ਲਾਡੋਵਾਲ ਟੋਲ ਪਲਾਜ਼ਾ ਮੁਲਾਜ਼ਮ ਐਸੋਸੀਏਸ਼ਨ ਦਾ ਐਲਾਨ,27 ਸਤੰਬਰ ਤੋਂ ਲਾਡੋਵਾਲ ਟੋਲ ਪਲਾਜ਼ਾ ਅਣਮਿੱਥੇ ਸਮੇਂ ਲਈ ਬੰਦ ਰਹੇਗਾ
By Azad Soch
On
ludhiana,26,Sep,2024,(Azad Soch News):- ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ (Toll Plaza Workers Union Punjab) ਨੇ ਐਲਾਨ ਕੀਤਾ ਹੈ ਕਿ 27 ਸਤੰਬਰ ਤੋਂ ਲਾਡੋਵਾਲ ਟੋਲ ਪਲਾਜ਼ਾ (Ladoval Toll Plaza) ਅਣਮਿੱਥੇ ਸਮੇਂ ਲਈ ਬੰਦ ਰਹੇਗਾ ਅਤੇ ਕਿਸੇ ਵੀ ਵਾਹਨ ਚਾਲਕ ਤੋਂ ਟੋਲ ਨਹੀਂ ਵਸੂਲਿਆ ਜਾਵੇਗਾ,ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਟੋਲ ਪਲਾਜ਼ਾ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਨਾ ਤਾਂ ਸਰਕਾਰੀ ਛੁੱਟੀ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਉਨ੍ਹਾਂ ਦਾ ਪੀਐਫ (PF) ਕੱਟਿਆ ਜਾ ਰਿਹਾ ਹੈ,ਉਨ੍ਹਾਂ ਕਿਹਾ ਕਿ ਉਕਤ ਕੰਪਨੀ ਵੱਲੋਂ ਟੋਲ ਮੁਲਾਜ਼ਮਾਂ ਨੂੰ ਕੋਈ ਈ.ਐਸ.ਆਈ. (E.S.I.) ਅਤੇ ਭਲਾਈ ਸਕੀਮਾਂ ਦੀਆਂ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ,ਇਹ ਮੁਲਾਜ਼ਮਾਂ ਦੇ ਅਧਿਕਾਰਾਂ ਦੀ ਸਿੱਧੀ ਉਲੰਘਣਾ ਹੈ,ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਲੰਮੇ ਸਮੇਂ ਤੋਂ ਵਰਕਰਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ,ਜਿਸ ਕਾਰਨ ਅਸੀਂ ਇਹ ਫੈਸਲਾ ਲਿਆ ਹੈ।
Related Posts
Latest News
14 Dec 2025 09:13:34
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...


