ਲਾਲ ਚੰਦ ਕਟਾਰੂਚੱਕ ਵੱਲੋਂ ਲੋਕਾਂ ਨੂੰ 31 ਮਾਰਚ ਤੱਕ ਆਪਣੀ E-KYC ਕਰਵਾਉਣ ਦੀ ਅਪੀਲ

ਲਾਲ ਚੰਦ ਕਟਾਰੂਚੱਕ ਵੱਲੋਂ ਲੋਕਾਂ ਨੂੰ 31 ਮਾਰਚ ਤੱਕ ਆਪਣੀ E-KYC ਕਰਵਾਉਣ ਦੀ ਅਪੀਲ

- ਕੁੱਲ 1.55 ਕਰੋੜ ਲਾਭਪਾਤਰੀਆਂ ਵਿੱਚੋਂ 75 ਫੀਸਦ ਦੀ ਪ੍ਰਕਿਰਿਆ ਮੁਕੰਮਲ

 

ਚੰਡੀਗੜ੍ਹ, ਮਾਰਚ 15, 2025 - ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਦੇ ਤਹਿਤ ਲਾਭਪਾਤਰੀਆਂ ਦੇ ਸਬੰਧ ਵਿੱਚ ਈ-ਕੇ.ਵਾਈ.ਸੀ. ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸਾਲ 31 ਮਾਰਚ ਤੋਂ ਪਹਿਲਾਂ ਇਹ ਪ੍ਰਕਿਰਿਆ ਹਰ ਹੀਲੇ ਮੁਕੰਮਲ ਹੋਣੀ ਚਾਹੀਦੀ ਹੈ ਤਾਂ ਜੋ ਹਰੇਕ ਯੋਗ ਲਾਭਪਾਤਰੀ ਨੂੰ ਸਬਸਿਡੀ ਵਾਲੇ ਅਨਾਜ ਦਾ ਲਾਭ ਮਿਲ ਸਕੇ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਲੋਕ ਆਪਣੀ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੀ ਈ-ਕੇ.ਵਾਈ.ਸੀ. ਕਰਵਾਉਣ ਲਈ ਆਪਣੇ ਨੇੜਲੇ ਡਿਪੂਆਂ ਵਿੱਚ ਜਾਣ।ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਈ-ਕੇ.ਵਾਈ.ਸੀ. ਪ੍ਰਕਿਰਿਆ ਲਈ ਲੋਕਾਂ ਤੋਂ ਕੋਈ ਪੈਸਾ ਨਹੀਂ ਲਿਆ ਜਾਵੇਗਾ ਅਤੇ ਜੇਕਰ ਕੋਈ ਉਨ੍ਹਾਂ ਤੋਂ ਪੈਸੇ ਦੀ ਮੰਗ ਕਰਦਾ ਹੈ ਤਾਂ ਇਸਨੂੰ ਤੁਰੰਤ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਇਸ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।

ਹੋਰ ਜਾਣਕਾਰੀ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਕੁੱਲ 1.55 ਕਰੋੜ ਲਾਭਪਾਤਰੀਆਂ ਵਿੱਚੋਂ 1.17 ਕਰੋੜ ਲਾਭਪਾਤਰੀਆਂ ਦੀ ਭਾਵ 75 ਫੀਸਦ ਦੀ ਈ-ਕੇ.ਵਾਈ.ਸੀ. ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਨੇ ਬਾਕੀ ਲਾਭਪਾਤਰੀਆਂ ਦੀ ਈ-ਕੇ.ਵਾਈ.ਸੀ. ਪ੍ਰਕਿਰਿਆ ਨੂੰ ਵੀ ਜਲਦ ਤੋਂ ਜਲਦ ਪੂਰਾ ਕਰਨ ਲਈ ਕਿਹਾ।ਕੈਬਨਿਟ ਮੰਤਰੀ ਨੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਇਸ ਸਬੰਧ ਵਿੱਚ ਲੋਕਾਂ ਦੀ ਹਰ ਸੰਭਵ ਮਦਦ ਕਰਨ ਦੀ ਅਪੀਲ ਕਰਦਿਆਂ ਇਸ ਪਹਿਲਕਦਮੀ ਨੂੰ ਇੱਕ ਵਿਆਪਕ ਮੁਹਿੰਮ ਬਣਾਉਣ ‘ਤੇ ਜ਼ੋਰ ਦਿੱਤਾ ਤਾਂ ਜੋ ਲੋਕਾਂ ਨੂੰ ਨਿਰਵਿਘਨ ਅਤੇ ਮੁਸ਼ਕਿਲ ਰਹਿਤ ਢੰਗ ਨਾਲ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾ ਸਕੇ।

Advertisement

Latest News

ਇਨ੍ਹਾਂ ਨੇ ਬੱਚਿਆਂ ਨੂੰ ਪੜ੍ਹਨ ਨਹੀਂ ਦਿੱਤਾ, ਅੱਜ ਸਾਡੇ ਬੱਚੇ ਜੇ.ਈ.ਈ.-ਨੀਟ ਪਾਸ ਕਰ ਰਹੇ ਹਨ-ਭਗਵੰਤ ਸਿੰਘ ਮਾਨ ਇਨ੍ਹਾਂ ਨੇ ਬੱਚਿਆਂ ਨੂੰ ਪੜ੍ਹਨ ਨਹੀਂ ਦਿੱਤਾ, ਅੱਜ ਸਾਡੇ ਬੱਚੇ ਜੇ.ਈ.ਈ.-ਨੀਟ ਪਾਸ ਕਰ ਰਹੇ ਹਨ-ਭਗਵੰਤ ਸਿੰਘ ਮਾਨ
ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ...
ਪੰਜਾਬ ਸਰਕਾਰ ਸੂਬੇ ਨੂੰ ਮੈਡੀਕਲ ਹੱਬ ਬਣਾਉਣ ਲਈ ਵਚਨਬੱਧ: ਸੰਜੀਵ ਅਰੋੜਾ
ਵਿੱਤ ਮੰਤਰੀ ਨੇ ਕਾਂਗਰਸੀ ਵਿਧਾਇਕ ਵੱਲੋਂ ਕੀਤੀ ਅਪਮਾਨਜਨਕ ਟਿੱਪਣੀ ਲਈ ਸਮੁੱਚੀ ਪਾਰਟੀ ਨੂੰ ਵੀ ਅਧਿਕਾਰਤ ਤੌਰ ‘ਤੇ ਮੁਆਫ਼ੀ ਮੰਗਣ ਲਈ ਕਿਹਾ
ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ
ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ 'ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ
ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ