ਸਰਕਾਰੀ ਆਈਟੀਆਈ ਰਣਜੀਤ ਐਵਨਿਊ ਵਿਖੇ ਲਗਾਇਆ ਗਿਆ ਰੋਜ਼ਗਾਰ ਮੇਲਾ

ਸਰਕਾਰੀ ਆਈਟੀਆਈ ਰਣਜੀਤ ਐਵਨਿਊ ਵਿਖੇ ਲਗਾਇਆ ਗਿਆ ਰੋਜ਼ਗਾਰ ਮੇਲਾ

ਅੰਮ੍ਰਿਤਸਰ 8 ਜੂਨ 2024 ===
 
ਸ੍ਰੀ ਹਰਜੋਤ ਬੈਂਸ ਮਾਨਯੋਗ ਤਕਨੀਕੀ ਸਿੱਖਿਆ ਮੰਤਰੀ ਪੰਜਾਬ ਅਤੇ ਸ੍ਰੀ ਅਮਿਤ ਤਲਵਾਰ ਆਈਏਐਸ ਡਾਇਰੈਕਟਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਜੀ ਦੇ ਹੁਕਮਾਂ ਅਨੁਸਾਰ ਅਤੇ ਸ੍ਰੀ ਮਨੋਜ ਗੁਪਤਾ ਵਧੀਕ ਡਾਇਰੈਕਟਰ ਉਦਯੋਗਿਕ ਸਿਖਲਾਈ ਪੰਜਾਬ ਦੇ  ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਆਈਟੀਆਈ ਰਣਜੀਤ ਐਵਨਿਊ ਅੰਮ੍ਰਿਤਸਰ ਦੇ ਵਿੱਚ ਅੱਜ ਰੋਜ਼ਗਾਰ ਮੇਲਾ ਲਗਾਇਆ ਗਿਆ l ਸੰਸਥਾ ਦੇ ਪ੍ਰਿੰਸੀਪਲ ਇੰਜੀਨੀਅਰ ਸੰਜੀਵ ਸ਼ਰਮਾ ਨੇ ਦੱਸਿਆ ਕੀ ਇਸ ਕੈਂਪਸ ਇੰਟਰਵਿਊ ਦੇ ਦੌਰਾਨ  ਹਿੰਦੁਸਤਾਨ ਦੀ ਵੱਡੀ ਕੰਪਨੀ ਡਿਕਸਨ ਇੰਡੀਆ ਪ੍ਰਾਈਵੇਟ ਲਿਮਿਟਡ ਨੋਇਡਾ( ਉੱਤਰ ਪ੍ਰਦੇਸ਼) ਤੋਂ ਅਤੇ ਸਵਰਾਜ ਮਾਜ ਦਾ ਰੋਪੜ ਤੋਂ ਆਈ ਅਤੇ ਤਕਰੀਬਨ 110 ਲੜਕਿਆਂ ਨੂੰ ਸਲੈਕਟ ਕੀਤਾ ਗਿਆ ਇਸ ਪਲੇਸਮੈਂਟ ਕੈਂਪ ਦੇ ਵਿੱਚ ਤਕਰੀਬਨ 200 ਸਿਖਿਆਰਥੀਆਂ ਨੇ ਭਾਗ ਲਿਆ ਇਸ ਮੌਕੇ ਤੇ ਸਰਕਾਰੀ ਆਈਟੀਆਈ ਲੋਪੋਕੇ ਦੇ ਪ੍ਰਿੰਸੀਪਲ ਸ੍ਰੀ ਜਤਿੰਦਰ ਸਿੰਘ ਸਰਕਾਰੀ ਆਈਟੀਆਈ ਪੱਟੀ ਦੇ ਪ੍ਰਿੰਸੀਪਲ ਸ਼੍ਰੀ ਵਿਜੇ ਕੁਮਾਰ ਸੰਸਥਾ ਦੇ ਵਾਈਸ ਪ੍ਰਿੰਸੀਪਲ ਸ੍ਰੀ ਸੁਖਜਿੰਦਰ ਸਿੰਘ ਪਲੇਸਮੈਂਟ ਅਧਿਕਾਰੀ ਸ੍ਰੀ ਗੁਰਪ੍ਰੀਤ ਸਿੰਘ ਟ੍ਰੇਨਿੰਗ ਅਫਸਰ ਸ੍ਰੀ ਨਰਿੰਦਰ ਪਾਲ ਸਿੰਘ ਪਲੇਸਮਿੰਟ ਸਹਾਇਕ, ਸ੍ਰੀ ਨਵਦੀਪ ਸਿੰਘ, ਸ੍ਰੀ ਬਲਜਿੰਦਰ ਸਿੰਘ ਟਰੇਨਿੰਗ ਅਫਸਰ, ਮਹਾਰਾਜ ਵਾਲਮੀਕੀ ਸਰਕਾਰੀ ਆਈਟੀਆਈ ਰਾਮ ਤੀਰਥ ,ਸ੍ਰੀ ਰਵਿੰਦਰ ਸਿੰਘ, ਦੀਪਕ ਕੁਮਾਰ ਰੈਫਰੀਜੇਸ਼ਨ ਅਤੇ ਏਅਰ ਕੰਡੀਸ਼ਨ ਇੰਸਟਰਕਟਰ, ਗੁਰਦੇਵ ਸਿੰਘ ਫਿਟਰ ਇੰਸਟਰਕਟਰ ਅਤੇ ਹੋਰ ਸਾਰਾ ਸਟਾਫ ਮੌਜੂਦ ਸੀ
Tags:

Advertisement

Latest News

ਵਧ ਰਹੀ ਤਪਸ਼ ਕਾਰਨ ਆ ਰਹੀਆਂ ਮੌਸਮੀ ਤਬਦੀਲੀਆਂ ਨੂੰ ਘੱਟ ਕਰਨ ਲਈ ਹਰੇਕ ਇਨਸਾਨ ਨੂੰ ਇਕ ਰੁੱਖ ਜ਼ਰੁਰ ਲਗਾਉਣਾ ਚਾਹੀਦਾ:ਮੁੱਖ ਖੇਤੀਬਾੜੀ ਅਫਸਰ ਵਧ ਰਹੀ ਤਪਸ਼ ਕਾਰਨ ਆ ਰਹੀਆਂ ਮੌਸਮੀ ਤਬਦੀਲੀਆਂ ਨੂੰ ਘੱਟ ਕਰਨ ਲਈ ਹਰੇਕ ਇਨਸਾਨ ਨੂੰ ਇਕ ਰੁੱਖ ਜ਼ਰੁਰ ਲਗਾਉਣਾ ਚਾਹੀਦਾ:ਮੁੱਖ ਖੇਤੀਬਾੜੀ ਅਫਸਰ
ਫਰੀਦਕੋਟ -27 ਜੁਲਾਈ 2024 (        ) ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ "ਹਰ ਮਨੁੱਖ ,ਲਗਾਏ ਇੱਕ  ਰੁੱਖ ਅਤੇ ਹਰੇਕ ਟਿਊਬਵੈੱਲ ਤੇ...
ਆਈਫੋਨ ਸਸਤੇ ਹੋਏ,ਐਪਲ ਨੇ ਘਟਾਈਆਂ ਇਨ੍ਹਾਂ 7 ਮਾਡਲਾਂ ਦੀਆਂ ਕੀਮਤਾਂ
ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਅੱਜ ਤੋਂ ਹਰਿਆਣਾ ਵਿਧਾਨ ਸਭਾ ਚੋਣ ਪ੍ਰਚਾਰ ਦੀ ਕਮਾਨ ਸੰਭਾਲੇਗੀ
ਪੰਜਾਬ ’ਚ ਬਣੇਗੀ ਨਵੀਂ ਮਾਲਵਾ ਨਹਿਰ,ਮੁੱਖ ਮੰਤਰੀ ਭਗਵੰਤ ਮਾਨ ਅੱਜ ਲੈਣਗੇ ਜਾਇਜ਼ਾ
ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ’ਚ ਹੇਰਾਫੇਰੀ ਦੀ ਕੋਸ਼ਿਸ਼ ਕਰਨ ਐਕਸੀਅਨ,ਜੇ.ਈ ਤੇ ਸਟੋਰ ਕੀਪਰ ਮੁੱਅਤਲ : ਹਰਭਜਨ ਸਿੰਘ
ਭਾਰਤ-ਸ਼੍ਰੀਲੰਕਾ ਵਿਚਕਾਰ ਅੱਜ ਪਹਿਲਾT-20 Match ਖੇਡਿਆ ਜਾਵੇਗਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-07-2024 ਅੰਗ 826