ਬਾਬਾ ਸਾਹਿਬ ਦੇ ਬੁੱਤ ਦੇ ਮਾਮਲੇ ਵਿਚ ਜਸਵੀਰ ਸਿੰਘ ਗੜ੍ਹੀ ਕਰਨਗੇ 10 ਜੂਨ ਨੂੰ ਫਿਲੋਰ ਦਾ ਦੌਰਾ

 ਬਾਬਾ ਸਾਹਿਬ ਦੇ ਬੁੱਤ ਦੇ ਮਾਮਲੇ ਵਿਚ ਜਸਵੀਰ ਸਿੰਘ ਗੜ੍ਹੀ ਕਰਨਗੇ 10 ਜੂਨ ਨੂੰ ਫਿਲੋਰ ਦਾ ਦੌਰਾ

ਚੰਡੀਗੜ੍ਹ, 8 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਵਲੋਂ 10 ਜੂਨ 2025 ਦਿਨ ਮੰਗਲਵਾਰ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਬੇਹੁਰਮਤੀ ਦੇ ਮਾਮਲੇ ਦੀ ਜਾਂਚ ਕਰਨ ਲਈ ਨੰਗਲ ਗੇਟ ਫਿਲੋਰ ਦਾ ਦੌਰਾ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਫਿਲੋਰ ਦੇ ਨੰਗਲ ਗੇਟ ਵਿਖੇ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦੀ ਦੂਸਰੇ ਵਾਰ ਹੋਈ ਬੇਹੁਰਮਤੀ ਦੇ ਮਾਮਲੇ ਨੂੰ  ਬਹੁਤ ਗੰਭੀਰਤਾ ਨਾਲ ਲਿਆ ਹੈ ਜਿਸ ਲਈ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਘਟਨਾ ਸਥਾਨ ਦਾ ਦੌਰਾ ਕਰਕੇ ਬੁੱਤ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾਵੇਗਾ।

ਬੁਲਾਰੇ ਨੇ ਦੱਸਿਆ ਕਿ ਫਿਲੋਰ ਦੇ ਨੰਗਲ ਗੇਟ ਵਿਖੇ ਸਥਿਤ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦੂਸਰੀ ਵਾਰ ਹੋਈ ਬੇਹੁਰਮਤੀ ਦੇ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਵਲੋਂ ਪੰਜਾਬ ਦੇ ਡਾਇਰੈਕਟ ਜਨਰਲ ਆਫ਼ ਪੁਲਿਸ ਤੋਂ ਵੀ 13 ਜੂਨ 2025 ਨੂੰ ਰਿਪੋਰਟ ਤਲਬ ਕੀਤੀ ਗਈ ਹੈ

Advertisement

Latest News

ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 13 ਜੂਨ:        ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 2 ਵਿੱਚ ਵੈਲੀ ਹਾਈਟ ਕਲੋਨੀ ਵਿਖੇ ਇਕ ਨਵੇਂ ਟਿਊਬਵੈੱਲ...
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਿਵੇਕਲੀ 'ਚੜ੍ਹਦਾ ਸੂਰਜ' ਮੁਹਿੰਮ ਦੀ ਕੀਤੀ ਸ਼ੁਰੂਆਤ
ਚੋਣ ਤਹਿਸੀਲਦਾਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕਾਊਂਸਲਿੰਗ ਸੈਸ਼ਨ ਕਰਵਾਇਆ
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ
ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ
ਐਸ ਐਸ. ਪੀ ਮਾਲੇਰਕੋਟਲਾ ਵੱਲੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਦੀ ਜ਼ਿੰਦਗੀ ਨੂੰ ਸਵਾਰਨ ਲਈ ਵਿਲੱਖਣ ਪਹਿਲ,ਦਫ਼ਤਰ ਬੁਲਾਕੇ ਕੀਤਾ ਪ੍ਰੇਰਿਤ