ਜਸਵੀਰ ਸਿੰਘ ਗੜ੍ਹੀ ਵਲੋਂ ਡੀ.ਜੀ.ਪੀ. ਗੋਰਵ ਯਾਦਵ ਨਾਲ ਮੁਲਾਕਾਤ
By Azad Soch
On
ਚੰਡੀਗੜ੍ਹ, 30 ਅਕਤੂਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵਲੋਂ ਸੂਬੇ ਦੇ ਪੁਲਿਸ ਮੁਖੀ ਗੋਰਵ ਯਾਦਵ ਨਾਲ ਮੁਲਾਕਾਤ ਕੀਤੀ ਗਈ।
ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਸਰਦਾਰ ਗੜ੍ਹੀ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਪੰਜਾਬ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਐਸ.ਸੀ.ਐਸ.ਟੀ.ਐਕਟ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਐਸ.ਪੀ.ਪੱਧਰ ਦਾ ਅਧਿਕਾਰ ਤਾਇਨਾਤ ਕਰਨ ਅਤੇ ਰਾਜ ਪੱਧਰ ਤੇ ਇਕ ਡੀ.ਜੀ.ਪੀ. ਪੱਧਰ ਦਾ ਅਧਿਕਾਰੀ ਤਾਇਨਾਤ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਪੁਲਿਸ ਮੁਖੀ ਵੱਲੋਂ ਇਸ ਸਬੰਧੀ ਜਲਦ ਕਾਰਵਾਈ ਦਾ ਭਰੋਸਾ ਦਿੰਦਿਆਂ ਕਿਹਾ ਉਹ ਸਬੰਧੀ ਜਲਦ ਹੁਕਮ ਜਾਰੀ ਕਰ ਦੇਣਗੇ।
Related Posts
Latest News
07 Dec 2025 12:01:17
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ੴ ਸਤਿਗੁਰ ਪ੍ਰਸਾਦਿ
॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥...


