ਕਬੱਡੀ ਖਿਡਾਰੀ ਗੁਰਵਿੰਦਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ
ਸਮਰਾਲਾ ,04,ਨਵੰਬਰ,2025,(ਆਜ਼ਾਦ ਸੋਚ ਨਿਊਜ਼):- ਪੰਜਾਬ ਦੇ ਸਮਰਾਲਾ (Samarala) ਦੇ ਪਿੰਡ ਮਾਣਕੀ ਵਿੱਚ ਨਗਰ ਕੀਰਤਨ ਤੋਂ ਪਹਿਲਾਂ ਸਫਾਈ ਕਰ ਰਹੇ ਕਬੱਡੀ ਖਿਡਾਰੀ ਗੁਰਵਿੰਦਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਚਾਰ ਨਕਾਬਪੋਸ਼ ਹਮਲਾਵਰਾਂ ਨੇ ਦੇਰ ਰਾਤ ਹਮਲਾ ਕੀਤਾ। ਗੁਰਵਿੰਦਰ ਸਿੰਘ ਤੇ ਉਸਦੇ ਦੋ ਸਾਥੀਆਂ, ਧਰਮਵੀਰ ਅਤੇ ਲਵਪ੍ਰੀਤ, ਜੋ ਪਿੰਡ ਸਫਾਈ ਕਰ ਰਹੇ ਸਨ, ਉੱਤੇ ਗੋਲੀਆਂ ਚਲਾਈਆਂ ਗਈਆਂ। ਹਮਲੇ ਵਿੱਚ 23 ਸਾਲਾ ਗੁਰਵਿੰਦਰ ਸਿੰਘ ਦੀ ਮੌਤ ਰਸਤੇ ਵਿੱਚ ਹੋ ਗਈ, ਅਤੇ ਧਰਮਵੀਰ ਜ਼ਖਮੀ ਹੋਇਆ। ਹਮਲਾ ਬਿਨਾਂ ਕਿਸੇ ਬਹਿਸ ਦੇ ਮੋਟਰਸਾਈਕਲ 'ਤੇ ਸਵਾਰ ਚਾਰ ਨਕਾਬਪੋਸ਼ ਹਮਲਾਵਰਾਂ ਵੱਲੋਂ ਕੀਤਾ ਗਿਆ ਸੀ ਅਤੇ ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਗੁਰਵਿੰਦਰ ਸਿੰਘ ਸਥਾਨਕ ਮੇਲਿਆਂ ਵਿੱਚ ਕਬੱਡੀ ਖੇਡਦਾ ਸੀ ਅਤੇ ਜ਼ਿਲ੍ਹਾ ਪੱਧਰੀ ਟੂਰਨਾਮੈਂਟਾਂ ਵਿੱਚ ਭੀ ਹਿੱਸਾ ਲੈਂਦਾ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ,ਪੁਲਿਸ (Police) ਨੇ ਮੌਕੇ ਤੋਂ ਕਈ ਖਾਲੀ ਕਾਰਤੂਸ ਬਰਾਮਦ ਕੀਤੇ ਹਨ ਅਤੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ (CCTV Camera) ਦੀ ਫੁਟੇਜ ਤੋਂ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਸੁਪਰਡੈਂਟ (ਡੀ) ਖੰਨਾ ਪਵਨਜੀਤ ਸਿੰਘ, ਡੀਐਸਪੀ ਮੋਹਿਤ ਕੁਮਾਰ ਸਿੰਗਲਾ ਅਤੇ ਡੀਐਸਪੀ ਕਰਮਜੀਤ ਸਿੰਘ ਗਰੇਵਾਲ ਨੇ ਘਟਨਾ ਸਥਾਨ ਦਾ ਦੌਰਾ ਕੀਤਾ। ਪੁਲਿਸ ਨੇ ਚਾਰ ਅਣਪਛਾਤੇ ਹਮਲਾਵਰਾਂ ਵਿਰੁੱਧ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


