ਸੰਗਰੂਰ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕਾਸੋ ਅਪਰੇਸ਼ਨ

ਸੰਗਰੂਰ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕਾਸੋ ਅਪਰੇਸ਼ਨ

ਸੰਗਰੂਰ, 20 ਫਰਵਰੀ

ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ੇ ਨੂੰ ਖਤਮ ਕਰਨ ਦੇ ਐਲਾਨ ਤਹਿਤ ਅੱਜ ਪੁਲਿਸ ਨੇ ਜ਼ਿਲ੍ਹੇ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ
ਸੰਗਰੂਰ ਪੁਲਿਸ ਵੱਲੋਂ ਬੱਸ ਸਟੈਂਡ ਸੰਗਰੂਰ ਖੇਤਰ ਵਿਖੇ ਕਾਸੋ (ਕਾਰਡਨ ਅਤੇ ਸਰਚ ਅਪ੍ਰੇਸ਼ਨ)
ਅਪਰੇਸ਼ਨ ਕੀਤਾ ਗਿਆ, ਜਿਸ ਤਹਿਤ 02 ਸ਼ੱਕੀ ਵਿਅਕਤੀ ਕਾਬੂ ਕੀਤੇ ਗਏ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਦੇ ਚਲਾਨ ਵੀ ਕੀਤੇ ਗਏ।

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ, ਸ਼੍ਰੀ ਸਰਤਾਜ ਸਿੰਘ ਚਾਹਲ, ਆਈ. ਪੀ.ਐੱਸ., ਨੇ ਦੱਸਿਆ ਕਿ ਸਥਾਨਕ ਬੱਸ ਸਟੈਂਡ ਅਤੇ ਹੋਰ ਇਲਾਕਿਆਂ ਵਿਖੇ ਕੀਤੇ ਕਾਰਡਨ ਅਤੇ ਸਰਚ ਅਪ੍ਰੇਸ਼ਨ ਦਾ ਮਕਸਦ ਸਮਾਜ ਵਿਰੋਧੀ ਤੱਤਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਲੜਾਈ ਨੂੰ ਤੇਜ਼ ਕਰਨਾ ਹੈ ਅਤੇ ਨੱਥ ਪਾਉਣਾ ਹੈ।

ਇਹ ਮੁਹਿੰਮ ਸੰਗਰੂਰ ਪੁਲਿਸ ਦੀ ਲੋਕਾਂ ਦੀ ਸੁਰੱਖਿਆ ਲਈ ਵਚਨਬੱਧਤਾ ਨੂੰ ਦਰਸਾਉਂਦੀ ਹੈ। ਸੰਗਰੂਰ ਪੁਲਿਸ ਇਸ ਤਰ੍ਹਾਂ ਦੀਆਂ ਮੁਹਿੰਮਾਂ ਨੂੰ ਜਾਰੀ ਰੱਖੇਗੀ ਤਾਂ ਜੋ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਿਆ ਜਾ ਸਕੇ ਅਤੇ ਸਮਾਜ ਨੂੰ ਨਸ਼ਿਆਂ ਅਤੇ ਅਪਰਾਧਕਰਤਾਵਾਂ ਤੋਂ ਬਚਾਇਆ ਜਾ ਸਕੇ।

ਉਹਨਾਂ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨੂੰ ਸਹਿਯੋਗ ਕਰਨ। ਸਹੀ ਸੂਚਨਾ ਪੁਲਿਸ ਨੂੰ ਦੇ ਕੇ ਉਹ ਆਪਣੇ ਪਰਿਵਾਰਾਂ ਨੂੰ ਬਚਾ ਸਕਦੇ ਹਨ। ਉਹਨਾਂ ਨੌਜਵਾਨਾਂ ਨੂੰ ਵੀ ਕਿਹਾ ਕਿ ਉਹ ਆਪਣੀ ਜਵਾਨੀ ਨੂੰ ਖਰਾਬ ਨਾ ਕਰਨ।

ਉਹਨਾਂ ਕਿਹਾ ਕਿ ਪੰਜਾਬ ਪੁਲਿਸ ਜਨਤਾ ਨੂੰ ਬੇਨਤੀ ਕਰਦੀ ਹੈ ਕਿ ਉਹ ਕੋਈ ਵੀ ਸ਼ੱਕੀ ਗਤੀਵਿਧੀ ਦੀ ਰਿਪੋਰਟ ਕਰਨ ਤਾਂ ਜੋ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਐੱਸ.ਐੱਚ.ਓ. ਸਿਟੀ ਸੰਗਰੂਰ ਇੰਸਪੈਕਟਰ ਗੁਲਾਬ ਸਿੰਘ, ਐੱਸ.ਐੱਚ.ਓ. ਸਿਟੀ 01 ਸੰਗਰੂਰ ਸਬ ਇੰਸਪੈਕਟਰ ਯੋਗੇਸ਼ ਕੁਮਾਰ, ਏ.ਐੱਸ.ਆਈ. ਕੁਲਵਿੰਦਰ ਕੌਰ ਤੇ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ। 

Advertisement

Latest News

ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ
ਚੰਡੀਗੜ੍ਹ/ ਨਵੀਂ ਦਿੱਲੀ, 20 ਫਰਵਰੀ:-ਸੂਬੇ ਦੇ ਵਿੱਦਿਅਕ ਢਾਂਚੇ ਦੇ ਭਵਿੱਖ ਨੂੰ ਤਕਨਾਲੋਜੀ ਪੱਖੋਂ ਹੋਰ ਨਿਪੁੰਨ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ...
ਪੰਜਾਬ ਦੀਆਂ ਸਮੂਹ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣਨ ਲਈ 23 ਫਰਵਰੀ ਨੂੰ ਵਿਸ਼ੇਸ਼ ਮੀਟਿੰਗ: ਜਸਵੀਰ ਸਿੰਘ ਗੜ੍ਹੀ
ਗੈਂਗਸਟਰਾਂ ’ਤੇ ਵਾਰ: ਇੱਕ ਮਹੀਨੇ ਵਿੱਚ 10 ਹਜ਼ਾਰ ਤੋਂ ਵੱਧ ਵਿਅਕਤੀ 205 ਹਥਿਆਰਾਂ ਸਮੇਤ ਗ੍ਰਿਫ਼ਤਾਰ
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 05-05 ਲੱਖ ਰੁਪਏ ਦੇ ਚੈੱਕ ਵੰਡੇ
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਲਕੇ ਦੇ ਤਿੰਨ ਅਹਿਮ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੇ ਪ੍ਰਤੀਨਿਧੀਆਂ ਦੀਆਂ ਸਮੱਸਿਆਵਾਂ ਸੁਣੀਆਂ
ਸਰਕਾਰੀ ਹਾਈ ਸਕੂਲ ਸਾਧੂ ਚੱਕ ਨੇ ਰਾਜ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ