ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ’ਚ 6ਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ

ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ’ਚ 6ਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ

ਜਲੰਧਰ, 14 ਜੂਨ :  ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ਵਿੱਚ 6ਵੀਂ ਜਮਾਤ ਲਈ ਸਾਲ 2026-27 ਦੀ ਚੋਣ ਪ੍ਰੀਖਿਆ 13 ਦਸੰਬਰ 2025 ਨੂੰ ਜ਼ਿਲ੍ਹੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਹੋਣੀ ਹੈ, ਜਿਸ ਦੇ ਲਈ ਚਾਹਵਾਨ ਅਤੇ ਯੋਗ ਉਮੀਦਵਾਰਾਂ ਤੋਂ ਬਿਨੈ-ਪੱਤਰ ਆਨਲਾਈਨ ਮੰਗੇ ਗਏ ਹਨ।

    ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਨੈ ਕਰਨ ਦੀ ਆਖ਼ਰੀ ਮਿਤੀ 29 ਜੁਲਾਈ 2025 ਹੈ ਅਤੇ ਪ੍ਰਾਸਪੈਕਟ ਵਿਦਿਆਲਿਆ ਦੀ ਵੈੱਬਸਾਈਟ https://navodaya.gov.in/nvs/nvsschool/JALANDHAR/en/home ’ਤੇ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਵਿਦਿਆਰਥੀ ਆਪਣੀ ਮੁਫ਼ਤ ਰਜਿਸਟ੍ਰੇਸ਼ਨ ਪੋਰਟਲ https://navodaya.gov.in ਅਤੇ  https://cbseitms.rcil.gov.in/nvs ’ਤੇ ਕਰ ਸਕਦੇ ਹਨ।

     ਡਾ. ਅਗਰਵਾਲ ਨੇ ਦੱਸਿਆ ਕਿ ਪ੍ਰੀਖਿਆ ਲਈ ਕੇਵਲ ਓਹੀ ਵਿਦਿਆਰਥੀ ਯੋਗ ਹੋਣਗੇ, ਜੋ ਜ਼ਿਲ੍ਹਾ ਜਲੰਧਰ ਦੇ ਸਥਾਈ ਨਿਵਾਸੀ ਹਨ। ਵਿਦਿਆਰਥੀ ਨੂੰ ਆਪਣੇ ਨਵੇਂ ਫੋਟੋ, ਹਸਤਾਖ਼ਰ, ਮਾਤਾ/ਪਿਤਾ ਦੇ ਹਸਤਾਖ਼ਰ ਅਤੇ ਆਧਾਰ ਕਾਰਡ ਦਾ ਵੇਰਵਾ/ਰਿਹਾਇਸ਼ੀ ਪ੍ਰਮਾਣ ਪੱਤਰ ਜੇ.ਪੀ.ਜੀ. ਫਾਰਮੈਟ, ਜਿਸ ਦਾ ਆਕਾਰ 10 ਤੋਂ 100 ਕੇਬੀ ਤੋਂ ਵੱਧ ਨਾ ਹੋਵੇ, ਤਿਆਰ ਕਰਕੇ ਪੋਰਟਲ ’ਤੇ ਅਪਲੋਡ ਕਰਨਾ ਹੋਵੇਗਾ।

ਉਨ੍ਹਾਂ ਦੱਸਿਆ ਕਿ ਵਿਦਿਆਰਥੀ ਮੌਜੂਦਾ ਸਮੇਂ (2025-26) ਵਿੱਚ 5ਵੀਂ ਕਲਾਸ ਵਿੱਚ ਜ਼ਿਲ੍ਹਾ ਜਲੰਧਰ ਵਿੱਚ ਪੜ੍ਹ ਰਿਹਾ ਹੋਵੇ ਅਤੇ ਜ਼ਿਲ੍ਹੇ ਦਾ ਸਥਾਈ ਨਿਵਾਸੀ ਹੋਵੇ। ਉਸਨੇ ਪਿਛਲੇ ਸਾਲਾਂ ਵਿੱਚ ਤੀਜੀ ਕਲਾਸ (2023-24) ਅਤੇ ਚੌਥੀ (2024-25) ਲਗਾਤਾਰ ਪੂਰੀ ਤਰ੍ਹਾਂ ਵਿੱਦਿਅਕ ਪੱਧਰ ਵਿੱਚ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲ/ਨੈਸ਼ਨਲ ਓਪਨ ਸਕੂਲਿੰਗ ਜਾਂ ਸਰਵ ਸਿੱਖਿਆ ਅਭਿਆਨ ਤਹਿਤ ਪਾਸ ਕੀਤੀ ਹੋਵੇ। ਉਨ੍ਹਾਂ ਦੱਸਿਆ ਕਿ ਜਿਸ ਵਿਦਿਆਰਥੀ ਨੇ ਪਹਿਲਾਂ ਇਹ ਪ੍ਰੀਖਿਆ ਦਿੱਤੀ ਹੈ, ਉਹ ਪ੍ਰੀਖਿਆ ਵਿੱਚ ਦੂਜੀ ਵਾਰੀ ਬੈਠਣਯੋਗ ਨਹੀਂ ਹੋਵੇਗਾ। ਵਿਦਿਆਰਥੀ ਦਾ ਜਨਮ 01.05.2014 ਤੋਂ 31.07.2016 (ਦੋਵੇਂ ਮਿਤੀਆਂ ਸ਼ਾਮਲ) ਦਰਮਿਆਨ ਹੋਇਆ ਹੋਵੇ। ਜੇਕਰ ਕਿਸੇ ਬਿਨੇਕਾਰ ਨੂੰ ਦਾਖ਼ਲਾ ਫਾਰਮ ਭਰਨ ’ਚ ਮੁਸ਼ਕਲ ਆਉਂਦੀ ਹੈ ਤਾਂ ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ (ਜਲੰਧਰ) ਨਾਲ ਟੈਲੀਫੋਨ ਨੰਬਰ 79739-04878, 74048-16420, 88472-61859 ’ਤੇ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕਿਸੇ ਵੀ ਕੰਮ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।

    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਲਈ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ, ਕਿਉਂਕਿ ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ਜਿੱਥੇ ਆਧੁਨਿਕ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰ ਰਿਹਾ ਹੈ, ਉੱਥੇ ਇਥੇ ਹੋਸਟਲ ਦੀ ਸਹੂਲਤ ਉਪਲਬਧ ਹੈ।

Advertisement

Latest News

ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ...
ਖਾਲੀ ਪੇਟ ਪੀਓ 1 ਗਿਲਾਸ ਧਨੀਏ ਦਾ ਪਾਣੀ
ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਬੱਚਿਆਂ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ
ਇਜ਼ਰਾਈਲੀ ਫੌਜ ਨੇ ਦਮਿਸ਼ਕ ਵਿਚ ਸੀਰੀਆ ਦੇ ਰੱਖਿਆ ਮੰਤਰਾਲੇ ਦੇ ਪ੍ਰਵੇਸ਼ ਦੁਆਰ ਦੇ ਨੇੜੇ ਹਮਲਾ ਕੀਤਾ
ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਘਰ ਧੀ ਨੇ ਜਨਮ ਲਿਆ
ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਗੁੱਟ 'ਤੇ ਸੱਟ ਲੱਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-07-2025 ਅੰਗ 646