ਜਸਵੀਰ ਸਿੰਘ ਗੜ੍ਹੀ ਕੌਮੀ ਵੱਲੋਂ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਕੌਮੀ ਵੱਲੋਂ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

ਚੰਡੀਗੜ੍ਹ, 26 ਮਈ, 2025 –

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ  ਜਸਵੀਰ ਸਿੰਘ ਗੜ੍ਹੀ ਵਲੋਂ ਨਵੀਂ ਦਿੱਲੀ ਵਿਖੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ ਗਈ। ਸ੍ਰੀ ਮਕਵਾਨਾ ਨੇ ਆਪਣੀ ਚੰਡੀਗੜ੍ਹ ਫੇਰੀ ਦੌਰਾਨ ਸ੍ਰੀ ਗੜ੍ਹੀ ਨੂੰ ਦਿੱਲੀ ਵਿਖੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਫ਼ਤਰ ਆਉਣ ਦਾ ਸੱਦਾ ਦਿੱਤਾ ਸੀ।

ਇਸ ਮੁਲਾਕਾਤ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਕਿਸ਼ੋਰ ਮਕਵਾਨਾ ਨੂੰ ਜਾਣੂ ਕਰਵਾਇਆ ਗਿਆ।

ਇਸ ਮੁਲਾਕਾਤ ਦੌਰਾਨ ਸ੍ਰੀ ਗੜ੍ਹੀ ਨੇ ਸ੍ਰੀ ਮਕਵਾਨਾ ਨੂੰ ਅਪੀਲ ਕੀਤੀ ਕਿ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਅਤੇ ਦੇਸ਼ ਦੇ ਵੱਖ ਵੱਖ ਰਾਜਾਂ ਦੇ ਅਨੂਸੁਚਿਤ ਜਾਤੀਆਂ ਕਮਿਸ਼ਨ ਵਿੱਚ ਬਿਹਤਰ ਤਾਲਮੇਲ ਬਨਾਉਣ ਲਈ ਈ.ਗਵਰਨੈਸ ਰਾਹੀਂ ਕੋਈ ਸਿਸਟਮ ਵਿਕਸਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕੌਮੀ ਕਮਿਸ਼ਨ ਵਲੋਂ ਅਨੂਸੁਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਕੀਤੇ ਗਏ ਫੈਸਲਿਆਂ ਤੋਂ ਸੇਧ ਲੈ ਕੇ ਮਿਲਦੇ ਜੁਲਦੇ ਮਾਮਲਿਆਂ ਵਿੱਚ ਜਲਦ ਫੈਸਲਾ ਸੁਣਾਇਆ ਜਾ ਸਕੇ।

ਸ੍ਰੀ ਗੜ੍ਹੀ ਨੇ ਕੌਮੀ ਕਮਿਸ਼ਨ ਦੇ ਚੇਅਰਮੈਨ ਨੂੰ ਸੂਚਨਾ ਤਕਨਾਲੋਜੀ ‘ਤੇ ਅਧਾਰਤ ਸਿਸਟਮ ਸਥਾਪਤ ਕਰਨ ਦੀ ਅਪੀਲ ਕੀਤੀ ਤਾਂ ਜੋ ਅਨੂਸੁਚਿਤ ਜਾਤੀਆਂ ਦੇ ਲੋਕਾਂ ਵੱਲੋਂ ਕਈ ਵਾਰ ਇੱਕ ਹੀ ਮਾਮਲੇ ਵਿੱਚ ਇਨਸਾਫ਼ ਲੈਣ ਲਈ ਕੌਮੀ ਕਮਿਸ਼ਨ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਅਪੀਲ ਦਾਇਰ ਕਰ ਦਿੱਤੀ ਜਾਂਦੀ ਹੈ, ਇਸ ਤਰ੍ਹਾਂ ਦੇ ਮਾਮਲਿਆਂ ਨੂੰ ਸਾਂਝੇ ਤੌਰ ਤੇ ਨਜਿੱਠਣ ਅਤੇ ਕਮਿਸ਼ਨ ਦੇ ਕੰਮਕਾਜ ਵਿਚ ਇਕਸਾਰਤਾ ਲਿਆਉਣ ਲਈ ਵੀ ਕੌਮੀ ਕਮਿਸ਼ਨ ਨੂੰ ਪਹਿਲ ਕਰਨੀ ਚਾਹੀਦੀ ਹੈ।

ਆਪਣੀ ਇਸ ਫੇਰੀ ਦੌਰਾਨ ਸ੍ਰੀ ਗੜ੍ਹੀ ਨੇ ਕੌਮੀ ਕਮਿਸ਼ਨ ਦੇ ਕੰਮਕਾਜ ਦੇ ਢੰਗ ਨੂੰ ਨਜਦੀਕ ਤੋਂ ਵਾਚਿਆ ਅਤੇ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਭਾਰਤੀ ਸੰਵਿਧਾਨ ਵੱਲੋਂ ਦਿੱਤੇ ਗਏ ਅਧਿਕਾਰਾਂ ਦੀ ਵਰਤੋਂ ਨੂੰ ਕਾਰਗਰ ਢੰਗ ਨਾਲ ਕਰਨ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ।

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ