ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੰਗਰੂਰ ਹਲਕੇ 'ਚ ਕਰੀਬ 12 ਕਰੋੜ ਰੁਪਏ ਨਾਲ ਬਣਨ ਵਾਲੀਆਂ ਸੜਕਾਂ ਦੇ ਕੰਮ ਦੀ ਸ਼ੁਰੂਆਤ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੰਗਰੂਰ ਹਲਕੇ 'ਚ ਕਰੀਬ 12 ਕਰੋੜ ਰੁਪਏ ਨਾਲ ਬਣਨ ਵਾਲੀਆਂ ਸੜਕਾਂ ਦੇ ਕੰਮ ਦੀ ਸ਼ੁਰੂਆਤ

ਭਵਾਨੀਗੜ੍ਹ/ਸੰਗਰੂਰ, 13 ਅਕਤੂਬਰ:

ਸੰਗਰੂਰ ਹਲਕੇ ਦੇ ਐਮ.ਐਲ.ਏ. ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਕਰੀਬ 12 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਹਲਕੇ ਦੀਆਂ 39 ਕਿਲੋਮੀਟਰ ਸੜਕਾਂ ਦੇ ਕੰਮ ਦੀ ਸ਼ੁਰੂਆਤ ਪਿੰਡ ਘਾਬਦਾਂ ਅਤੇ ਬਾਲਦ ਕਲਾਂ ਵਿਖੇ ਕਰਵਾਈ ਗਈ।

ਇਸ ਮੌਕੇ ਉਨ੍ਹਾਂ 6.63 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ 21.41 ਕਿਲੋਮੀਟਰ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਦੱਸਿਆ ਕਿ ਇਸ ਵਿੱਚ ਫੰਮਣਵਾਲ ਤੋਂ ਬੀਂਬੜੀ, ਫਿਰਨੀ ਨਰੈਣਗੜ੍ਹ, ਭਵਾਨੀਗੜ੍ਹ ਭੱਟੀਵਾਲ ਰੋਡ ਤੋਂ ਭੜੋਂ ਵਾਇਆ ਬਲਿਆਲ, ਬਾਲਦ ਖ਼ੁਰਦ, ਬਾਲਦ ਕਲਾਂ, ਤੁਰੀ, ਮਾਝੀ, ਮਾਝਾ, ਬੀਂਬੜ, ਬੀਂਬੜੀ, ਡੇਹਲੇਵਾਲ, ਘਰਾਚੋਂ ਕੁਟੀ ਸਾਹਿਬ ਵਾਲੇ ਪਹੇ ਤੋਂ ਨਾਗਰਾ ਰੋਡ ਦਾ ਕੰਮ ਸ਼ਾਮਲ ਹੈ।

ਇਸੇ ਤਰ੍ਹਾਂ 5.29 ਕਰੋੜ ਰੁਪਏ ਨਾਲ 17.49 ਕਿਲੋਮੀਟਰ ਬਣਨ ਵਾਲੀਆਂ ਸੜਕਾਂ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਉਨ੍ਹਾਂ ਦੱਸਿਆ ਇਸ ਨਾਲ ਸੰਗਰੂਰ ਪਟਿਆਲਾ ਰੋਡ ਤੋਂ ਘਾਬਦਾ, ਜਲਾਨ ਤੋਂ ਭਲਵਾਨ, ਭਿੰਡਰਾਂ ਤੋਂ ਭਲਵਾਨ ਵਾਇਆ ਲੱਡੀ, ਹਰੀਪੁਰਾ ਬਸਤੀ ਤੋਂ ਗੁਰਦਾਸਪੁਰਾ, ਚੰਗਾਲ ਗੁਰਦੁਆਰਾ ਰੋਡ ਦਾ ਕੰਮ ਸ਼ੁਰੂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ਉਤੇ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਖੋਟੀ ਨੀਅਤ ਅਤੇ ਮਾੜੀਆਂ ਨੀਤੀਆਂ ਕਾਰਨ ਸੂਬਾ ਵਿਕਾਸ ਪੱਖੋਂ ਕਾਫ਼ੀ ਪਛੜ ਗਿਆ ਸੀ। ਪਰ ਜਦੋਂ ਤੋਂ ਆਪ ਪਾਰਟੀ ਸੱਤਾ ਵਿਚ ਆਈ ਹੈ ਉਦੋਂ ਤੋਂ ਹੀ ਤਰਜੀਹੀ ਤੌਰ ਉੱਤੇ ਸਰਬਪੱਖੀ ਵਿਕਾਸ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਹਲਕੇ ਵਿੱਚ ਹਰੇਕ ਜ਼ਰੂਰੀ ਕੰਮ ਨੂੰ ਤਰਜੀਹੀ ਤੌਰ ਉੱਤੇ ਪੂਰਾ ਕੀਤਾ ਜਾ ਰਿਹਾ ਹੈ। ਅਗਲੇ ਇੱਕ ਸਾਲ ਵਿੱਚ ਇਲਾਕੇ ਦਾ ਕੋਈ ਵੀ ਕੰਮ ਬਕਾਇਆ ਨਹੀਂ ਰਹੇਗਾ। ਉਹਨਾਂ ਨੇ ਜਿੱਥੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੱਤੀ ਉਥੇ ਹੀ ਭਵਿੱਖ ਵਿੱਚ ਵੀ ਹਰ ਤਰ੍ਹਾਂ ਦੀ ਸੇਵਾ ਵਿੱਚ ਹਾਜ਼ਰ ਰਹਿਣ ਦਾ ਭਰੋਸਾ ਦਿੱਤਾ। ਉਹਨਾਂ ਕਿਹਾ ਕਿ ਚੰਗਾ ਬੁਨਿਆਦੀ ਢਾਂਚਾ ਮਿਲਣ ਨਾਲ ਸਮੁੱਚੇ ਹਲਕਾ ਸੰਗਰੂਰ ਵਿੱਚ ਵਿਕਾਸ ਦੀ ਗਤੀ ਹੋਰ ਤੇਜ਼ ਹੋਵੇਗੀ।

ਸਮਾਗਮਾਂ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡਾਂ ਦੇ ਪੰਚ-ਸਰਪੰਚ, ਵੱਖ ਵੱਖ ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ। 

Advertisement

Latest News

ਸ਼ਹਿਨਾਜ਼ ਗਿੱਲ ਦੀ ਪੰਜਾਬੀ ਫਿਲਮ 'ਇੱਕ ਕੁੜੀ' ਸਿਨੇਮਾਘਰ ਵਿੱਚ ਇਸ ਸਮੇਂ ਕਾਫੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ ਸ਼ਹਿਨਾਜ਼ ਗਿੱਲ ਦੀ ਪੰਜਾਬੀ ਫਿਲਮ 'ਇੱਕ ਕੁੜੀ' ਸਿਨੇਮਾਘਰ ਵਿੱਚ ਇਸ ਸਮੇਂ ਕਾਫੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ
Patiala,12,NOV,2025,(Azad Soch News):-  ਸ਼ਹਿਨਾਜ਼ ਗਿੱਲ ਦੀ ਪੰਜਾਬੀ ਫਿਲਮ 'ਇੱਕ ਕੁੜੀ' ਸਿਨੇਮਾਘਰ ਵਿੱਚ ਇਸ ਸਮੇਂ ਕਾਫੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ।...
ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਮੰਗਲਵਾਰ ਨੂੰ ਅਫਰੀਕਾ ਦੇ ਦੋ ਦੇਸ਼ਾਂ ਦੀ ਆਪਣੀ ਯਾਤਰਾ ਦੇ ਆਖਰੀ ਪੜਾਅ ਵਿੱਚ ਬੋਤਸਵਾਨਾ ਦੀ ਰਾਜਧਾਨੀ ਗਬੋਰੋਨ ਪਹੁੰਚੇ
Chandigarh Sports News: ਵਿਵੇਕ ਹਾਈ ਸਕੂਲ ਦੀਆਂ ਟੀਮਾਂ ਸੈਕਟਰ 42 ਦੋ ਵਰਗਾਂ ਦੇ ਫਾਈਨਲ ਵਿੱਚ
ਹਰਿਆਣਾ ਵਿੱਚ ਸਿਰਸਾ, ਭਿਵਾਨੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਠੰਢ ਅਤੇ ਸ਼ੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ
Samsung ਦਾ 50MP ਕੈਮਰੇ ਵਾਲਾ ਫਲੈਗਸ਼ਿਪ ਸਮਾਰਟਫੋਨ Samsung Galaxy S23 5G
ਮੋਟੀ ਇਲਾਇਚੀ ਦੇ ਕਈ ਸਿਹਤਮੰਦ ਫਾਇਦੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-11-2025 ਅੰਗ 592