ਭਾਸ਼ਾ ਦਫ਼ਤਰ ਫਰੀਦਕੋਟ ਵੱਲੋਂ ਕੌਮਾਂਤਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਵਿਚਾਰ ਚਰਚਾ ਕਰਵਾਈ ਗਈ

ਭਾਸ਼ਾ ਦਫ਼ਤਰ ਫਰੀਦਕੋਟ ਵੱਲੋਂ ਕੌਮਾਂਤਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਵਿਚਾਰ ਚਰਚਾ ਕਰਵਾਈ ਗਈ

ਫ਼ਰੀਦਕੋਟ 21 ਫ਼ਰਵਰੀ 
ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਰੀਦਕੋਟ ਵੱਲੋਂ ਦੇਸ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਦੇ ਸਹਿਯੋਗ ਨਾਲ ਕੌਮਾਂਤਰੀ ਮਾਂ-ਬੋਲੀ ਦਿਵਸ ਮੌਕੇ ਵਿਚਾਰ ਚਰਚਾ ਪ੍ਰੋਗਰਾਮ  'ਮਾਂ-ਬੋਲੀ : ਸਮਰੱਥਾ, ਸਰੋਕਾਰ ਅਤੇ ਸੰਭਾਵਨਾਵਾਂ' ਦੇਸ ਭਗਤ ਪੰਡਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ, ਫ਼ਰੀਦਕੋਟ ਵਿਖੇ  ਕਰਵਾਇਆ ਗਿਆ। 
 
ਪ੍ਰਸਿੱਧ ਕਵੀ, ਚਿੰਤਕ ਤੇ ਅਨੁਵਾਦਕ ਸੁਖਜਿੰਦਰ ਦੇ ਨਾਲ ਪ੍ਰਸਿੱਧ ਪੰਜਾਬੀ ਸ਼ਾਇਰ ਵਿਜੇ ਵਿਵੇਕ, ਕਵੀ ਕੁਮਾਰ ਜਗਦੇਵ ਸਿੰਘ, ਦੇਸ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ, ਪਰਵਾਸੀ ਕਵੀ ਸੰਤੋਖ ਮਿਨਹਾਸ, ਮਨਜੀਤ ਪੁਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਰੀਦਕੋਟ ਪ੍ਰਧਾਨਗੀ ਮੰਡਲ ਵਿੱਚ ਹਾਜ਼ਰ ਸਨ।  
 
ਵਿਚਾਰ ਚਰਚਾ ਦੀ ਸ਼ੁਰੂਆਤ ਭਾਸ਼ਾ ਵਿਭਾਗ ਦੀ ਧੁਨੀ ਨਾਲ ਕੀਤੀ ਗਈ। ਇਸ ਉਪਰੰਤ ਦੇਸ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਦੇ ਵਿਦਿਆਰਥੀਆਂ ਵੱਲੋਂ ਸਾਹਤਿਕ ਗਾਇਕੀ ਦੇ ਰੰਗ ਪੇਸ਼ ਕੀਤੇ ਗਏ। ਮਨਜੀਤ ਪੁਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਰੀਦਕੋਟ ਨੇ ਸਭ ਨੂੰ ਜੀ ਆਇਆਂ ਆਖਦਿਆਂ ਭਾਸ਼ਾ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਸੰਖੇਪ ਜਾਣ ਪਛਾਣ ਕਰਵਾਈ।
 ਆਪਣੇ ਮੁੱਖ ਸੁਰ ਭਾਸ਼ਣ ਵਿੱਚ ਸੁਖਜਿੰਦਰ ਨੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਮਾਤ ਭਾਸ਼ਾ ਪ੍ਰਤੀ ਆਪਣੇ ਫਿਕਰ ਜ਼ਾਹਿਰ ਕੀਤੇ। ਉਹਨਾਂ ਨੇ ਇਸ ਗੱਲ `ਤੇ ਜ਼ੋਰ ਦਿੱਤਾ ਕਿ ਮਨੁੱਖ ਦੇ ਜਿਉਂਦੇ ਰਹਿਣ ਦਾ ਸਭ ਤੋਂ ਤਕੜਾ ਵਸੀਲਾ ਉਸਦੀ ਭਾਸ਼ਾ ਹੈ। ਭਾਸ਼ਾ ਸਾਹਿਤ ਅਤੇ ਕਲਾ ਰਾਹੀਂ ਜਿਉਂਦੀ ਹੈ। ਇਸ ਚਰਚਾ ਉੱਪਰ ਟਿੱਪਣੀ ਕਰਦਿਆਂ ਕੁਮਾਰ ਜਗਦੇਵ ਸਿੰਘ ਨੇ ਕਿਹਾ ਕਿ ਭਾਸ਼ਾ ਰੁਜ਼ਗਾਰ ਨਾਲੋਂ ਟੁੱਟ ਕੇ ਹੀਣੀ ਹੋਣੀ ਸ਼ੁਰੂ ਹੋ ਜਾਂਦੀ ਹੈ। ਭਾਸ਼ਾ ਦਾ ਤਕੜਾ ਪੱਖ ਉਸਦਾ ਰੁਜ਼ਗਾਰ ਨਾਲ ਜੁੜੇ ਹੋਣਾ ਹੁੰਦਾ ਹੈ। 
ਸੰਤੋਖ ਮਿਨਹਾਸ ਹੁਰਾਂ ਦੱਸਿਆ ਕਿ ਵਿਦੇਸ਼ਾਂ ਵਿੱਚ ਖਾਸ ਕਰਕੇ ਅਮਰੀਕਾ ਵਿੱਚ ਪੰਜਾਬੀ ਭਾਸ਼ਾ ਲਈ ਬਹੁਤ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਪ੍ਰਸਿੱਧ ਕਵੀ ਵਿਜੇ ਵਿਵੇਕ ਹੋਰਾਂ ਨੇ ਆਪਣੀ ਟਿੱਪਣੀ ਵਿੱਚ ਕਿਹਾ ਕਿ ਮਾਤ ਭਾਸ਼ਾ ਉਹ ਭਾਸ਼ਾ ਹੁੰਦੀ ਹੈ ਜਿਸ ਭਾਸ਼ਾ ਵਿੱਚ ਮਨੁੱਖ ਸੋਚਦਾ, ਦੇਖਦਾ, ਸੁਪਨੇ ਲੈਂਦਾ, ਖੁਸ਼ ਹੁੰਦਾ ਤੇ ਦੁਖੀ ਹੁੰਦਾ ਹੈ। ਉਹਨਾਂ ਕਿਹਾ ਕਿ ਭਾਸ਼ਾ ਨੂੰ ਬਚਾਉਣ ਦਾ ਇੱਕੋ ਇੱਕ ਸਾਧਨ ਹੈ ਕਿ ਉਸ ਭਾਸ਼ਾ ਦਾ ਸਾਹਿਤ ਸਮਰੱਥਾਵਾਨ ਤੇ ਤਕੜਾ ਹੋਵੇ। ਉਹਨਾ ਨੇ ਆਪਣੀਆਂ ਕੁਝ ਰਚਨਾਵਾਂ ਵੀ ਪੇਸ਼ ਕੀਤੀਆਂ।
 ਸਮਾਗਮ ਦੇ ਅੰਤ ਵਿੱਚ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਹੋਰਾਂ ਨੇ ਸਭ ਦਾ ਧੰਨਵਾਦ ਕਰਦਿਆਂ ਇਸ ਵਿਚਾਰ ਚਰਚਾ ਉੱਪਰ ਤਸੱਲੀ ਜ਼ਾਹਰ ਕੀਤੀ। ਸਮੁੱਚੇ ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਮਨਵਿੰਦਰ ਕੌਰ ਨੇ ਬਾਖੂਬੀ ਨਿਭਾਈ। ਇਸ ਮੌਕੇ ਪੰਜਾਬੀ ਮੈਗਜ਼ੀਨ `ਪੰਜਾਬੀਅਤ ` ਲੋਕ-ਅਰਪਨ ਕੀਤਾ ਗਿਆ।
ਇਸ ਭਰਵੀਂ ਵਿਚਾਰ ਚਰਚਾ ਵਿੱਚ ਸੇਵਾ ਮੁਕਤ ਸਹਾਇਕ ਡਾਇਰੈਕਟਰ ਸ. ਜਗਜੀਤ ਸਿੰਘ ਚਾਹਲ, ਪਰਵਾਸੀ ਲੇਖਕ ਗੁਰਬਚਨ ਸਿੰਘ ਬਰਾੜ, ਕੰਵਰਜੀਤ ਸਿੰਘ ਸਿੱਧੂ ਖੋਜ ਅਫ਼ਸਰ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਰੀਦਕੋਟ, ਪ੍ਰੋ. ਬੀਰਇੰਦਰ  ਸਰਾਂ, ਸ੍ਰੀਮਤੀ ਰਸ਼ਪਾਲ ਕੌਰ, ਲੇਖਕ ਲਾਲ ਸਿੰਘ ਕਲਸੀ, ਸ਼ਿਵਨਾਥ ਦਰਦੀ, ਰਾਜਪਾਲ ਸਿੰਘ ਸੰਧੂ, ਪੱਤਰਕਾਰ ਜਸਵੰਤ ਜੱਸ, ਪ੍ਰੋ. ਰਣਜੀਤ ਬਾਜਵਾ ਸਮੇਤ ਇਲਾਕੇ ਭਰ ਦੀਆਂ ਉੱਘੀਆਂ ਸ਼ਖਸੀਅਤਾਂ, ਸਾਹਿਤ ਅਤੇ ਕਲਾ ਪ੍ਰੇਮੀ, ਅਤੇ 200 ਤੋਂ ਵੱਧ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ। 

Advertisement

Latest News

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ
*ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ...
ਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ
ਗਰੀਬਾਂ ਨੂੰ ਅਨਪੜ੍ਹ ਰੱਖਣਾ ਕਾਂਗਰਸ ਅਤੇ ਅਕਾਲੀਆਂ ਦਾ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੀ ਵਿੱਤੀ ਰਾਹਤ ਮਿਲ ਰਹੀ: ਡਾ. ਬਲਵੀਰ ਸਿੰਘ
ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ