ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ “ਲਾਈਟ ਐਂਡ ਸਾਊਂਡ” ਸਮਾਗਮ ਨਹਿਰੂ ਸਟੇਡੀਅਮ ਵਿਖੇ ਅੱਜ
ਫਰੀਦਕੋਟ 7 ਨਵੰਬਰ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ,ਹਲਕਾ ਫ਼ਰੀਦਕੋਟ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ,ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਆਦਿ ਮਹਾਨ ਸ਼ਹੀਦਾਂ ਦੀ ਅਮਰ ਸ਼ਹਾਦਤ ਨੂੰ ਸਮਰਪਿਤ 8 ਨਵੰਬਰ ਨੂੰ ਸ਼ਾਮ 5.30 ਵਜੇ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸ਼ਹਿਰ ਵਾਸੀਆਂ ਨੂੰ ਪਰਿਵਾਰ ਸਮੇਤ ਆਉਣ ਦਾ ਸੱਦਾ ਦਿੱਤਾ।
ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਮੌਕੇ ਵਾਰ ਵਾਰ ਨਹੀਂ ਆਉਂਦੇ ਅਤੇ ਸਾਡੇ ਗੁਰੂਆਂ ਅਤੇ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸਮਾਗਮ ਵਿੱਚ ਪਰਿਵਾਰਾਂ ਸਮੇਤ ਇਸ ਸਮਾਗਮ ਵਿੱਚ ਸ਼ਿਰਕਤ ਕਰਨ। ਇਸ ਮੌਕੇ ਮਸ਼ੂਹਰ ਢਾਡੀ ਜੱਥੇ ਵੀ ਇਸ ਤੋਂ ਪਹਿਲਾਂ ਸੰਗਤਾਂ ਨੂੰ ਗੁਰਬਾਣੀ ਤੇ ਇਤਿਹਾਸ ਨਾਲ ਨਿਹਾਲ ਕਰਨਗੇ। ਉਨ੍ਹਾਂ ਕਿਹਾ ਕਿ ਫਰੀਦਕੋਟ ਜਿਲ੍ਹੇ ਨੂੰ ਬਹੁਤ ਵੱਡਾ ਮਾਣ ਮਿਲ ਰਿਹਾ ਹੈ ਕਿ ਲਾਈਟ ਐਂਡ ਸਾਊਂਡ ਸਮਾਗਮ ਤੋਂ ਇਲਾਵਾ 20 ਨਵੰਬਰ ਨੂੰ ਮਾਲਵਾ ਜੋਨ ਦਾ ਨਗਰ ਕੀਰਤਨ ਕਿਲ੍ਹਾ ਮੁਬਾਰਕ ਦੇ ਬਾਬਾ ਫਰੀਦ ਸਥਾਨ ਤੋਂ ਸ਼ੁਰੂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਨੂੰ ਰਵਾਨਾ ਹੋਵੇਗਾ, ਉਸ ਵਿੱਚ ਵੀ ਸੰਗਤਾਂ ਵੱਧ ਚੜ੍ਹ ਕੇ ਸ਼ਿਰਕਤ ਕਰਨ।
ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਲਾਈਟ ਐਂਡ ਸਾਊਂਡ ਸਮਾਗਮ ਲਈ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਜਿਲ੍ਹਾ ਵਾਸੀ ਵੱਧ ਚੜ੍ਹ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਆਦਿ ਮਹਾਨ ਸ਼ਹੀਦਾਂ ਦੀ ਅਮਰ ਸ਼ਹਾਦਤ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਆ ਕੇ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਅਤੇ ਆਪਣੇ ਸ਼ਹਾਦਤਾਂ ਨਾਲ ਭਰਪੂਰ ਮਹਾਨ ਵਿਰਸੇ ਤੋਂ ਜਾਣੂ ਹੋਣ।


