ਲੋਕ ਸਭਾ ਚੋਣਾਂ ਨਾਲ ਸਬੰਧਤ ਹੁਣ ਤੱਕ ਪ੍ਰਾਪਤ ਹੋਈਆਂ 28 ਸ਼ਿਕਾਇਤਾਂ : ਜਸਪ੍ਰੀਤ ਸਿੰਘ

ਲੋਕ ਸਭਾ ਚੋਣਾਂ ਨਾਲ ਸਬੰਧਤ ਹੁਣ ਤੱਕ ਪ੍ਰਾਪਤ ਹੋਈਆਂ 28 ਸ਼ਿਕਾਇਤਾਂ : ਜਸਪ੍ਰੀਤ ਸਿੰਘ

ਬਠਿੰਡਾ, 2 ਅਪ੍ਰੈਲ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜਾਬਤਾ ਲੱਗਣ ਉਪਰੰਤ ਹੁਣ ਤੱਕ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੀਆਂ ਚੋਣਾਂ ਨਾਲ ਸਬੰਧਤ 28 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿੰਨ੍ਹਾਂ ਵਿੱਚੋਂ 26 ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ ਜਾ ਚੁੱਕਾ ਹੈ, ਜਦ ਕਿ 2 ਬਕਾਇਆ ਸ਼ਿਕਾਇਤਾਂ ਕਾਰਵਾਈ ਅਧੀਨ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।

        ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਗਤੀਵਿਧੀਆਂ ਤੇ ਹਰ ਪੱਖੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਚੋਣਾਂ ਨੂੰ ਸਫ਼ਲਤਾ ਪੂਰਵਕ ਤਰੀਕੇ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹੇ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਟੀਮਾਂ ਦੇ ਗਠਨ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ਤੇ ਸਥਿਤ ਕਮਰਾ ਨੰਬਰ 235-ਈ ਵਿਖੇ ਜ਼ਿਲ੍ਹਾ ਕੰਟਰੋਲ ਸੈਂਟਰ ਸਥਾਪਿਤ ਕੀਤਾ ਗਿਆ ਹੈ, ਜੋ ਕਿ 24X7 ਘੰਟੇ ਖੁੱਲ੍ਹਾ ਰਹਿੰਦਾ ਹੈ।

        ਜ਼ਿਲ੍ਹਾ ਚੋਣ ਅਫ਼ਸਰ ਨੇ ਇਹ ਵੀ ਦੱਸਿਆ ਕਿ 2 ਅਪ੍ਰੈਲ ਸ਼ਾਮ 5 ਵਜੇ ਤੱਕ ਸੀ-ਵਿਜੀਲ ਤੇ ਕੁੱਲ 17 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿੰਨਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸੇ ਤਰ੍ਹਾਂ ਈ-ਮੇਲ ਰਾਹੀਂ ਪ੍ਰਾਪਤ ਹੋਈਆਂ ਕੁੱਲ 4 ਸ਼ਿਕਾਇਤਾਂ ਵਿੱਚੋਂ ਵੀ ਸਾਰੀਆਂ ਦਾ ਹੀ ਨਿਪਟਾਰਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਟੈਲੀਫ਼ੋਨ ਰਾਹੀਂ ਪ੍ਰਾਪਤ ਹੋਈਆਂ 3 ਸ਼ਿਕਾਇਤਾਂ ਚੋਂ 2 ਸ਼ਿਕਾਇਤਾਂ ਦਾ ਨਿਪਟਾਰਾ ਜਦਕਿ 1 ਸ਼ਿਕਾਇਤ ਕਾਰਵਾਈ ਅਧੀਨ ਹੈ। ਇਸ ਤੋਂ ਇਲਾਵਾ 2 ਪ੍ਰਾਪਤ ਹੋਈਆਂ ਦਸਤੀ ਸ਼ਿਕਾਇਤਾਂ ਦਾ ਵੀ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦ ਕਿ ਐਨ.ਜੀ.ਐਸ.ਪੀ ਰਾਹੀਂ ਪ੍ਰਾਪਤ ਹੋਈਆਂ 2 ਸ਼ਿਕਾਇਤਾਂ ਚੋਂ 1 ਸ਼ਿਕਾਇਤ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ 1 ਸ਼ਿਕਾਇਤ ਕਾਰਵਾਈ ਅਧੀਨ ਹੈ।

        ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਸਭਾ ਚੋਣਾਂ 2024 ਸਬੰਧੀ ਜ਼ਿਲ੍ਹੇ ਨਾਲ ਸਬੰਧਤ ਕੋਈ ਵੀ ਜ਼ਿਲ੍ਹਾ ਵਾਸੀ ਆਪਣੀ ਸ਼ਿਕਾਇਤ ਸੀ-ਵਿਜੀਲ (cVIGIL) ਐਪਲੀਕੇਸ਼ਨ ਨੂੰ ਗੂਗਲ ਪਲੇ ਸਟੋਰ ਤੋਂ ਡਾਊਨਲੋਡ ਕਰਕੇ ਕੋਈ ਵੀ ਨਾਗਰਿਕ ਕਿਸੇ ਵੀ ਤਰ੍ਹਾਂ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ ਕਰਾ ਸਕਦਾ ਹੈ ਅਤੇ ਇਸ ਸ਼ਿਕਾਇਤ ਉੱਪਰ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਵਟਸਅਪ ਨੰਬਰ 70093-07977, ਈਮੇਲ [email protected], ਟੋਲ ਫ਼ਰੀ ਨੰਬਰ 18001802950, ਨੈਸ਼ਨਲ ਗਵਰਨਮੈਂਟ ਸਰਵਿਸਿਜ ਪੋਰਟਲ (ਐਨ.ਜੀ.ਐਸ.ਪੀ) Service.india.gov.in ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ਤੇ ਸਥਿਤ ਕਮਰਾ ਨੰਬਰ 235-ਈ ਵਿਖੇ ਸਥਾਪਿਤ ਕੀਤੇ ਗਏ ਜ਼ਿਲ੍ਹਾ ਕੰਟਰੋਲ ਸੈਂਟਰ ਵਿਖੇ ਦਸਤੀ ਸ਼ਿਕਾਇਤ ਵੀ ਦੇ ਸਕਦਾ ਹੈ।

 

Tags:

Advertisement

Latest News

ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ’ਚ ਹੇਰਾਫੇਰੀ ਦੀ ਕੋਸ਼ਿਸ਼ ਕਰਨ ਐਕਸੀਅਨ,ਜੇ.ਈ ਤੇ ਸਟੋਰ ਕੀਪਰ ਮੁੱਅਤਲ : ਹਰਭਜਨ ਸਿੰਘ ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ’ਚ ਹੇਰਾਫੇਰੀ ਦੀ ਕੋਸ਼ਿਸ਼ ਕਰਨ ਐਕਸੀਅਨ,ਜੇ.ਈ ਤੇ ਸਟੋਰ ਕੀਪਰ ਮੁੱਅਤਲ : ਹਰਭਜਨ ਸਿੰਘ
Chandigarh,27 July,2024,(Azad Soch News):- ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ (Minister Harbhajan Singh ETO) ਨੇ ਅੱਜ...
ਭਾਰਤ-ਸ਼੍ਰੀਲੰਕਾ ਵਿਚਕਾਰ ਅੱਜ ਪਹਿਲਾT-20 Match ਖੇਡਿਆ ਜਾਵੇਗਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-07-2024 ਅੰਗ 826
ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ-ਡਾ. ਬਲਜੀਤ ਕੌਰ
ਕਾਰਗਿਲ ਵਿਜੇ ਦਿਵਸ: ਸਿਹਤ ਮੰਤਰੀ ਵੱਲੋਂ ਕਾਰਗਿਲ ਜੰਗ ਦੇ ਯੋਧਿਆਂ ਨੂੰ ਸ਼ਰਧਾਂਜਲੀ ਭੇਟ
ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ ਦੀ ਕੋਸ਼ਿਸ਼ ਕਰਨ ਲਈ ਸੀਨੀਅਰ ਐਕਸੀਅਨ, ਜੇ.ਈ. ਤੇ ਸਟੋਰ ਕੀਪਰ ਕੀਤੇ ਮੁੱਅਤਲ : ਹਰਭਜਨ ਸਿੰਘ ਈ.ਟੀ.ਓ
1,10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ