21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ - ਨਿਕਾਸ ਕੁਮਾਰ

21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ - ਨਿਕਾਸ ਕੁਮਾਰ

ਹੁਸ਼ਿਆਰਪੁਰ, 16 ਜੂਨ :
       ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਨੇ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ 21 ਜੂਨ 2025 ਨੂੰ ਪੁਲਿਸ ਲਾਈਨ ਗਰਾਊਂਡ ਵਿਖੇ ਸਵੇਰੇ 7 ਤੋਂ 8 ਵਜੇ ਤੱਕ ਜ਼ਿਲ੍ਹਾ ਪੱਧਰ ’ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਵੇਰੇ 6.30 ਤੋਂ 7 ਵਜੇ ਤੱਕ ਰਜਿਸਟ੍ਰੇਸ਼ਨ ਹੋਵੇਗੀ। ਉਨ੍ਹਾਂ ਸਮੂਹ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਤਾਂ ਜੋ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਸਮਾਗਮ ਦੇ ਨੋਡਲ ਅਫ਼ਸਰ ਡਾ. ਹਰੀਸ਼ ਭਾਟੀਆ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਨਿੱਜੀ ਤੌਰ ’ਤੇ ਪ੍ਰੋਗਰਾਮ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਅਤੇ ਸਾਰੇ ਪ੍ਰਬੰਧਾਂ ਨੂੰ ਨਿਸ਼ਚਿਤ ਸਮੇਂ ਵਿਚ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ।
        ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਲਾਈਨ ਵਿਚ ਜ਼ਿਲ੍ਹਾ ਪੱਧਰੀ ਯੋਗ ਦਿਵਸ ਮੌਕੇ ਵੱਖ-ਵੱਖ ਟ੍ਰੇਨਰਾਂ ਵੱਲੋਂ ਯੋਗ ਕਰਵਾਇਆ ਜਾਵੇਗਾ ਅਤੇ ਯੋਗ ਆਸਣ ਦੇ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਆਪਣੇ ਨਾਲ ਸਬੰਧਤ ਤਿਆਰੀਆਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਕਿਹਾ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਪੁਲਿਸ ਵਿਭਾਗ, ਪੀ.ਆਰ.ਟੀ.ਸੀ ਜਹਾਨ ਖੇਲਾਂ, ਬੀ.ਐਸ.ਐਫ ਕੈਂਪ ਖੜ੍ਹਕਾਂ, ਕਾਲਜਾਂ ਦੇ ਵਿਦਿਆਰਥੀਆਂ, ਯੂਥ ਕਲੱਬਾਂ ਦੇ ਮੈਂਬਰਾਂ ਸਮੇਤ ਸਮੂਹ ਵਿਭਾਗਾਂ ਦੇ ਮੁਖੀਆਂ ਅਤੇ ਯੋਗ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ 21 ਜੂਨ 2025 ਨੂੰ ਸਵੇਰੇ 6.30 ਵਜੇ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਚ ਪਹੁੰਚ ਕੇ ਇਸ ਜ਼ਿਲ੍ਹਾ ਪੱਧਰੀ ਯੋਗ ਦਿਵਸ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਿਰਕਤ ਕਰਨ। ਉਨ੍ਹਾਂ ਇਸ ਦੌਰਾਨ ਰਿਫਰੈਸ਼ਮੈਂਟ, ਪੀਣ ਵਾਲੇ ਪਾਣੀ, ਸਫ਼ਾਈ, ਮੁੱਢਲੀ ਸਹਾਇਤਾ, ਟ੍ਰੈਫਿਕ, ਟੈਂਟ, ਸਾਊਂਡ ਅਤੇ ਹੋਰਨਾਂ ਪ੍ਰਬੰਧਾਂ ਸਬੰਧੀ ਵੀ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਯੋਗ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਜਾਵੇ ਅਤੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਹਿੱਸੇਦਾਰੀ ਨੂੰ ਯਕੀਨੀ ਬਣਾਇਆ ਜਾਵੇ।
       ਇਸ ਮੌਕੇ ਐਸ. ਡੀ. ਐਮ ਹੁਸ਼ਿਆਰਪੁਰ  ਗੁਰਸਿਮਰਨਜੀਤ ਕੌਰ, ਮੁੱਖ ਮੰਤਰੀ ਫੀਲਡ ਅਫਸਰ ਪਰਮਪ੍ਰੀਤ ਸਿੰਘ, ਐਸ.ਪੀ ਨਵਨੀਤ ਕੌਰ ਗਿੱਲ, ਨੋਡਲ ਅਫ਼ਸਰ ਡਾ. ਹਰੀਸ਼ ਭਾਟੀਆ, ਜ਼ਿਲ੍ਹਾ ਕੋਆਰਡੀਨੇਟਰ ਸੀ.ਐਮ ਦੀ ਯੋਗਸ਼ਾਲਾ ਮਾਧਵੀ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਮਾਜ ਸੇਵੀ ਸੰਸਥਾਵਾਂ ਅਤੇ ਸਕੂਲਾਂ-ਕਾਲਜਾਂ ਦੇ ਨੁਮਾਇੰਦੇ ਵੀ ਮੌਜੂਦ ਸਨ।

Advertisement

Latest News

ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ...
ਖਾਲੀ ਪੇਟ ਪੀਓ 1 ਗਿਲਾਸ ਧਨੀਏ ਦਾ ਪਾਣੀ
ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਬੱਚਿਆਂ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ
ਇਜ਼ਰਾਈਲੀ ਫੌਜ ਨੇ ਦਮਿਸ਼ਕ ਵਿਚ ਸੀਰੀਆ ਦੇ ਰੱਖਿਆ ਮੰਤਰਾਲੇ ਦੇ ਪ੍ਰਵੇਸ਼ ਦੁਆਰ ਦੇ ਨੇੜੇ ਹਮਲਾ ਕੀਤਾ
ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਘਰ ਧੀ ਨੇ ਜਨਮ ਲਿਆ
ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਗੁੱਟ 'ਤੇ ਸੱਟ ਲੱਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-07-2025 ਅੰਗ 646