ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ : ਕਰਮਜੀਤ ਕੌਰ

ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ : ਕਰਮਜੀਤ ਕੌਰ

ਹੁਸ਼ਿਆਰਪੁਰ, 4 ਜਨਵਰੀ :

ਜ਼ਿਲ੍ਹਾ ਯੋਜਨਾ ਕਮੇਟੀ, ਹੁਸ਼ਿਆਰਪੁਰ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੀ ਸੁਰੱਖਿਆ, ਮਾਣ ਅਤੇ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਵਿੱਚ ਚੱਲ ਰਹੇ ਵਨ ਸਟਾਪ ਸੈਂਟਰਾਂ ਰਾਹੀਂ ਨਵੰਬਰ 2025 ਤੱਕ ਹਿੰਸਾ ਦੀਆਂ 5,121 ਪੀੜਤ ਔਰਤਾਂ ਨੂੰ ਮੁਫ਼ਤ ਸਹਾਇਤਾ ਪ੍ਰਦਾਨ ਕੀਤੀ ਗਈ ਹੈ, ਜੋ ਕਿ ਸਰਕਾਰ ਦੀ ਸੰਵੇਦਨਸ਼ੀਲ ਅਤੇ ਪ੍ਰਭਾਵਸ਼ਾਲੀ ਕਾਰਜਸ਼ੀਲਤਾ ਨੂੰ ਦਰਸਾਉਂਦੀ ਹੈ।

ਕਰਮਜੀਤ ਕੌਰ ਨੇ ਕਿਹਾ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਸੂਬਾ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹਿੰਸਾ ਦੀਆਂ ਪੀੜਤ ਔਰਤਾਂ ਨੂੰ ਡਾਕਟਰੀ ਸਹਾਇਤਾ, ਕਾਨੂੰਨੀ ਸਲਾਹ, ਮਨੋਵਿਗਿਆਨਕ ਸਹਾਇਤਾ ਅਤੇ ਅਸਥਾਈ ਆਸਰਾ ਸਮੇਤ ਸਾਰੀਆਂ ਜ਼ਰੂਰੀ ਸੇਵਾਵਾਂ ਇਕੋ ਛੱਤ ਹੇਠ ਮਿਲਣ ਅਤੇ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਪੀੜਤ ਔਰਤਾਂ ਨੂੰ ਜਲਦੀ ਨਿਆਂ ਅਤੇ ਸੁਰੱਖਿਆ ਮਿਲੇ।

ਉਨ੍ਹਾਂ ਕਿਹਾ ਕਿ ਵਨ ਸਟਾਪ ਸੈਂਟਰ ਨਾ ਸਿਰਫ਼ ਸਹਾਇਤਾ ਦੇ ਕੇਂਦਰ ਹਨ, ਸਗੋਂ ਔਰਤਾਂ ਦੇ ਪੁਨਰਵਾਸ ਅਤੇ ਸਵੈ-ਨਿਰਭਰਤਾ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸਰਕਾਰ ਇਨ੍ਹਾਂ ਕੇਂਦਰਾਂ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ, ਤਾਂ ਜੋ ਹਰ ਪੀੜਤ ਔਰਤ ਨੂੰ ਸਨਮਾਨਜਨਕ ਜ਼ਿੰਦਗੀ ਜਿਊਣ ਦਾ ਮੌਕਾ ਮਿਲ ਸਕੇ।

ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਪੱਧਰ 'ਤੇ ਪ੍ਰਸ਼ਾਸਨ ਇਹ ਵੀ ਯਕੀਨੀ ਬਣਾ ਰਿਹਾ ਹੈ ਕਿ ਵਨ ਸਟਾਪ ਸੈਂਟਰਾਂ ਬਾਰੇ ਜਾਣਕਾਰੀ ਵੱਧ ਤੋਂ ਵੱਧ ਔਰਤਾਂ ਤੱਕ ਪਹੁੰਚੇ, ਤਾਂ ਜੋ ਲੋੜਵੰਦ ਔਰਤਾਂ ਬਿਨਾਂ ਕਿਸੇ ਡਰ ਦੇ ਸਹਾਇਤਾ ਪ੍ਰਾਪਤ ਕਰ ਸਕਣ। ਉਨ੍ਹਾਂ ਨੇ ਭਾਈਚਾਰੇ ਨੂੰ ਇੱਕਜੁੱਟ ਹੋਣ ਅਤੇ ਔਰਤਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਹਿੰਸਾ ਵਿਰੁੱਧ ਬੋਲਣ ਦੀ ਅਪੀਲ ਵੀ ਕੀਤੀ, ਤਾਂ ਜੋ ਇਕ ਸੁਰੱਖਿਅਤ ਅਤੇ ਸਸ਼ਕਤ ਸਮਾਜ ਦਾ ਨਿਰਮਾਣ ਕੀਤਾ ਜਾ ਸਕੇ। 

Advertisement

Latest News

ਦੁਬਈ ਇੰਟਰਨੈਸ਼ਨਲ ਏਅਰਪੋਰਟ ਨੇੜੇ ਫਿਊਲ ਟੈਂਕ ‘ਤੇ ਹਮਲਾ ਦੁਬਈ ਇੰਟਰਨੈਸ਼ਨਲ ਏਅਰਪੋਰਟ ਨੇੜੇ ਫਿਊਲ ਟੈਂਕ ‘ਤੇ ਹਮਲਾ
ਇਹ ਹਮਲਾ ਖੇਤਰ ਵਿੱਚ ਵਧ ਰਹੇ ਤਣਾਅ ਦਾ ਹਿੱਸਾ ਮੰਨਿਆ ਜਾ ਰਿਹਾ ਹੈ
ਸੁਪਰੀਮ ਕੋਰਟ ਵੱਲੋਂ ਯੂਟਿਊਬਰ ਐਲਵਿਸ਼ ਯਾਦਵ ਨੂੰ ਰਾਹਤ
ਸਾਬਕਾ ਆਈ.ਏ.ਐਸ. ਅਧਿਕਾਰੀ ਕੇ.ਜੇ.ਐਸ. ਚੀਮਾ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣਾ ਪੰਜਾਬ ਦੀ ਸਿਆਸਤ ਵਿੱਚ ਇੱਕ ਅਹਿਮ ਘਟਨਾ ਹੈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 19-03-2026 ਅੰਗ 483
ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਬਣਾ ਰਹੇ ਹਨ ਸਿਹਤ ਕਾਰਡ - ਡਿਪਟੀ ਕਮਿਸ਼ਨਰ
'ਯੁੱਧ ਨਸ਼ਿਆਂ ਵਿਰੁੱਧ': ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ 'ਤੇ ਚੱਲਿਆ ਬੁਲਡੋਜ਼ਰ