ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ, ਇਮਾਨਦਾਰ ਰਾਜਨੀਤੀ ਦੀ ਜਿੱਤ: ਹਰਦੀਪ ਸਿੰਘ ਮੁੰਡੀਆਂ

ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ, ਇਮਾਨਦਾਰ ਰਾਜਨੀਤੀ ਦੀ ਜਿੱਤ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 27 ਫਰਵਰੀ 2026

ਦਿੱਲੀ ਦੀ ਅਦਾਲਤ ਵੱਲੋਂ ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਰੋਧੀਆਂ 'ਤੇ ਤਿੱਖਾ ਹਮਲਾ ਬੋਲਿਆ ਹੈ। ਮੁੰਡੀਆਂ ਨੇ ਕਿਹਾ ਕਿ ਅੱਜ ਦਾ ਦਿਨ ਲੋਕਤੰਤਰ ਲਈ ਇਤਿਹਾਸਕ ਹੈ, ਕਿਉਂਕਿ ਅਦਾਲਤੀ ਫੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਵਿਰੁੱਧ ਰਚਿਆ ਗਿਆ ਪੂਰਾ ਮਾਮਲਾ ਸਿਰਫ਼ ਤੇ ਸਿਰਫ਼ ਸਿਆਸੀ ਬਦਲਾਖੋਰੀ ਦੀ ਭਾਵਨਾ ਤੋਂ ਪ੍ਰੇਰਿਤ ਇੱਕ 'ਕੋਰਾ ਝੂਠ' ਸੀ।

ਮੁੰਡੀਆਂ ਨੇ ਵਿਰੋਧੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਜੋ ਲੋਕ ਕੱਲ੍ਹ ਤੱਕ ਟੀਵੀ 'ਤੇ ਬੈਠ ਕੇ 'ਕੱਟੜ ਇਮਾਨਦਾਰੀ' ਦਾ ਮਜ਼ਾਕ ਉਡਾ ਰਹੇ ਸਨ, ਅੱਜ ਉਨ੍ਹਾਂ ਨੂੰ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੇ ਦਿੱਲੀ ਦੇ ਬੱਚਿਆਂ ਦਾ ਭਵਿੱਖ ਸੁਧਾਰਨ ਲਈ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਸੀ, ਜਿਸ ਨੂੰ ਰੋਕਣ ਲਈ ਉਨ੍ਹਾਂ ਨੂੰ ਮਹੀਨਿਆਂ ਤੱਕ ਸਲਾਖਾਂ ਪਿੱਛੇ ਰੱਖਿਆ ਗਿਆ। ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ "ਸੱਚ ਪਰੇਸ਼ਾਨ ਹੋ ਸਕਦਾ ਹੈ, ਪਰ ਹਾਰ ਨਹੀਂ ਸਕਦਾ" ਅਤੇ ਇਸ ਫੈਸਲੇ ਨੇ ਭਾਜਪਾ ਵਾਲਿਆਂ ਦੇ ਮੂੰਹ 'ਤੇ ਕਰਾਰੀ ਚਪੇੜ ਮਾਰੀ ਹੈ।

ਇਸ ਵੱਡੀ ਕਾਨੂੰਨੀ ਜਿੱਤ 'ਤੇ ਆਪਣੀ ਡੂੰਘੀ ਆਸਥਾ ਪ੍ਰਗਟ ਕਰਦੇ ਹੋਏ ਹਰਦੀਪ ਸਿੰਘ ਮੁੰਡੀਆਂ ਨੇ ਪਰਮਾਤਮਾ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ, "ਮੈਂ ਗੁਰੂ ਸਾਹਿਬ ਦਾ ਕੋਟਿ-ਕੋਟਿ ਧੰਨਵਾਦ ਕਰਦਾ ਹਾਂ, ਜਿਨ੍ਹਾਂ ਦੀ ਮਿਹਰ ਸਦਕਾ ਅੱਜ ਸੱਚਾਈ ਦੀ ਜਿੱਤ ਹੋਈ ਹੈ। ਗੁਰੂ ਸਾਹਿਬ ਨੇ ਹਮੇਸ਼ਾ ਜ਼ੁਲਮ ਅਤੇ ਝੂਠ ਵਿਰੁੱਧ ਲੜਨ ਦਾ ਸਾਹਸ ਦਿੱਤਾ ਹੈ ਅਤੇ ਅੱਜ ਉਨ੍ਹਾਂ ਦੇ ਅਸ਼ੀਰਵਾਦ ਨਾਲ ਆਮ ਆਦਮੀ ਪਾਰਟੀ ਦੇ ਨਿਰਦੋਸ਼ ਆਗੂਆਂ ਨੂੰ ਇਨਸਾਫ਼ ਮਿਲਿਆ ਹੈ। ਇਹ ਜਿੱਤ ਸਿਰਫ਼ ਸਾਡੀ ਨਹੀਂ, ਸਗੋਂ ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਦੁਆਵਾਂ ਅਤੇ ਵਿਸ਼ਵਾਸ ਦੀ ਜਿੱਤ ਹੈ।" 

Advertisement

Latest News

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ
ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ-        ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ
ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!
ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ 'ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ
ਪਿਛਲੀਆਂ ਸਰਕਾਰਾਂ ਨੇ ਜਾਣਬੁੱਝ ਕੇ ਬੇਅਦਬੀ ਖਿਲਾਫ਼ ਕਮਜ਼ੋਰ ਕਾਨੂੰਨ ਬਣਾਇਆ, ਉਨ੍ਹਾਂ ਨੂੰ ਪਤਾ ਸੀ ਕਿ ਉਹ ਖੁਦ ਹੀ ਫਸਣਗੇ-ਭਗਵੰਤ ਸਿੰਘ ਮਾਨ