ਕੇਂਦਰ ਸਰਕਾਰ ਅਪੋਲੋ ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਸਲਾਹ ਵੱਲ ਧਿਆਨ ਦੇਵੇ: ਕੁਲਤਾਰ ਸਿੰਘ ਸੰਧਵਾਂ

ਕੇਂਦਰ ਸਰਕਾਰ ਅਪੋਲੋ ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਸਲਾਹ ਵੱਲ ਧਿਆਨ ਦੇਵੇ: ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ 18 ਫਰਵਰੀ, 2026:

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਅਪੋਲੋ ਹਸਪਤਾਲ ਦੇ ਮਾਹਰ ਡਾਕਟਰਾਂ ਵੱਲੋਂ ਦਿੱਤੀ ਗਈ ਸਲਾਹ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਭਾਰਤ ਦੇ ਕਿਸਾਨਾਂ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਮਰੀਕਾ ਨਾਲ ਕੀਤੇ ਵਪਾਰਕ ਸਮਝੌਤੇ ਨਾਲ ਭਾਰਤੀ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਪ੍ਰਮੁੱਖ ਮੁੱਦਿਆਂ ਪ੍ਰਤੀ ਉਦਾਸੀਨਤਾ ਨਾਲ ਪੇਸ਼ ਆ ਰਹੀ ਹੈ ਜੋ ਕਿ ਬਹੁਤ ਹੀ ਮੰਦਭਾਗਾ ਅਤੇ ਨਿੰਦਣਯੋਗ ਹੈ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਭਾਰਤੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਅਸੀਂ ਇਸ ਵਪਾਰਕ ਸਮਝੌਤੇ ਵਿਰੁੱਧ ਆਵਾਜ਼ ਬੁਲੰਦ ਕਰਾਂਗੇ ਅਤੇ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਵਿਰੋਧ ਕਰਾਂਗੇ।

ਸ. ਸੰਧਵਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਪੋਲੋ ਹਸਪਤਾਲ ਦੇ ਡਾਕਟਰਾਂ ਦੀ ਸਲਾਹ ਅਨੁਸਾਰ ਆਯਾਤ ਕੀਤੇ ਸੇਬ ਭਾਰਤੀ ਸੇਬਾਂ ਨਾਲੋਂ ਘੱਟ ਪੌਸ਼ਟਿਕ ਹੁੰਦੇ ਹਨ ਕਿਉਂਕਿ ਇਹ ਲੰਬੇ ਸਮੇਂ ਤੱਕ ਸਟੋਰ ਕਰਨ ਅਤੇ ਆਵਾਜਾਈ ਦੌਰਾਨ 40-85 ਫ਼ੀਸਦ ਪੌਸ਼ਟਿਕ ਤੱਤ, ਖਾਸ ਕਰਕੇ ਵਿਟਾਮਿਨ ਸੀ ਗੁਆ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਸੇਬ ਦੇਖਣ ਨੂੰ ਚਮਕਦਾਰ ਹੁੰਦੇ ਹਨ ਪਰ ਇਹਨਾਂ ਦੀ ਗੁਣਵੱਤਾ ਘਟੀਆ ਦਰਜੇ ਦੀ ਹੁੰਦੀ ਹੈ। ਇਸ ਦੇ ਉਲਟ ਕਸ਼ਮੀਰੀ ਜਾਂ ਹਿਮਾਚਲੀ ਸੇਬ ਘੱਟ ਲਾਗਤ 'ਤੇ ਬਿਹਤਰ ਸਿਹਤ ਲਾਭ ਪ੍ਰਦਾਨ ਕਰ ਰਹੇ ਹਨ। ਆਯਾਤ ਕੀਤੇ ਸੇਬ ਘਰੇਲੂ ਸੇਬਾਂ ਨਾਲੋਂ ਘੱਟ ਪੌਸ਼ਟਿਕ ਹੁੰਦੇ ਹਨ। ਸਾਨੂੰ ਘਟੀਆ ਗੁਣਵੱਤਾ ਵਾਲੇ ਆਯਾਤ ਕੀਤੇ ਸੇਬਾਂ ਲਈ ਵੱਧ ਕੀਮਤ ਅਦਾ ਕਰਨੀ ਪੈਂਦੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਇਨ੍ਹਾਂ ਮੁੱਦਿਆਂ ‘ਤੇ ਗੰਭੀਰਤਾ ਨਾਲ ਵਿਚਾਰ ਕਰੇਗੀ ਅਤੇ ਜਲਦ ਹੀ ਇਨ੍ਹਾਂ ਦਾ ਹੱਲ ਕਰੇਗੀ। 

Advertisement

Latest News

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ
ਚੰਡੀਗੜ੍ਹ, 18 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸ੍ਰੀ...
384 ਉੱਡਣ ਦਸਤੇ, ਐਮ.ਏ.ਟੀ.ਕਿਊ. ਐਪ ਅਤੇ ਧਾਰਾ 144 ਲਾਗੂ ਕਰਕੇ ਭਗਵੰਤ ਮਾਨ ਸਰਕਾਰ ਵੱਲੋਂ 8.18 ਲੱਖ ਵਿਦਿਆਰਥੀਆਂ ਲਈ ਨਿਰਪੱਖ ਅਤੇ ਸੁਰੱਖਿਅਤ ਬੋਰਡ ਪ੍ਰੀਖਿਆਵਾਂ ਯਕੀਨੀ ਬਣਾਉਣ ਲਈ ਹਰ ਪ੍ਰਬੰਧ ਮੁਕੰਮਲ
ਸਰਕਾਰੀ ਯੋਜਨਾਵਾਂ ਅਧੀਨ ਚੱਲ ਰਹੇ ਸਾਰੇ ਪ੍ਰੋਜੈਕਟ ਨਿਰਧਾਰਤ ਸਮੇਂ ਅੰਦਰ ਅਤੇ ਗੁਣਵੱਤਾ ਮਿਆਰਾਂ ਅਨੁਸਾਰ ਮੁਕੰਮਲ ਕੀਤੇ ਜਾਣ - ਸ਼੍ਰੀ ਅਦਿੱਤਿਆ ਡੇਚਲਵਾਲ
ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਵਚਨਬੱਧ : ਰਾਜਦੀਪ ਸਿੰਘ ਬਰਾੜ
ਅਗਾਮੀ ਬਜਟ ਵਿੱਚ ਖੇਡਾਂ ਨੂੰ ਦਿੱਤੀ ਜਾਵੇਗੀ ਤਰਜੀਹ: ਹਰਪਾਲ ਸਿੰਘ ਚੀਮਾ
ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਮੁਫ਼ਤ ਅੱਖਾਂ ਦੇ ਆਪਰੇਸ਼ਨ ਕੈਂਪ ਦੌਰਾਨ 25 ਮਰੀਜ਼ਾਂ ਦੇ ਸਫਲ ਆਪਰੇਸ਼ਨ
ਲੰਬੀ ਖੇਤਰ ਲਈ ਵੱਡੀ ਸੌਗਾਤ – 80.51 ਕਰੋੜ ਰੁਪਏ ਦੀ ਲਾਗਤ ਨਾਲ ਲਗਭਗ 115 ਕਿਲੋਮੀਟਰ ਲੰਬੀਆਂ ਸੜਕਾਂ ਲੋਕਾਂ ਨੂੰ ਸਮਰਪਿਤ