ਖੁਸ਼ੀ ਫਾਊਂਡੇਸ਼ਨ ਦੇ ਵੱਧਦੇ ਕਦਮ ਔਰਤਾਂ ਦੀ ਸਫਾਈ ਅਤੇ ਸਿਹਤ ਸੰਭਾਲ ਵੱਲ

ਖੁਸ਼ੀ ਫਾਊਂਡੇਸ਼ਨ ਦੇ ਵੱਧਦੇ ਕਦਮ ਔਰਤਾਂ ਦੀ ਸਫਾਈ ਅਤੇ ਸਿਹਤ ਸੰਭਾਲ ਵੱਲ

ਫਾਜ਼ਿਲਕਾ 9 ਦਸੰਬਰ

ਵਿਧਾਇਕ ਨਰਿੰਦਰਪਾਲ ਸਿੰਘ ਸਵਾਨਾ ਦੀ ਪਤਨੀ ਖੁਸ਼ਬੂ ਸਾਵਣਸੁਖਾ ਦੀ ਅਗਵਾਈ ਵਿੱਚ ਖੁਸ਼ੀ ਫਾਊਂਡੇਸ਼ਨ ਵੱਲੋਂ ਔਰਤਾਂ ਦੀਆਂ ਲੋੜਾਂ ਨੂੰ ਸਮਝਦਿਆਂ ਅਤੇ ਸਾਫ-ਸਫਾਈ ਨੂੰ ਤਵਜੋ ਦਿੰਦਿਆਂ ਉਨ੍ਹਾਂ ਨੂੰ ਸੈਨੇਟਰੀ ਪੈਡ ਵੰਡ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤਹਿਤ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਗੜ ਭੈਣੀ ਦੀਆਂ ਵਿਦਿਆਰਥਣਾਂ ਨੂੰ ਸੈਨੇਟਰੀ ਪੈਡ ਵੰਡੇ ਗਏ।

ਮੈਨਸਟਰੂਅਲ ਹਾਈਜੀਨ ਜਾਗਰੂਕਤਾ ਕੈਂਪ ਦੌਰਾਨ ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸੈਨੇਟਰੀ ਪੈਡਾਂ ਦੀ ਵਰਤੋਂ ਕਰਨ ਦੀ ਜ਼ਰੂਰਤ ਅਤੇ ਮਹੱਤਤਾ ਬਾਰੇ ਜਾਣੂ ਕਰਵਾਇਆ। ਉਨਾਂ ਕਿਹਾ ਕਿ ਸਿਹਤ ਅਤੇ ਸਫਾਈ ਨੂੰ ਬਰਕਰਾਰ ਰੱਖਣ ਲਈ ਸੈਨੇਟਰੀ ਪੈਡਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਇਸਦੀ ਵਰਤੋਂ ਲੜਕੀਆਂ ਅਤੇ ਔਰਤਾਂ ਲਈ ਬਹੁਤ ਜ਼ਰੂਰੀ ਹੈਖਾਸ ਕਰਕੇ ਮਾਹਵਾਰੀ ਦੌਰਾਨਇਹ ਪੈਡ ਉਨ੍ਹਾਂ ਨੂੰ ਕਈ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈਔਰਤਾਂ ਦੀਆਂ ਜ਼ਿਆਦਾਤਰ ਬਿਮਾਰੀਆਂ ਉਨ੍ਹਾਂ ਦੀ ਸਿਹਤ ਦਾ ਧਿਆਨ ਨਾ ਰੱਖਣ ਕਾਰਨ ਹੁੰਦੀਆਂ ਹਨ।

ਖੁਸ਼ੀ ਫਾਊਂਡੇਸ਼ਨ ਦਾ ਮੁੱਖ ਉਦੇਸ਼ ਔਰਤਾਂ ਦੀ ਸਿਹਤ ਦਾ ਖਿਆਲ ਰੱਖਣ ਦਾ ਹੈ।  ਉਨ੍ਹਾਂ ਕਿਹਾ ਕਿ ਖੁਸ਼ੀ ਫਾਊਂਡੇਸ਼ਨ ਆਉਣ ਵਾਲੇ ਸਮੇਂ ਵਿੱਚ ਵੀ  ਉਨ੍ਹਾਂ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਸਕੂਲ ਪ੍ਰਿੰਸੀਪਲ ਨੂੰ ਅਪੀਲ ਕੀਤੀ ਕਿ ਜੇਕਰ ਭਵਿੱਖ ਵਿੱਚ ਕਿਸੇ ਵੀ ਵਿਦਿਆਰਥੀ ਨੂੰ ਸਿਹਤ ਸੰਭਾਲ ਜਾਂ ਕਿਸੇ ਹੋਰ ਰੂਪ ਵਿੱਚ ਮਦਦ ਦੀ ਲੋੜ ਪਵੇ ਤਾਂ ਖੁਸ਼ੀ ਫਾਊਂਡੇਸ਼ਨ ਹਮੇਸ਼ਾ ਤਿਆਰ ਹੈ।

ਇਸ ਮੌਕੇ ਪ੍ਰਿੰਸੀਪਲ ਰੇਨੁ ਬਾਲਾ, ਆਸ਼ਾ ਰਾਣੀ, ਮੰਜੂ ਸੇਤੀਆ, ਸਰਪੰਚ ਸੀਮਾ ਰਾਣੀ, ਬਲਵੰਤ ਸਿੰਘ ਅਤੇ ਵਿਦਿਆਰਥਣਾਂ ਹਾਜ਼ਰ ਸਨ।

Tags:

Advertisement

Latest News

100 दिन के दूसरे कार्यकाल में मुख्यमंत्री नायब सिंह सैनी ने छोड़ी अमिट छाप 100 दिन के दूसरे कार्यकाल में मुख्यमंत्री नायब सिंह सैनी ने छोड़ी अमिट छाप
*100 दिन के दूसरे कार्यकाल में मुख्यमंत्री नायब सिंह सैनी ने छोड़ी अमिट छाप* *कथनी-करनी एकै सार, जुल्म रहैया न...
'ਆਪ' ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ’ਚੋਂ 60 ਤੋਂ ਵੱਧ ਜਿੱਤੇਗੀ-ਰਾਜ ਸਭਾ ਮੈਂਬਰ ਸੰਜੇ ਸਿੰਘ
Haryana News: ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ 'ਚ 804 ਕਰੋੜ ਰੁਪਏ ਦਾ ਏਜੰਡਾ ਪਾਸ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸ਼ਿਰਕਤ
ਨਵੀਂ ਵੰਦੇ ਭਾਰਤ ਟਰੇਨ ਲਾਂਚ ਲਈ ਤਿਆਰ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ H-1B ਵੀਜ਼ਾ ‘ਤੇ ਆਪਣੇ ਸਟੈਂਡ ਦਾ ਖੁਲਾਸਾ ਕੀਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-01-2025 ਅੰਗ 643