ਮੀਤ ਹੇਅਰ ਵਲੋਂ ਸੋਨ ਤਗਮਾ ਜੇਤੂ ਮੁੱਕੇਬਾਜ਼ਾਂ ਨੂੰ ਮੁਬਾਰਕਬਾਦ

ਮੀਤ ਹੇਅਰ ਵਲੋਂ ਸੋਨ ਤਗਮਾ ਜੇਤੂ ਮੁੱਕੇਬਾਜ਼ਾਂ ਨੂੰ ਮੁਬਾਰਕਬਾਦ

ਬਰਨਾਲਾ, 14 ਜੂਨ-        ਉੜੀਸਾ ਵਿਚ ਪਿਛਲੇ ਦਿਨੀਂ ਹੋਈ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ 2026 ਵਿੱਚ ਬਰਨਾਲੇ ਦੇ 2 ਮੁੱਕੇਬਾਜ਼ਾਂ ਨੇ ਵੱਖ ਵੱਖ ਭਾਰ ਵਰਗ ਵਿੱਚ ਸੋਨ ਤਗਮਾ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਕੇਬਾਜ਼ਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

  ਇਨ੍ਹਾਂ ਵਿਚ ਇਸ਼ਮੀਤ ਖੁਰਮੀ ਅਤੇ ਖੁਸ਼ਪ੍ਰੀਤ ਸਿੰਘ ਨੇ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਸੋਨ ਤਗਮਾ ਹਾਸਲ ਕੀਤਾ ਹੈ ਅਤੇ ਇਲਾਕੇ ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਬਰਨਾਲਾ ਵਾਸੀ ਇਸ਼ਮੀਤ ਖੁਰਮੀ ਪੁੱਤਰ ਅਜੈ ਖੁਰਮੀ ਨੇ ਵਾਈ ਐੱਸ ਹੰਡਿਆਇਆ ਤੋਂ ਬਾਰ੍ਹਵੀਂ ਪਾਸ ਕੀਤੀ ਹੈ ਜਦਕਿ ਦੂਜਾ ਮੁੱਕੇਬਾਜ਼ ਖੁਸ਼ਪ੍ਰੀਤ ਸਿੰਘ ਇਸੇ ਸਕੂਲ ਵਿੱਚ ਬਾਰ੍ਹਵੀਂ (ਕਾਮਰਸ) ਦਾ ਵਿਦਿਆਰਥੀ ਹੈ। 

      ਇਸ ਮੌਕੇ ਇਸ਼ਮੀਤ ਖੁਰਮੀ ਅਤੇ ਖੁਸ਼ਪ੍ਰੀਤ ਸਿੰਘ ਦੀ ਸ਼ਾਨਦਾਰ ਪ੍ਰਾਪਤੀ 'ਤੇ ਦੋਵਾਂ ਨੌਜਵਾਨਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਐਮ.ਪੀ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿਚ ਲਗਾਤਾਰ ਉਪਰਾਲੇ ਕਰ ਰਹੀ ਹੈ। ਜਿੱਥੇ ਪਿੰਡਾਂ ਵਿਚ ਖੇਡ ਮੈਦਾਨ ਬਣਾਏ ਜਾ ਰਹੇ ਹਨ ਓਥੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ। ਓਹਨਾਂ ਕਿਹਾ ਕਿ ਅੱਜ ਬੜੇ ਮਾਣ ਵਾਲੀ ਗੱਲ ਹੈ ਕਿ ਸਾਡੇ ਖਿਡਾਰੀ ਸੂਬਾ ਅਤੇ ਕੌਮੀ ਪੱਧਰ ਉੱਤੇ ਮੱਲਾਂ ਮਾਰ ਰਹੇ ਹਨ। 

Advertisement

Latest News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ
ਮੋਹਾਲੀ, 14 ਜੂਨ-          ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ...
ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ
ਹੁਣ ਸਾਲਾਸਰ-ਖਾਟੂ ਸ਼ਿਆਮ ਜੀ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ ਭਗਵੰਤ ਮਾਨ ਸਰਕਾਰ- ਕੇਜਰੀਵਾਲ
ਗੈਂਗਸਟਰਾਂ ‘ਤੇ ਵਾਰ ਦਾ 145ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 302 ਗ੍ਰਿਫ਼ਤਾਰ
ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 01 ਮੁਕੱਦਮਾ ਦਰਜ, 01 ਮੁਲਜ਼ਮ ਗ੍ਰਿਫਤਾਰ
ਘਰ -ਘਰ ਜਾ ਕੇ ਨਾਗਰਿਕਾਂ ਨੂੰ ਕੀਤਾ ਜਾਵੇਗਾ ਜਾਗਰੂਕ, ਕੋਈ ਵੀ ਯੋਗ ਵੋਟਰ ਸੂਚੀ ਤੋਂ ਵਾਂਝਾ ਨਾ ਰਹੇ-ਡਾ. ਮੁਹੰਮਦ ਇਰਫਾਨ