਼ਿਕਾਇਤਾਂ ਸ਼ਿਕਾਇਤਾਂ ਪ੍ਰਾਪਤ ਹੋਈਆਂਜਿੰਨਾਂ ਵਿੱਚੋਂ ਸਾਰੀਆਂ ਦਾ ਨਿਪਟਾਰਾ ਹੋ ਚੁੱਕਾ ਹੈ। ਇਸ ਤੋਂ ਇਲਾਵਾ ਵਟਸਐਪ ’ਤੇ 5 ਸ਼ਿਕਾਇਤਾਂ ਪ੍ਰਾਪਤ ਹੋਈਆਂਜਿੰਨਾਂ ’ਚੋ 4 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ 1 ਸ਼ਿਕਾਇਤ ਕਾਰਵਾਈ ਅਧੀਨ ਹੈ।  

ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਗਤੀਵਿਧੀਆਂ ਤੇ ਹਰ ਪੱਖੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਚੋਣਾਂ ਨੂੰ ਸਫ਼ਲਤਾ ਪੂਰਵਕ ਤਰੀਕੇ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹੇ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਟੀਮਾਂ ਦੇ ਗਠਨ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ਤੇ ਸਥਿਤ ਕਮਰਾ ਨੰਬਰ 235-ਈ ਵਿਖੇ ਜ਼ਿਲ੍ਹਾ ਕੰਟਰੋਲ ਸੈਂਟਰ ਸਥਾਪਿਤ ਕੀਤਾ ਗਿਆ ਹੈਜੋ ਕਿ 24X7 ਘੰਟੇ ਖੁੱਲ੍ਹਾ ਰਹਿੰਦਾ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਸਭਾ ਚੋਣਾਂ 2024 ਸਬੰਧੀ ਜ਼ਿਲ੍ਹੇ ਨਾਲ ਸਬੰਧਤ ਕੋਈ ਵੀ ਜ਼ਿਲ੍ਹਾ ਵਾਸੀ ਆਪਣੀ ਸ਼ਿਕਾਇਤ ਸੀ-ਵਿਜੀਲ (c-vigil) ਐਪਲੀਕੇਸ਼ਨ ਨੂੰ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕਰਕੇ ਕੋਈ ਵੀ ਨਾਗਰਿਕ ਕਿਸੇ ਵੀ ਤਰ੍ਹਾਂ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ ਕਰਾ ਸਕਦਾ ਹੈ ਅਤੇ ਇਸ ਸ਼ਿਕਾਇਤ ਉੱਪਰ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਵਟਸਅਪ ਨੰਬਰ 70093-07977, ਈਮੇਲ [email protected]ਟੋਲ ਫ਼ਰੀ ਨੰਬਰ 18001802950, ਨੈਸ਼ਨਲ ਗਵਰਨਮੈਂਟ ਸਰਵਿਸਿਜ ਪੋਰਟਲ (ਐਨ.ਜੀ.ਐਸ.ਪੀ) Service.india.gov.in ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ਤੇ ਸਥਿਤ ਕਮਰਾ ਨੰਬਰ 235-ਈ ਵਿਖੇ ਸਥਾਪਿਤ ਕੀਤੇ ਗਏ ਜ਼ਿਲ੍ਹਾ ਕੰਟਰੋਲ ਸੈਂਟਰ ਵਿਖੇ ਦਸਤੀ ਸ਼ਿਕਾਇਤ ਵੀ ਦੇ ਸਕਦਾ ਹੈ।

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ