ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਚਲਾਇਆ ਕਾਸੋ ਓਪਰੇਸ਼ਨ

ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਚਲਾਇਆ ਕਾਸੋ ਓਪਰੇਸ਼ਨ

ਮਾਲੇਰਕੋਟਲਾ, 6 ਮਾਰਚ -
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ (ਚੰਡੀਗੜ੍ਹ) ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਵੱਖ-ਵੱਖ ਹਿੱਸਿਆਂ ਵਿੱਚ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਭਿਆਨ ਚਲਾਇਆ ਗਿਆ।
 
ਇੰਸਪੈਕਟਰ ਜਨਰਲ ਪੁਲਿਸ (ਜੀ.ਆਰ.ਪੀ) ਬਲਜੋਤ ਸਿੰਘ ਰਾਠੋਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਐਸ.ਪੀ. (ਪੀ.ਬੀ.ਆਈ) ਰਾਜਵਿੰਦਰ ਸਿੰਘ, ਡੀ.ਐਸ.ਪੀ. (ਇਨਵੈਸਟਿਗੇਸ਼ਨ) ਸਤੀਸ਼ ਕੁਮਾਰ ਅਤੇ ਡੀ.ਐਸ.ਪੀ. ਸਬ ਡਿਵੀਜ਼ਨ ਅਹਿਮਦਗੜ੍ਹ ਸੁਖਦੇਵ ਸਿੰਘ ਬਰਾੜ ਵੱਲੋਂ ਇੰਨਚਾਰਜ ਸੀ ਆਾਈ ਏ ਇੰਸਪੈਕਟਰ ਹਰਜਿੰਦਰ ਸਿੰਘ ਭਾਰੀ ਪੁਲਿਸ ਫੋਰਸ ਸਮੇਤ ਕੰਗਣਵਾਲ ਵਿਖੇ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ।
 
ਇਸ ਮੌਕੇ ਆਈ.ਜੀ.ਪੀ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਸ਼ਾ ਸਮੱਗਲਰਾਂ ਅਤੇ ਤਸਕਰਾਂ ਖ਼ਿਲਾਫ਼ ਜ਼ਿਲ੍ਹਾ ਪੁਲਿਸ ਵੱਲੋਂ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਭਵਿੱਖ ਵਿੱਚ ਵੀ ਪੰਜਾਬ ਸਰਕਾਰ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਖ਼ਿਲਾਫ਼ ਵੱਡੇ ਪੱਧਰ ‘ਤੇ ਕਾਰਵਾਈ ਜਾਰੀ ਰਹੇਗੀ।
 
ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਨਸ਼ਾ ਤਸਕਰੀ ਨਾਲ ਸੰਬੰਧਿਤ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਸੇਂਫ਼ ਪੰਜਾਬ ਐਟੀ ਡਰੱਗ ਹੈਲਪਲਾਈਨ ਨੰਬਰ 9779-100-200 ਤੇ ਤੁਰੰਤ ਸਾਂਝੀ ਕਰੇ, ਤਾਂ ਜੋ ਸਮਾਜ ਨੂੰ ਨਸ਼ਿਆਂ ਦੇ ਨੁਕਸਾਨ ਤੋਂ ਬਚਾਇਆ ਜਾ ਸਕੇ।
 
ਇਸੇ ਤਰ੍ਹਾਂ ਸਬ ਡਿਵੀਜ਼ਨ ਅਮਰਗੜ੍ਹ ਡੀ.ਐਸ.ਪੀ. ਸੰਜੀਵ ਕੁਮਾਰ ਵੱਲੋਂ ਪੁਲਿਸ ਫੋਰਸ ਸਮੇਤ ਨੌਸ਼ਹਿਰਾ ਵਿਖੇ ਵੀ ਘੇਰਾਬੰਦੀ ਅਤੇ ਸਰਚ ਅਭਿਆਨ ਚਲਾਇਆ ਗਿਆ ਅਤੇ ਇੰਸਪੈਕਟਰ ਦਲਜੀਤ ਸਿੰਘ ਵੱਲੋਂ ਪੁਲਿਸ ਫੋਰਸ ਸਮੇਤ ਕਿਲ੍ਹਾ ਰਹਿਮਤਗੜ੍ਹ ਵਿਖੇ ਵੀ ਤਲਾਸ਼ੀ ਅਭਿਆਨ ਚਲਾਇਆ ਗਿਆ। 

Advertisement

Latest News

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ
ਚੰਡੀਗੜ੍ਹ, 29 ਅਪ੍ਰੈਲ- ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ...
ਖਰੀਦ ਪੂਰੀ ਰਫ਼ਤਾਰ ਨਾਲ ਚੱਲ ਰਹੀ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ
ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ
ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ 'ਤੇ ਅੱਤਵਾਦੀ ਹਾਰਡਵੇਅਰ ਦੇ ਵੱਡੇ ਜ਼ਖ਼ੀਰੇ ਵਿੱਚ ਆਰਪੀਜੀ, ਆਰਡੀਐਕਸ ਅਤੇ ਪਿਸਤੌਲਾਂ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ
ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ
ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ; ਲੋਕਾਂ ਦੇ ਫਤਵੇ ਨਾਲ ਕੀਤੇ ਵਿਸ਼ਵਾਸਘਾਤ ਦਾ ਮੁੱਦਾ ਉਠਾਇਆ ਜਾਵੇਗਾ