14 ਤੋਂ 15 ਦਸੰਬਰ ਸਵੇਰੇ 10 ਵਜੇ ਤੱਕ ਬੰਦ ਰਹਿਣਗੇ ਸ਼ਰਾਬ ਦੇ ਠੇਕੇ

14 ਤੋਂ 15 ਦਸੰਬਰ ਸਵੇਰੇ 10 ਵਜੇ ਤੱਕ ਬੰਦ ਰਹਿਣਗੇ ਸ਼ਰਾਬ ਦੇ ਠੇਕੇ

ਹੁਸ਼ਿਆਰਪੁਰ, 12 ਦਸੰਬਰ :
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਾਲੇ ਦਿਨ 14 ਦਸੰਬਰ ਤੋਂ ਮਿਤੀ 15 ਦਸੰਬਰ ਸਵੇਰੇ 10 ਵਜੇ ਤੱਕ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਇਹ ਹੁਕਮ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੇ ਸੈਕਸ਼ਨ 135 (ਸੀ) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਾਰੀ ਕੀਤੇ ਹਨ।

ਹੁਕਮ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਪੈਂਦੇ ਪਿੰਡਾਂ, ਜਿਥੇ ਵੀ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ, ਵਿਚ ਆਉਂਦੇ ਸ਼ਰਾਬ ਦੇ ਠੇਕੇ ਚੋਣਾਂ ਵਾਲੇ ਦਿਨ 14 ਦਸੰਬਰ ਤੋਂ ਮਿਤੀ 15-12-2025 ਸਵੇਰੇ 10 ਵਜੇ ਤੱਕ ਬੰਦ ਰਹਿਣਗੇ।

ਜਾਰੀ ਹੁਕਮ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਚੋਣਾਂ ਵਾਲੇ ਪਿੰਡਾਂ ਵਿੱਚ ਸ਼ਰਾਬ ਦੇ ਠੇਕੇ ਨਹੀਂ ਖੁੱਲ੍ਹਣਗੇ ਅਤੇ ਨਾ ਹੀ ਇਨ੍ਹਾਂ ਪਿੰਡਾਂ ਵਿੱਚ ਪੈਂਦੇ ਹੋਟਲਾਂ, ਰੈਸਟੋਰੈਂਟਾਂ ਜਾਂ ਕਲੱਬਾਂ ਵਿੱਚ ਸ਼ਰਾਬ ਵਰਤਾਈ ਜਾਵੇਗੀ ਅਤੇ ਨਾ ਹੀ ਕੋਈ ਵਿਅਕਤੀ ਸ਼ਰਾਬ ਦੀ ਸਟੋਰੇਜ ਕਰੇਗਾ। 

Advertisement

Advertisement

Latest News

3,000 ਖੇਡ ਮੈਦਾਨਾਂ ਨਾਲ ਬਦਲੇਗੀ ਨੌਜਵਾਨੀ ਦੀ ਤਸਵੀਰ: 'ਆਪ' ਸਰਕਾਰ ਦਾ ਵਾਅਦਾ ਪੂਰਾ 3,000 ਖੇਡ ਮੈਦਾਨਾਂ ਨਾਲ ਬਦਲੇਗੀ ਨੌਜਵਾਨੀ ਦੀ ਤਸਵੀਰ: 'ਆਪ' ਸਰਕਾਰ ਦਾ ਵਾਅਦਾ ਪੂਰਾ
*3,000 ਖੇਡ ਮੈਦਾਨਾਂ ਨਾਲ ਬਦਲੇਗੀ ਨੌਜਵਾਨੀ ਦੀ ਤਸਵੀਰ: 'ਆਪ' ਸਰਕਾਰ ਦਾ ਵਾਅਦਾ ਪੂਰਾ**  **ਚੰਡੀਗੜ੍ਹ, 13 ਦਸੰਬਰ, 2025** ਮੁੱਖ ਮੰਤਰੀ ਭਗਵੰਤ...
Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ
ਰੋਜ਼ਾਨਾ ਕੇਲੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਪੌਸ਼ਟਿਕ ਫਾਇਦੇ ਮਿਲਦੇ ਹਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-12-2025 ਅੰਗ 600
ਜ਼ਿਲ੍ਹਾ ਫਰੀਦਕੋਟ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਪ੍ਰਬੰਧ ਮੁਕੰਮਲ-ਡੀ.ਸੀ
ਚੋਣਾਂ ਨੂੰ ਨਿਰਪੱਖ ਅਤੇ ਸੁਰੱਖਿਅਤ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਚੌਕਸ- ਐਸ.ਐਸ.ਪੀ
ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਅੰਦਰ ਲਾਊਂਡ ਸਪੀਕਰ/ਮੈਗਾਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ