ਕੇਵੀਕੇ ਰੋਪੜ ਨੇ ਸਾਉਣੀ ਫਸਲਾਂ 'ਚ ਸੰਤੁਲਿਤ ਖਾਦ ਵਰਤੋਂ ਅਤੇ ਪਾਣੀ ਸੰਭਾਲ ਸਬੰਧੀ ਸਿਖਲਾਈ-ਜਾਗਰੂਕਤਾ ਕੈਂਪ ਦਾ ਕੀਤਾ ਆਯੋਜਨ

ਕੇਵੀਕੇ ਰੋਪੜ ਨੇ ਸਾਉਣੀ ਫਸਲਾਂ 'ਚ ਸੰਤੁਲਿਤ ਖਾਦ ਵਰਤੋਂ ਅਤੇ ਪਾਣੀ ਸੰਭਾਲ ਸਬੰਧੀ ਸਿਖਲਾਈ-ਜਾਗਰੂਕਤਾ ਕੈਂਪ ਦਾ ਕੀਤਾ ਆਯੋਜਨ

ਰੂਪਨਗਰ, 15 ਮਈ: ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਅਤੇ ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੀ ਯੋਗ ਅਗਵਾਈ ਹੇਠ ਬਲਾਕ ਮੋਰਿੰਡਾ ਦੇ ਪਿੰਡ ਰੌਣੀ ਖੁਰਦ ਵਿਖੇ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਅਤੇ ਸਾਉਣੀ ਦੀਆਂ ਫਸਲਾਂ ਦੀਆਂ ਸੁਧਰੀਆਂ ਕਾਸ਼ਤ ਤਕਨੀਕਾਂ ਸਬੰਧੀ ਸਿਖਲਾਈ ਅਤੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। 
 
ਇਹ ਪ੍ਰੋਗਰਾਮ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਡਾ. ਸਤਬੀਰ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ। ਪ੍ਰੋਫੈਸਰ (ਸਬਜੀ ਵਿਗਿਆਨ) ਡਾ. ਸੰਜੀਵ ਅਹੂਜਾ ਨੇ ਕਿਸਾਨਾਂ ਨੂੰ ਸਬਜੀਆਂ ਅਤੇ ਫ਼ਲਦਾਰ ਪੌਦਿਆਂ ਨੂੰ ਜਰੂਰਤ ਅਨੁਸਾਰ ਆਪਣੇ ਖੇਤਾਂ ਅਤੇ ਘਰ-ਬਗੀਚੀ ਵਿੱਚ ਲਗਾ ਕੇ ਪਰਿਵਾਰਕ ਪੋਸ਼ਟਿਕ ਸੁਰੱਖਿਅਤਾ ਵਧਾਉਣ ਅਤੇ ਫ਼ਸਲੀ ਵਿਭਿੰਨਤਾ ਵਿੱਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ। ਸਬਜੀਆਂ ਅਤੇ ਫ਼ਲਾਂ ਦਾ ਪੂਰਾ ਅਤੇ ਮਿਆਰੀ ਝਾੜ ਲੈਣ ਲਈ ਸਬਜੀ ਉਤਪਾਦਕਾਂ ਨੂੰ ਭਰਪੂਰ ਜਾਣਕਾਰੀ ਦਿੱਤੀ ਗਈ। ਫਲਦਾਰ ਬੂਟਿਆਂ ਦੀ ਸਾਂਭ ਸੰਭਾਲ ਅਤੇ ਜਿਣਸਾਂ ਤੋਂ ਉਤਪਾਦ ਬਣਾਉਣ ਲਈ ਕਿਸਾਨਾਂ ਨੂੰ ਉਤਸਾਹਿਤ ਕੀਤਾ। 
ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਡਾ. ਜਗਮਨਜੋਤ ਸਿੰਘ ਮਾਨ ਨੇ ਕਿਸਾਨਾਂ ਨੂੰ ਪੀ.ਏ.ਯੂ. ਦੀ ਘੱਟ ਸਮਾਂ ਲੈਣ ਵਾਲੀ ਝੋਨੇ ਦੀ ਕਿਸਮ ਪੀ.ਆਰ.-126 ਦੀ ਕਾਸ਼ਤ, ਸੰਤੁਲਿਤ ਖਾਦਾਂ ਦੀ ਵਰਤੋਂ, ਸਾਉਣੀ ਦੀਆਂ ਫਸਲਾਂ ਵਿੱਚ ਲਘੂ ਤੱਤਾਂ ਦੀ ਵਰਤੋਂ ਅਤੇ ਝੋਨੇ ਦੀ ਨਰਸਰੀ ਦੀ ਸਮੇਂ ਸਿਰ ਬਿਜਾਈ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਫ਼ਸਲਾਂ ਵਿੱਚ ਮਿੱਟੀ ਜਾਂਚ ਅਧਾਰਿਤ ਖਾਦ ਦੀ ਵਰਤੋਂ ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਰਸਾਇਣਕ ਖਾਦਾਂ ਦੇ ਨਾਲ-ਨਾਲ ਹਰੀ ਖਾਦ, ਜੈਵਿਕ ਖਾਦ ਤੇ ਜੀਵਾਣੂ ਖਾਦਾਂ ਦੀ ਵਰਤੋਂ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਨੇ ਝੋਨੇ ਦੀ ਕਾਸ਼ਤ ਵਿੱਚ ਅਲਟਰਨੇਟ ਵੈਟਿੰਗ ਐਂਡ ਡ੍ਰਾਇੰਗ (ਏਡਬਲਿਯੂਡੀ) ਤਕਨੀਕ ਅਪਣਾਉਣ ਲਈ ਪ੍ਰੇਰਿਤ ਕਰਦਿਆਂ ਦੱਸਿਆ ਕਿ ਇਸ ਤਕਨੀਕ ਨਾਲ ਸਿੰਚਾਈ ਦੇ ਪਾਣੀ ਦੀ ਬਚਤ, ਖਾਦਾਂ ਦੀ ਵਰਤੋਂ ਦੀ ਕੁਸ਼ਲਤਾ ਵਿੱਚ ਵਾਧਾ ਅਤੇ ਸਿੰਚਾਈ ਉੱਤੇ ਹੋਣ ਵਾਲੇ ਬੇਲੋੜੇ ਖਰਚੇ ਵਿੱਚ ਕਮੀ ਆਉਂਦੀ ਹੈ। 
ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਡਾ. ਉਰਵੀ ਸ਼ਰਮਾ ਨੇ ਝੋਨੇ ਦੀ ਨਰਸਰੀ ਵਿੱਚ ਚਿੱਟੀ ਪਿੱਠ ਵਾਲੇ ਟਿੱਡੇ (ਵਾਈਟ ਬੈਕਡ ਪਲਾਂਟ ਹੋਪਰ) ਦੀ ਲਗਾਤਾਰ ਨਿਗਰਾਨੀ ਅਤੇ ਪ੍ਰਭਾਵਸ਼ਾਲੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਝੋਨੇ ਅਤੇ ਮੱਕੀ ਵਿੱਚ ਸਰਵਪੱਖੀ ਕੀਟ ਅਤੇ ਬੀਮਾਰੀ ਦੀ ਰੋਕਥਾਮ (ਆਈਪੀਐਮ/ਆਈਡੀਐਮ) ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਕੈਂਪ ਦੌਰਾਨ ਝੋਨੇ ਵਿੱਚ ਬੀਜ ਸੋਧ ਦੀ ਵਿਧੀ ਦਾ ਪ੍ਰਦਰਸ਼ਨ ਵੀ ਕੀਤਾ ਗਿਆ। ਕੈਂਪ ਦੌਰਾਨ ਕਿਸਾਨਾਂ ਨੂੰ ਝੋਨੇ ਲਈ ਜੀਵਾਣੂ ਖਾਦਾਂ, ਸਬਜ਼ੀਆਂ ਦੀਆਂ ਕੀਟਾਂ ਅਤੇ ਪੀ.ਏ.ਯੂ. ਸਾਹਿਤ ਉਪਲਬਧ ਕਰਵਾਇਆ ਗਿਆ। 

Advertisement

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ
ਚੱਬੇਵਾਲ (ਹੁਸ਼ਿਆਰਪੁਰ); 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ...
ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ
ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ
ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ
ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ
ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ