ਕੇ.ਵੀ.ਕੇ. ਰੋਪੜ ਨੇ ਵਾਤਾਵਰਣ, ਪਸ਼ੂ ਅਤੇ ਮਨੁੱਖੀ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਕੇ.ਵੀ.ਕੇ. ਰੋਪੜ ਨੇ ਵਾਤਾਵਰਣ, ਪਸ਼ੂ ਅਤੇ ਮਨੁੱਖੀ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਰੂਪਨਗਰ, 8 ਜੁਲਾਈ: ਆਪਣੀਆਂ ਜਾਗਰੂਕਤਾ ਗਤੀਵਿਧੀਆਂ ਦੀ ਲੜੀ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਰੋਪੜ ਵੱਲੋਂ ਅੱਜ ਪਿੰਡ ਦੁਗਰੀ ਵਿਖੇ ਵਾਤਾਵਰਣ, ਪਸ਼ੂ ਅਤੇ ਮਨੁੱਖੀ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
 
ਪ੍ਰੋਗਰਾਮ ਦੌਰਾਨ ਰਵਾਇਤੀ ਰੁੱਖਾਂ ਦੀ ਕਾਸ਼ਤ ਦੇ ਮਹੱਤਵ ਅਤੇ ਪਸ਼ੂਆਂ ਦੀ ਸਿਹਤ ਸੰਭਾਲ ਵਿੱਚ ਉਨ੍ਹਾਂ ਦੇ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਪਸ਼ੂਆਂ ਤੋਂ ਮਨੁੱਖਾਂ ਵਿੱਚ ਫੈਲਣ ਵਾਲੇ ਰੋਗਾਂ (ਜ਼ੂਨੋਟਿਕ ਰੋਗਾਂ) ਬਾਰੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਇਨ੍ਹਾਂ ਤੋਂ ਬਚਾਅ ਲਈ ਅਪਣਾਏ ਜਾਣ ਵਾਲੇ ਪ੍ਰਭਾਵਸ਼ਾਲੀ ਉਪਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ ਤਾਂ ਜੋ ਇਸ ਵਧ ਰਹੀ ਸਮੱਸਿਆ ਨੂੰ ਸ਼ੁਰੂਆਤੀ ਪੜਾਅ 'ਤੇ ਹੀ ਰੋਕਿਆ ਜਾ ਸਕੇ।
 
ਪ੍ਰੋਗਰਾਮ ਦੌਰਾਨ ਰਵਾਇਤੀ ਰੁੱਖ ਲਗਾਏ ਗਏ ਅਤੇ ਪਸ਼ੂਆਂ ਤੇ ਮਨੁੱਖਾਂ ਵਿੱਚ ਫੈਲਣ ਵਾਲੇ ਰੋਗਾਂ ਦੀ ਰੋਕਥਾਮ ਸਬੰਧੀ ਪ੍ਰਦਰਸ਼ਨੀ ਰਾਹੀਂ ਵੱਖ-ਵੱਖ ਤਕਨੀਕਾਂ ਅਤੇ ਸਾਵਧਾਨੀਆਂ ਬਾਰੇ ਜਾਣਕਾਰੀ ਵੀ ਦਿੱਤੀ ਗਈ।
 
ਕੇਂਦਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਸਤਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਪਿੰਡ ਦੇ 50 ਤੋਂ ਵੱਧ ਕਿਸਾਨਾਂ ਅਤੇ ਮਹਿਲਾ ਕਿਸਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ।
 
ਡਾ. ਸਤਬੀਰ ਸਿੰਘ ਨੇ ਦੱਸਿਆ ਕਿ ਇਹ ਪ੍ਰੋਗਰਾਮ ਵਣ ਮਹਾਉਤਸਵ ਅਤੇ ਵਿਸ਼ਵ ਜ਼ੂਨੋਸਿਸ ਦਿਵਸ ਦੇ ਮੌਕੇ 'ਤੇ ਆਯੋਜਿਤ ਕੀਤਾ ਗਿਆ, ਜਿਸ ਦਾ ਮੁੱਖ ਉਦੇਸ਼ ਵਾਤਾਵਰਣ ਸੰਭਾਲ, ਪਸ਼ੂ ਸਿਹਤ ਅਤੇ ਮਨੁੱਖੀ ਸਿਹਤ ਵਿਚਕਾਰ ਆਪਸੀ ਸਬੰਧਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਸਾਂਝੀ ਸਿਹਤ ਸੁਰੱਖਿਆ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਹੈ। 

Advertisement

Latest News

ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ
ਅੰਮ੍ਰਿਤਸਰ,12 ਜੁਲਾਈ, 2026, (ਆਜ਼ਾਦ ਸੋਚ ਨਿਊਜ਼):-  ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ, ਜਿਸ...
ਮੈਂਗੋ ਆਈਸ ਕਰੀਮ ਦੀ ਰਿਸਪੀ
IFA ਵਿਸ਼ਵ ਕੱਪ 2026: ਮੈਸੀ ਦੀ ਅਰਜਨਟੀਨਾ ਸੈਮੀਫਾਈਨਲ ਵਿੱਚ ਪਹੁੰਚੀ, ਵਾਧੂ ਸਮੇਂ ਵਿੱਚ ਸਵਿਟਜ਼ਰਲੈਂਡ ਨੂੰ ਹਰਾਇਆ
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 03 ਮੁਲਜ਼ਮ ਗ੍ਰਿਫਤਾਰ
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ