ਕ੍ਰਿਸ਼ੀ ਵਿਗਿਆਨ ਕੇਂਦਰ ਮੋਗਾ ਵੱਲੋਂ ਨਾਬਾਰਡ ਦੀ ਸਹਾਇਤਾ ਨਾਲ ਲਸਣ ਦੀ ਕਾਸ਼ਤ ਸੰਬੰਧੀ ਸਿਖਲਾਈ ਕੈਂਪ ਆਯੋਜਿਤ

ਕ੍ਰਿਸ਼ੀ ਵਿਗਿਆਨ ਕੇਂਦਰ ਮੋਗਾ ਵੱਲੋਂ ਨਾਬਾਰਡ ਦੀ ਸਹਾਇਤਾ ਨਾਲ ਲਸਣ ਦੀ ਕਾਸ਼ਤ ਸੰਬੰਧੀ ਸਿਖਲਾਈ ਕੈਂਪ ਆਯੋਜਿਤ

ਮੋਗਾ 14 ਜਨਵਰੀ,

          ਪੰਜਾਬ ਅੇਗਰੀਕਲਚਰਲ ਯੂਨੀਵਰਸਿਟੀਲੁਧਿਆਣਾ ਦੇ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰਬੁੱਧ ਸਿੰਘ ਵਾਲਾਮੋਗਾ  ਵੱਲੋਂ ਨਾਬਾਰਡ ਵਿਭਾਗ ਦੀ ਵਿੱਤੀ ਮਦਦ ਨਾਲ ਲਸਣ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਸੰਬੰਧੀ ਚਲਾਏ ਜਾ ਰਹੇ ਪ੍ਰੋਜੈਕਟ ਅਧੀਨ ਪਿੰਡ ਮੇਲਕ ਕੰਗ ਵਿੱਖੇ ਲਸਣ ਦੀ ਕਾਸ਼ਤਸਾਂਭ-ਸੰਭਾਲਭੰਡਾਰਨ ਅਤੇ ਪ੍ਰੋਸੈਸਿੰਗ ਸੰਬੰਧੀ ਇੱਕ ਰੋਜਾ ਸਿਖਲਾਈ ਕੈਂਪ ਲਗਾਇਆ ਗਿਆ।

          ਇਸ ਕੈਂਪ ਵਿੱਚ ਨਾਬਾਰਡ ਏ.ਜੀ.ਐਮ ਮੈਡਮ ਸਵਿਤਾ ਸਿੰਘ ਅਤੇ ਲੀਡ ਜ਼ਿਲ੍ਹਾ ਮੈਨੇਜਰ ਸ਼੍ਰੀ ਚਿਰੰਨਜੀਵ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਕੈਂਪ ਵਿੱਚ ਅੇਸੋਸੀਏਟ ਡਾਇਰੈਕਟਰ ਟ੍ਰੇਨਿੰਗ ਕੇ. ਵੀ. ਕੇ ਬੁੱਧ ਸਿੰਘ ਵਾਲਾ ਮੋਗਾਡਾ. ਅਮਨਦੀਪ ਸਿੰਘ ਬਰਾੜਸਹਾਇਕ ਪ੍ਰੋਫੈਸਰ ਪ੍ਰੋਸੈਸਿੰਗ ਅਤੇ ਫੁਡ ਇੰਜੀਨੀਅਰਿੰਗ ਡਾ. ਰਮਨਦੀਪ ਕੌਰਸਹਾਇਕ ਪ੍ਰੋਫੈਸਰ (ਸਬਜੀਆਂ) ਡਾ. ਪ੍ਰੇਰਨਾ ਠਾਕੁਰਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਡਾ. ਪ੍ਰਭਜੋਤ ਕੌਰ ਸ਼ਾਮਿਲ ਹੋਏ।

          ਡਾ. ਪ੍ਰੇਰਨਾ ਠਾਕੁਰ ਨੇ ਲਸਣ ਦੀ ਕਾਸ਼ਤ ਸੰਬੰਧੀ ਜਾਣਕਾਰੀ ਕਿਸਾਨ ਵੀਰਾਂ ਨਾਲ ਸਾਂਝੀ ਕੀਤੀ। ਡਾ. ਰਮਨਦੀਪ ਕੌਰ ਨੇ ਆਪਣੇ ਲੈਕਚਰ ਦੌਰਾਨ ਲਸਣ ਦੀ ਪੁਟਾਈ ਪਿੱਛੋਂ ਸਾਂਭ-ਸੰਭਾਲਭੰਡਾਰਨ ਅਤੇ ਪ੍ਰੋਸੈਸਿੰਗ ਦੀਆਂ ਤਕਨੀਕਾਂ ਬਾਰੇ ਦੱਸਿਆ ਕਿ ਕਿਵੇਂ ਇਹਨਾਂ ਤਕਨੀਕਾਂ ਨੂੰ ਅਪਣਾ ਕੇ ਅਤੇ ਮੰਡੀਕਰਨ ਨਾਲ ਜੁੜਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ। ਡਾ. ਪ੍ਰਭਜੋਤ ਕੌਰ ਨੇ ਪਸ਼ੂਆਂ ਲਈ ਘਰੇਲੂ ਫੀਡ ਤਿਆਰ ਕਰਨ ਅਤੇ ਬਿਮਾਰੀਆਂ ਦੀ ਰੋਕਥਾਮ ਸੰਬੰਧੀ ਜਾਣਕਾਰੀ ਸਾਂਝੀ ਕੀਤੀ।

          ਸ਼੍ਰੀਮਤੀ ਸਵੀਤਾ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸਰਕਾਰ ਵੱਲੋਂ ਪ੍ਰੋਸੈਸਿੰਗ ਖੇਤਰ ਵਿੱਚ ਇਜਾਫੇ ਲਈ ਚਲਾਈ ਜਾ ਰਹੀ ਐਗਰੀਕਲਚਰਲ ਇੰਫਰਾਸਟਰੱਕਚਰ ਸਕੀਮ ਬਾਰੇ ਜਾਣੂੰ ਕਰਵਾਇਆ ਅਤੇ ਇਸਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਵੀ ਕੀਤਾ। ਸ਼੍ਰੀ ਚਿਰੰਨਜੀਵ ਸਿੰਘ ਨੇ ਬੈਂਕ ਦੁਆਰਾ ਦਿੱਤੀ ਜਾਂਦੀ ਸਹੂਲਤਾਂ ਬਾਬਤ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਡਾ. ਅਮਨਦੀਪ ਸਿੰਘ ਬਰਾੜ ਵੱਲੋਂ ਕਿਸਾਨਾਂ ਨਾਲ ਫਸਲਾਂ ਵਿੱਚ ਆਉਂਦੀਆਂ ਮੁਸ਼ਕਲਾਂ ਅਤੇ ਬੀਜ ਦੀ ਸਾਂਭ-ਸੰਭਾਲ ਦੇ ਨੁਕਤੇ ਸਾਂਝੇ ਕੀਤੇ।ਉਹਨਾਂ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਜੁੜਨ ਲਈ ਕਿਹਾ।

          ਇਸ ਕੈਂਪ ਦੌਰਾਨ ਲਗਾਏ ਗਏ ਪ੍ਰਦਰਸ਼ਨੀ ਪਲਾਟਾਂ ਦਾ ਖੇਤ ਦੌਰਾ ਵੀ ਕੀਤਾ ਗਿਆ। ਕਿਸਾਨਾਂ ਵੱਲੋਂ ਇਸ ਕੈਂਪ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਰਵਾਇਤੀ ਕਣਕ-ਝੋਨੇ ਤੋਂ ਹਟ ਕੇ ਕੰਮ ਕਰਨ ਵਾਲੇ ਕਿਸਾਨਾਂ ਲਈ ਇਸ ਤਰ੍ਹਾਂ ਦੇ ਵੱਧ ਤੋਂ ਵੱਧ ਕੈਂਪ ਲਗਾਉਣ ਲਈ ਕਿਹਾ ਗਿਆ।

Tags:

Advertisement

Latest News

ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ
ਹੁਸ਼ਿਆਰਪੁਰ, 7 ਮਾਰਚ:                 ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰ. 18 ਵਿੱਚ ਸੰਵਿਧਾਨ ਦੇ ਨਿਰਮਾਤਾ...
ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲ ਵਿੱਚ ਪੰਜਾਬ ਤੇ ਪੰਜਾਬੀਆਂ ਨੂੰ ਤਕੜੇ ਕੀਤਾ: ਕੁਲਤਾਰ ਸਿੰਘ ਸੰਧਵਾਂ
ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ – ਹਰਜੋਤ ਸਿੰਘ ਬੈਂਸ
ਵਿਧਾਇਕ ਫਾਜ਼ਿਲਕਾ ਨੇ 9.12 ਕਰੋੜ ਰੁਪਏ ਨਾਲ ਚੌੜੀਆਂ ਹੋਣ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ
ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ
ਵਿਜੀਲੈਂਸ ਬਿਊਰੋ ਵੱਲੋਂ 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ
ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ