ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕੁਦਰਤੀ ਖੇਤੀ ਸਬੰਧੀ ਸਿਖਲਾਈ ਕੋਰਸ ਲਗਾਇਆ

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕੁਦਰਤੀ ਖੇਤੀ ਸਬੰਧੀ ਸਿਖਲਾਈ ਕੋਰਸ ਲਗਾਇਆ

ਹੁਸ਼ਿਆਰਪੁਰ, 7 ਨਵੰਬਰ : ਰਾਸ਼ਟਰੀ ਕੁਦਰਤੀ ਖੇਤੀ ਮਿਸ਼ਨ ਤਹਿਤ ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਬਲਾਕ ਹੁਸ਼ਿਆਰਪੁਰ-2 ਦੇ ਕਿਸਾਨਾਂ ਲਈ ਖੇਤੀ ਭਵਨ, ਹੁਸ਼ਿਆਰਪੁਰ ਵਿਖੇ ਕੁਦਰਤੀ ਖੇਤੀ ਬਾਬਤ ਸਿਖਲਾਈ ਕੋਰਸ ਲਗਾਇਆ।
ਕਿਸਾਨਾਂ ਦਾ ਸਵਾਗਤ ਮੁੱਖ ਖੇਤੀਬਾੜੀ ਅਫ਼ਸਰ ਦਪਿੰਦਰ ਸਿੰਘ ਨੇ ਕੀਤਾ ਅਤੇ ਉਨ੍ਹਾਂ ਕਿਸਾਨਾਂ ਨੂੰ ਵਿਭਾਗ ਦੀਆਂ ਮੁੱਖ ਗਤੀਵਿਧੀਆਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮਿਸ਼ਨ ਤਹਿਤ ਬਲਾਕ ਵਿੱਚ ਸਿਖਲਾਈਆਂ ਤੇ ਪ੍ਰਦਰਸ਼ਨੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਸਬੰਧੀ ਮਾਡਲ ਇਕਾਈਆਂ ਵੀ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਵਧੇਰੇ ਮੁਨਾਫੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਕੁਦਰਤੀ ਖੇਤੀ ਅਪਨਾਉਣ ਲਈ ਪ੍ਰੇਰਿਤ ਕੀਤਾ।
ਸਿਖਲਾਈ ਦੌਰਾਨ ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਡਾ.ਪ੍ਰਭਜੋਤ ਕੌਰ ਨੇ ਕੁਦਰਤੀ ਖੇਤੀ ਨਾਲ ਖਰਚ ਘਟਣ, ਮਿੱਟੀ ਦੀ ਉਪਜਾਊ ਸ਼ਕਤੀ ਵਧਣ ਅਤੇ ਮਨੁੱਖੀ ਸਿਹਤ ਅਤੇ ਵਾਤਾਵਰਣ ਦੀ ਸੁਰੱਖਿਆ ਹੋਣ ਬਾਰੇ ਕਿਹਾ। ਉਨ੍ਹਾਂ ਕਿਸਾਨਾਂ ਨੂੰ ਕੁਦਰਤੀ ਖੇਤੀ ਵਿੱਚ ਵਰਤੇ ਜਾਣ ਵਾਲੇ ਵੱਖ-ਵੱਖ ਜੈਵਿਕ ਪਦਾਰਥਾਂ ਜਿਵੇਂਕਿ ਬੀਜਅੰਮ੍ਰਿਤ, ਜੀਵਅੰਮ੍ਰਿਤ, ਘਣਜੀਵਅੰਮ੍ਰਿਤ, ਬ੍ਰਹਮਅਸਤਰ ਅਤੇ ਅਗਨੀਅਸਤਰ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ। ਉਨ੍ਹਾਂ ਅੱਛਾਧਨ (ਮਲਚਿੰਗ) ਅਤੇ ਵਾਪਸਾ (ਮਿੱਟੀ ਵਿੱਚ ਨਮੀ ਸੰਭਾਲ) ਦੀਆਂ ਤਕਨੀਕਾਂ ਬਾਰੇ ਵੀ ਜਾਣਕਾਰੀ ਦਿੱਤੀ।
ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ) ਡਾ. ਕਰਮਵੀਰ ਸਿੰਘ ਗਰਚਾ ਨੇ ਕੁਦਰਤੀ ਖੇਤੀ ਦੇ ਸਿਧਾਂਤਾਂ ਬਾਰੇ ਦੱਸਿਆ ਅਤੇ ਉਨ੍ਹਾਂ ਨੂੰ ਫ਼ਲਾਂ ਅਤੇ ਸਬਜ਼ੀਆਂ ਦੀ ਖੇਤੀ ਵਿੱਚ ਕਿਵੇਂ ਅਪਣਾਇਆ ਜਾ ਸਕਦਾ ਹੈ, ਇਸ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਕੁਦਰਤੀ ਖੇਤੀ ਉਪਜ ਦੇ ਵਧੀਆ ਮੰਡੀਕਰਣ ਲਈ ਪ੍ਰੋਸੈਸਿੰਗ ਰਾਹੀਂ ਮੁੱਲ ਵਾਧੇ ਵਿੱਚ ਇਜਾਫੇ ਬਾਰੇ ਵੀ ਦੱਸਿਆ।
ਸਿਖਲਾਈ ਦੇ ਅਖੀਰ ਵਿੱਚ ਖੇਤੀਬਾੜੀ ਅਫ਼ਸਰ, ਹੁਸ਼ਿਆਰਪੁਰ ਅਤੇ ਇਸ ਮਿਸ਼ਨ ਦੇ ਨੋਡਲ ਅਫ਼ਸਰ ਸੁਖਪਾਲਵੀਰ ਸਿੰਘ ਨੇ ਮਾਹਿਰਾਂ ਤੇ ਕਿਸਾਨਾਂ ਦਾ ਧੰਨਵਾਦ ਕੀਤਾ ਅਤੇ ਕੁਦਰਤੀ ਖੇਤੀ ਅਪਨਾਉਣ ਲਈ ਉਤਸ਼ਾਹਿਤ ਕੀਤਾ । 

Tags:

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ