ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿੱਚ ਸੇਵਾ ਨਿਭਾ ਰਹੇ ਕਿਸੇ ਵੀ ਮੁਲਾਜ਼ਮ ਨੂੰ ਹਟਾਇਆ ਨਹੀਂ ਜਾਵੇਗਾ: ਲਾਲ ਚੰਦ ਕਟਾਰੂਚੱਕ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿੱਚ ਸੇਵਾ ਨਿਭਾ ਰਹੇ ਕਿਸੇ ਵੀ ਮੁਲਾਜ਼ਮ ਨੂੰ ਹਟਾਇਆ ਨਹੀਂ ਜਾਵੇਗਾ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 6 ਜੁਲਾਈ: ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜੰਗਲਾਤ ਵਰਕਰ ਯੂਨੀਅਨ ਪੰਜਾਬ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਪੰਜਾਬ ਰਾਜ ਵਣ ਵਿਭਾਗ ਵਰਕਰ ਯੂਨੀਅਨ ਦੇ ਅਹੁਦੇਦਾਰਾਂ ਨਾਲ ਉਨ੍ਹਾਂ ਦੇ ਸੇਵਾ-ਸਬੰਧੀ ਮੁੱਦਿਆਂ ਅਤੇ ਮੰਗਾਂ ਦਾ ਜਾਇਜ਼ਾ ਲੈਣ ਲਈ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ।

ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਚੁੱਕੇ ਮੁੱਦਿਆਂ ਨੂੰ ਗਹੁ ਨਾਲ ਸੁਣਦਿਆਂ ਮੰਤਰੀ ਨੇ ਉਨ੍ਹਾਂ ਨੂੰ ਸਰਕਾਰੀ ਨੀਤੀਆਂ ਦੇ ਦਾਇਰੇ ਵਿੱਚ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਅਤੇ ਸੁਹਿਰਦਤਾ ਨਾਲ ਵਿਚਾਰਨ ਦਾ ਭਰੋਸਾ ਦਿੱਤਾ।

ਸੂਬਾ ਸਰਕਾਰ ਦੀ ਮੁਲਾਜ਼ਮ-ਪੱਖੀ ਪਹੁੰਚ ਨੂੰ ਦੁਹਰਾਉਂਦਿਆਂ ਸ਼੍ਰੀ ਕਟਾਰੂਚੱਕ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਮੌਜੂਦਾ ਸਮੇਂ ਸੇਵਾ ਦੌਰਾਨ ਸੇਵਾ ਨਿਭਾ ਰਹੇ ਕਿਸੇ ਵੀ ਕਰਮਚਾਰੀ ਨੂੰ ਹਟਾਇਆ ਨਹੀਂ ਜਾਵੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਭਾਗ ਨਾਲ ਸਬੰਧਤ ਹਰੇਕ ਮੁਲਾਜ਼ਮ ਲਈ ਨੌਕਰੀ ਦੀ ਪੂਰੀ ਸੁਰੱਖਿਆ ਅਤੇ ਕਿਰਤ ਦੌਰਾਨ ਬਣਦਾ ਸਤਿਕਾਰ  ਯਕੀਨੀ ਬਣਾਉਣ ਲਈ ਵਚਨਬੱਧ ਹੈ।

ਮੰਤਰੀ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਯੂਨੀਅਨਾਂ ਨਾਲ ਨਿਯਮਿਤ ਤਾਲਮੇਲ ਬਣਾਈ ਰੱਖਣ ਅਤੇ ਲੰਬਿਤ ਮਾਮਲਿਆਂ ਦੇ ਸਮਾਂਬੱਧ ਹੱਲ ਲਈ ਤੇਜ਼ੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ, ਸੀਸੀਐਫ (ਪਲੇਨਜ਼) ਨਿਧੀ ਸ੍ਰੀਵਾਸਤਵ, ਏ.ਪੀ.ਸੀ.ਸੀ.ਐਫ. (ਬਜਟ) ਸੌਰਵ ਗੁਪਤਾ, ਅਮਰੀਕ ਸਿੰਘ ਸੂਬਾ ਪ੍ਰਧਾਨ ਜੰਗਲਾਤ ਵਰਕਰ ਯੂਨੀਅਨ, ਰਛਪਾਲ ਸਿੰਘ ਜੋਧਾਨਗਰੀ ਸੂਬਾ ਪ੍ਰਧਾਨ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਅਤੇ ਬਲਵੀਰ ਸਿੰਘ ਮੰਡੋਲੀ ਪ੍ਰਧਾਨ ਪੰਜਾਬ ਰਾਜ ਵਣ ਵਿਭਾਗ ਵਰਕਰ ਯੂਨੀਅਨ ਸ਼ਾਮਿਲ ਸਨ।

 

Advertisement

Latest News

ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ
ਅੰਮ੍ਰਿਤਸਰ,12 ਜੁਲਾਈ, 2026, (ਆਜ਼ਾਦ ਸੋਚ ਨਿਊਜ਼):-  ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ, ਜਿਸ...
ਮੈਂਗੋ ਆਈਸ ਕਰੀਮ ਦੀ ਰਿਸਪੀ
IFA ਵਿਸ਼ਵ ਕੱਪ 2026: ਮੈਸੀ ਦੀ ਅਰਜਨਟੀਨਾ ਸੈਮੀਫਾਈਨਲ ਵਿੱਚ ਪਹੁੰਚੀ, ਵਾਧੂ ਸਮੇਂ ਵਿੱਚ ਸਵਿਟਜ਼ਰਲੈਂਡ ਨੂੰ ਹਰਾਇਆ
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 03 ਮੁਲਜ਼ਮ ਗ੍ਰਿਫਤਾਰ
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ