1 ਜੁਲਾਈ ਨੂੰ 'ਆਓ ਸਕੂਲ ਚੱਲੀਏ' ਮੁਹਿੰਮ ਅਧੀਨ ਵਿਦਿਆਰਥੀਆਂ ਦਾ ਹੋਵੇਗਾ ਗਰਮਜੋਸ਼ੀ ਨਾਲ ਸਵਾਗਤ

1 ਜੁਲਾਈ ਨੂੰ 'ਆਓ ਸਕੂਲ ਚੱਲੀਏ' ਮੁਹਿੰਮ ਅਧੀਨ ਵਿਦਿਆਰਥੀਆਂ ਦਾ ਹੋਵੇਗਾ ਗਰਮਜੋਸ਼ੀ ਨਾਲ ਸਵਾਗਤ

ਪਟਿਆਲਾ, 29 ਜੂਨ:
  ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਦੇ ਸਕੂਲਾਂ ਵਿੱਚ ਗੁਣਵੱਤਾ ਪੂਰਨ ਸਿੱਖਿਆ ਦੇਣ, ਵਿਦਿਆਰਥੀਆਂ ਦੀ ਹਾਜ਼ਰੀ ਵਿੱਚ ਵਾਧਾ ਕਰਨ ਅਤੇ ਬੱਚਿਆਂ ਦੇ ਵਿਅਕਤੀਗਤ ਵਿਕਾਸ ਨੂੰ ਨਵਾਂ ਮੋੜ ਦੇਣ ਲਈ ਨਵੇਂ ਉਪਰਾਲੇ ਸ਼ੁਰੂ ਕੀਤੇ ਜਾ ਰਹੇ ਹਨ। ਇਨ੍ਹਾਂ ਹੀ ਉਪਰਾਲਿਆਂ ਦੇ ਤਹਿਤ 1 ਜੁਲਾਈ ਨੂੰ ਸਾਰੇ ਸਰਕਾਰੀ ਸਕੂਲਾਂ ਵਿੱਚ “ਆਓ ਸਕੂਲ ਚੱਲੀਏ” ਪ੍ਰੋਗਰਾਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸਕੂਲਾਂ ਵਿੱਚ ਨਵੇਂ ਜੋਸ਼ ਅਤੇ ਉਤਸ਼ਾਹ ਨਾਲ ਵਿਦਿਆਰਥੀਆਂ ਦਾ ਸਵਾਗਤ ਕੀਤਾ ਜਾਵੇਗਾ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੰਜੀਵ ਸ਼ਰਮਾ ਅਤੇ ਡਿਪਟੀ ਡੀਈਓ ਡਾ. ਰਵਿੰਦਰਪਾਲ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਸਾਰੇ ਸਕੂਲਾਂ ਵਿੱਚ ਵਿਸ਼ੇਸ਼ ਕਾਰਜਕ੍ਰਮ ਆਯੋਜਿਤ ਕੀਤੇ ਜਾਣਗੇ। ਬੱਚਿਆਂ ਦਾ ਸਕੂਲ ਵਿੱਚ ਜੋਸ਼ ਨਾਲ ਸਵਾਗਤ ਕਰਦੇ ਹੋਏ ਉਨ੍ਹਾਂ ਲਈ ਖੇਡਾਂ, ਮਨੋਰੰਜਕ ਅਤੇ ਗਿਆਨਵਾਨ ਗਤੀਵਿਧੀਆਂ ਰੱਖੀਆਂ ਜਾਣਗੀਆਂ, ਜੋ ਕਿ ਬੱਚਿਆਂ ਦੇ ਮਨੋਵਿਗਿਆਨਿਕ ਵਿਕਾਸ ਲਈ ਲਾਭਕਾਰੀ ਸਾਬਤ ਹੋਣਗੀਆਂ।
  ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਖਾਸ ਤੌਰ 'ਤੇ ਕਸਰਤਾਂ, ਗੋਲ ਚੱਕਰ ਵਿੱਚ ਖੇਡਾਂ, ਵਿਦਿਆਰਥੀਆਂ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਕੀਤੀਆਂ ਯਾਤਰਾਵਾਂ ਅਤੇ ਉਹਨਾਂ ਦੇ ਅਨੁਭਵਾਂ ਨੂੰ ਸਾਂਝਾ ਕਰਨ ਦੀ ਪ੍ਰੇਰਣਾ ਦਿੱਤੀ ਜਾਵੇਗੀ। ਇਸ ਦੇ ਨਾਲ-ਨਾਲ ਵਿਦਿਆਰਥੀਆਂ ਨਾਲ ਉਨ੍ਹਾਂ ਦੇ ਜੀਵਨ ਦੇ ਉਦੇਸ਼ਾਂ ਉੱਤੇ ਵੀ ਖੁੱਲ੍ਹੀ ਚਰਚਾ ਕਰਵਾਈ ਜਾਵੇਗੀ, ਤਾਂ ਜੋ ਉਹ ਆਪਣੇ ਟੀਚਿਆਂ ਵੱਲ ਪੂਰੀ ਸੰਜੀਦਗੀ ਨਾਲ ਧਿਆਨ ਦੇ ਸਕਣ।
  ਇਸ ਦੇ ਇਲਾਵਾ, 1 ਜੁਲਾਈ ਨੂੰ ਸਕੂਲਾਂ ਵਿੱਚ ਡਾਕਟਰ ਦਿਵਸ ਵੀ ਮਨਾਇਆ ਜਾਵੇਗਾ। ਇਸ ਮੌਕੇ 'ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸਿਹਤ ਸੇਵਾਵਾਂ ਲਈ ਡਾਕਟਰਾਂ ਦਾ ਧੰਨਵਾਦ ਕੀਤਾ ਜਾਵੇਗਾ। ਵਿਦਿਆਰਥੀਆਂ ਨੂੰ ਡਾਕਟਰਾਂ ਦੇ ਯੋਗਦਾਨ ਬਾਰੇ ਜਾਣੂ ਕਰਵਾਇਆ ਜਾਵੇਗਾ ਅਤੇ ਉਹਨਾਂ ਦਾ ਧੰਨਵਾਦ ਪ੍ਰਗਟ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ।
ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ਤੇ ਨਿਰੀਖਣ ਟੀਮਾਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ ਜੋ ਸਕੂਲਾਂ ਦੀ ਤਿਆਰੀ, ਵਿਦਿਆਰਥੀਆਂ ਦੀ ਹਾਜ਼ਰੀ ਅਤੇ ਮੁਹਿੰਮ ਦੀ ਲਾਗੂ ਕਰਨ ਦੀ ਵਿਵਸਥਾ ਦੀ ਸਮੀਖਿਆ ਕਰਨਗੀਆਂ। ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਨੇ ਸਾਰੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵਿਦਿਆਰਥੀਆਂ ਲਈ ਆਨੰਦਮਈ ਵਾਤਾਵਰਣ ਬਣਾਉਣ, ਪ੍ਰੇਰਕ ਚਰਚਾਵਾਂ ਅਤੇ ਸਵਾਗਤੀ ਕਾਰਜਕ੍ਰਮ ਰਾਹੀਂ ਸਕੂਲ ਦੇ ਪਹਿਲੇ ਦਿਨ ਨੂੰ ਯਾਦਗਾਰ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ।
  ਇਹ ਮੁਹਿੰਮ ਨਾ ਸਿਰਫ਼ ਵਿਦਿਆਰਥੀਆਂ ਨੂੰ ਸਕੂਲ ਵੱਲ ਵਾਪਸ ਖਿੱਚਣ ਦਾ ਉਦੇਸ਼ ਰੱਖਦੀ ਹੈ, ਬਲਕਿ ਉਨ੍ਹਾਂ ਵਿੱਚ ਇੱਕ ਨਵਾਂ ਉਤਸ਼ਾਹ, ਨਵੀਂ ਲਗਨ ਅਤੇ ਸਿੱਖਣ ਪ੍ਰਤੀ ਰੁਚੀ ਜਗਾਉਣ ਦੀ ਕੋਸ਼ਿਸ਼ ਵੀ ਕਰ ਰਹੀ ਹੈ। ‘ਆਓ ਸਕੂਲ ਚੱਲੀਏ’ ਜਿਵੇਂ ਉਪਰਾਲੇ ਸਕੂਲੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਣਗੇ। 

Tags:

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ