ਹਰ ਸੁੱਕਰਵਾਰ ਡੇਂਗੂ ਤੇ ਵਾਰ ਤਹਿਤ ਵੱਖ ਵੱਖ ਥਾਵਾਂ ਤੇ ਕੀਤਾ ਲਾਰਵਾ ਚੈੱਕ

ਹਰ ਸੁੱਕਰਵਾਰ ਡੇਂਗੂ ਤੇ ਵਾਰ ਤਹਿਤ ਵੱਖ ਵੱਖ ਥਾਵਾਂ ਤੇ ਕੀਤਾ ਲਾਰਵਾ ਚੈੱਕ

ਕੀਰਤਪੁਰ ਸਾਹਿਬ  13 ਜੂਨ ()

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਹਰ ਸ਼ੁੱਕਰਵਾਰ ਡੇਂਗੂ ਤੇ ਵਾਰ" ਮੁਹਿੰਮ ਦੇ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ.ਆਨੰਦ ਘਈ ਦੀ ਅਗਵਾਈ ਹੇਠ ਕਮਿਊਨਟੀ ਹੈਲਥ ਸੈਂਟਰ ਭਰਤਗੜ੍ਹ ਦੀ ਟੀਮ ਵੱਲੋਂ ਪਿੰਡ ਭਰਤਗੜ੍ਹ ਵਿੱਚ ਵੱਖ-ਵੱਖ ਰੈਸਟੋਰੈਂਟਾਂਢਾਬਿਆਂ ਅਤੇ ਹੋਟਲਾਂ ਵਿੱਚ ਕੰਟੇਨਰ ਸਰਵੇਅ ਅਤੇ ਐਂਟੀ ਲਾਰਵਾ ਸਪਰੇਅ ਕੀਤਾ ਗਿਆ।

     ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਨੇ ਪਾਣੀ ਇਕੱਠਾ ਹੋਣ ਵਾਲਿਆਂ ਥਾਵਾਂ ਦੀ ਜਾਂਚ ਕੀਤੀ ਜਿਵੇਂ ਕਿ ਟੈਂਕੀਆਂਕੂਲਰਪਲਾਸਟਿਕ ਡਰੱ ਵਿੱਚ ਮੱਛਰ ਪੈਦਾ ਹੋਣ ਦੀ ਸੰਭਾਵਨਾ ਵਾਲੀਆਂ ਥਾਵਾਂ 'ਤੇ ਐਂਟੀ ਲਾਰਵਾ ਸਪਰੇਅ ਕੀਤਾ ਗਿਆ। ਹੋਟਲਾਂ ਅਤੇ ਢਾਬਿਆਂ ਦੇ ਮਾਲਕਾਂ ਨੂੰ ਸਲਾਹ ਦਿੱਤੀ ਗਈ ਕਿ ਉਹ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰੀ ਪਾਣੀ ਵਾਲੇ ਸਾਰੇ ਵਾਸਣ ਖਾਲੀ ਅਤੇ ਸਾਫ਼ ਕਰ

     ਇਹ ਸੈਨੇਟਰੀ ਇੰਸਪੈਕਟਰ ਪਾਲ ਸਿੰਘਹੈਲਥ ਵਰਕਰ ਨਵੀਨ ਕੁਮਾਰਹੈਲਥ ਵਰਕਰ ਬਲਬੀਰ ਸਿੰਘ ਅਤੇ ਬ੍ਰੀਡਿੰਗ ਚੈੱਕਰ ਅਮਨ ਵੱਲੋਂ ਕੀਤਾ ਗਿਆ। ਟੀਮ ਨੇ ਲੋਕਾਂ ਨੂੰ ਡੇਂਗੂ ਦੀ ਪਛਾਣਲੱਛਣਇਲਾਜ ਅਤੇ ਬਚਾਅ ਬਾਰੇ ਵੀ ਜਾਣਕਾਰੀ ਦਿੱਤੀ।

    ਸੀਨੀਅਰ ਮੈਡੀਕਲ ਅਫਸਰ ਡਾ.ਆਨੰਦ ਘਈ ਨੇ ਕਿਹਾ ਕਿ ਡੇਂਗੂ ਰੋਕਥਾਮ ਲਈ ਘਰਾਂ ਦੇ ਨਾਲ ਨਾਲ ਜਨਤਕ ਥਾਵਾਂ ਦੀ ਸਫਾਈ ਵੀ ਬੇਹੱਦ ਜ਼ਰੂਰੀ ਹੈ। ਸਿਹਤ ਵਿਭਾਗ ਦੀ ਟੀਮ ਨਿਯਮਤ ਤੌਰ 'ਤੇ ਫੀਲਡ ਵਿੱਚ ਉਤਰੀ ਹੋਈ ਹੈ ਅਤੇ ਅਸੀਂ ਭਰਤਗੜ੍ਹ ਪਿੰਡ ਨੂੰ ਡੇਂਗੂ ਮੁਕਤ ਬਣਾਉਣ ਲਈ ਵਚਨਬੱਧ ਹਾਂ।

       ਬਲਾਕ ਐਕਸਟੈਸ਼ਨ ਐਜੂਕੇਟਰ ਸਾਹਿਲ ਸੁਖੇਰਾ ਨੇ ਕਿਹਾ ਕਿ ਜਾਗਰੂਕਤਾ ਅਤੇ ਸਹਿਯੋਗ ਨਾਲ ਹੀ ਅਸੀਂ ਡੇਂਗੂ ਵਰਗੀ ਬਿਮਾਰੀ ਨੂੰ ਰੋਕ ਸਕਦੇ ਹਾਂ। ਲੋਕਾਂ ਦੀ ਭਾਗੀਦਾਰੀ ਇਸ ਮੁਹਿੰਮ ਦੀ ਸਫਲਤਾ ਦੀ ਕੁੰਜੀ ਹੈ।

 

     ਇਹ ਮੁਹਿੰਮ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇੱਕ ਅਹਿਮ ਪਹਿਲ ਹੈਜਿਸ ਦਾ ਮਕਸਦ ਡੇਂਗੂ ਅਤੇ ਹੋਰ ਮੱਛਰ-ਜਨਿਤ ਬਿਮਾਰੀਆਂ ਤੋਂ ਲੋਕਾਂ ਦੀ ਰੱਖਿਆ ਕਰਨੀ ਹੈ। "ਹਰ ਸ਼ੁੱਕਰਵਾਰ ਡੇਂਗੂ ਤੇ ਵਾਰ" ਮੁਹਿੰਮਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਪ੍ਰੋਗਰਾਮ ਲੋਕਾਂ ਦੀ ਸਿਹਤ ਨੂੰ ਸੁਰੱਖਿਅਤ ਬਣਾਉਣ ਅਤੇ ਬੁਨਿਆਦੀ ਸਫਾਈ ਦੀ ਅਹਿਮੀਅਤ ਨੂੰ ਸਮਝਾਉਣ ਵਿੱਚ ਮੱਦਦਗਾਰ ਸਾਬਤ ਹੋ ਰਿਹਾ ਹੈ।

Tags:

Advertisement

Advertisement

Latest News

Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ
New Delhi,13,DEC,2025,(Azad Soch News):-  Samsung Galaxy A07 5G ਵਰਜਨ ਬਲੂਟੂਥ SIG ਵੈੱਬਸਾਈਟ ਤੇ ਸੂਚੀਬੱਧ ਹੋ ਗਿਆ ਹੈ, ਜੋ ਇਸ ਦੇ...
ਰੋਜ਼ਾਨਾ ਕੇਲੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਪੌਸ਼ਟਿਕ ਫਾਇਦੇ ਮਿਲਦੇ ਹਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-12-2025 ਅੰਗ 600
ਜ਼ਿਲ੍ਹਾ ਫਰੀਦਕੋਟ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਪ੍ਰਬੰਧ ਮੁਕੰਮਲ-ਡੀ.ਸੀ
ਚੋਣਾਂ ਨੂੰ ਨਿਰਪੱਖ ਅਤੇ ਸੁਰੱਖਿਅਤ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਚੌਕਸ- ਐਸ.ਐਸ.ਪੀ
ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਅੰਦਰ ਲਾਊਂਡ ਸਪੀਕਰ/ਮੈਗਾਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਦੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਦਾ ਕੀਤਾ ਗਿਆ ਆਯੋਜਨ