ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾ. ਰਤਨ ਸਿੰਘ ਜੱਗੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾ. ਰਤਨ ਸਿੰਘ ਜੱਗੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪਟਿਆਲਾ 22 ਮਈ:
ਪੰਜਾਬ ਦੇ ਪ੍ਰਸਿੱਧ ਖੋਜੀ ਵਿਦਵਾਨ ਡਾ. ਰਤਨ ਸਿੰਘ ਜੱਗੀ ਅੱਜ 22 ਮਈ 2025 ਨੂੰ ਅਕਾਲ ਚਲਾਣਾ ਕਰ ਗਏ ਹਨ। ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ, ਸਮੂਹ ਅਫ਼ਸਰ ਅਤੇ ਕਰਮਚਾਰੀਆਂ ਨੇ  ਉਹਨਾਂ ਦੇ ਵਿਛੋੜੇ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਵਿਭਾਗ ਵੱਲੋਂ ਕੀਤੀ ਗਈ ਸ਼ੋਕ ਸਭਾ ਦੌਰਾਨ ਸ. ਜ਼ਫ਼ਰ ਕਿਹਾ ਕਿ ਪੰਜਾਬੀ ਭਾਸ਼ਾ, ਸਾਹਿਤ ਅਤੇ ਖੋਜ ਨੂੰ ਡਾ. ਜੱਗੀ ਦੀ ਲਾਸਾਨੀ ਦੇਣ ਹੈ। ਉਨਾਂ ਵੱਲੋਂ ਇਸ ਖੇਤਰ ਵਿੱਚ ਬਹੁਤ ਮਿਹਨਤ, ਸਿਰੜ ਅਤੇ ਸੁਹਿਰਦਤਾ ਨਾਲ ਪਾਏ ਗਏ ਯੋਗਦਾਨ ਨੂੰ ਸਦੀਆਂ ਤੀਕਰ ਯਾਦ ਰੱਖਿਆ ਜਾਏਗਾ। ਭਾਸ਼ਾ ਵਿਭਾਗ ਉਹਨਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰਦਾ ਹੋਇਆ ਪਰਿਵਾਰ ਅਤੇ ਸਮੂਹ ਪੰਜਾਬੀਆਂ ਦੇ ਦੁੱਖ ਵਿੱਚ ਸ਼ਾਮਿਲ ਹੁੰਦਾ ਹੈ। ਦੱਸਣਯੋਗ ਹੈ ਕਿ ਡਾ. ਜੱਗੀ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬੀ ਸਾਹਿਤ ਸ੍ਰੋਮਣੀ ਪੁਰਸਕਾਰ (1996) ਤੇ ਪੰਜਾਬ ਗੌਰਵ ਪੁਰਸਕਾਰ (2022) ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੀਆਂ ਵੱਖ-ਵੱਖ ਵਿਧਾਵਾਂ ਦੀਆਂ ਅੱਠ ਪੁਸਤਕਾਂ ਨੂੰ ਸਮੇਂ-ਸਮੇਂ ਸਿਰ ਭਾਸ਼ਾ ਵਿਭਾਗ ਪੰਜਾਬ ਵੱਲੋਂ ਸਰਵੋਤਮ ਪੁਸਤਕ ਪੁਰਸਕਾਰ ਵੀ ਪ੍ਰਦਾਨ ਕੀਤੇ ਜਾ ਚੁੱਕੇ ਹਨ।

 
\
Tags:

Advertisement

Advertisement

Latest News

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
*ਚੰਡੀਗੜ੍ਹ, 13 ਦਸੰਬਰ:*ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ...
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ