ਪਿੰਡ ਮਾਈਸਰਖਾਨਾ ਦੀ ਹਦੂਦ ਅੰਦਰ 9 ਤੇ 10 ਅਕਤੂਬਰ ਨੂੰ ਦੇਸ਼ੀ ਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਰਹਿਣਗੇ ਬੰਦ : ਜ਼ਿਲ੍ਹਾ ਮੈਜਿਸਟ੍ਰੇਟ
By Azad Soch
On
ਬਠਿੰਡਾ, 8 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਪਿੰਡ ਮਾਈਸਰਖਾਨਾ ਦੀ ਹਦੂਦ ਅੰਦਰ 9 ਅਤੇ 10 ਅਕਤੂਬਰ, 2024 ਨੂੰ ਦੇਸ਼ੀ ਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ ਅਤੇ ਕਿਸੇ ਵੀ ਵਿਅਕਤੀ ਨੂੰ ਸ਼ਰਾਬ ਦੇ ਭੰਡਾਰ ਰੱਖਣ ਅਤੇ ਵੇਚਣ ਦੀ ਆਗਿਆ ਨਹੀਂ ਹੋਵੇਗੀ।
ਜਾਰੀ ਹੁਕਮਾਂ ਅਨੁਸਾਰ ਬਠਿੰਡਾ ਜ਼ਿਲ੍ਹੇ ਦੀ ਤਹਿਸੀਲ ਮੌੜ ਅਧੀਨ ਪੈਂਦੇ ਪਿੰਡ ਮਾਈਸਰਖਾਨਾ ਵਿਖੇ 9 ਅਤੇ 10 ਅਕਤੂਬਰ 2024 ਨੂੰ ਧਾਰਮਿਕ ਮੇਲਾ ਲੱਗ ਰਿਹਾ ਹੈ। ਮੇਲੇ ਦੌਰਾਨ ਲੋਕ ਸ਼ਰਾਬ ਅਤੇ ਨਸ਼ਿਆਂ ਦੀ ਵਰਤੋਂ ਕਰ ਸਕਦੇ ਹਨ, ਜਿਸ ਨਾਲ ਮੇਲੇ ਦੇ ਮਾਹੌਲ ਵਿੱਚ ਵਿਘਨ ਪੈ ਸਕਦਾ ਹੈ ਅਤੇ ਸ਼ਰਧਾਂਲੂਆਂ ਤੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚਦੀ ਹੈ ਅਤੇ ਅਮਨ ਤੇ ਸਾਂਤੀ ਵੀ ਭੰਗ ਹੋ ਸਕਦੀ ਹੈ।
ਇਹ ਹੁਕਮ 9 ਅਕਤੂਬਰ 2024 ਤੋਂ 10 ਅਕਤੂਬਰ 2024 ਤੱਕ ਲਾਗੂ ਰਹੇਗਾ।
Tags:
Related Posts
Latest News
21 Jun 2025 21:40:59
ਜਲੰਧਰ, 21 ਜੂਨ : ਜਲ ਸ਼ਕਤੀ ਅਭਿਆਨ ਦੀ ਦੋ ਮੈਂਬਰੀ ਟੀਮ ਵੱਲੋਂ ਜ਼ਿਲ੍ਹੇ ਦਾ ਦੌਰਾ ਕਰਕੇ ਪਾਣੀ ਦੀ ਸੰਭਾਲ ਸਬੰਧੀ...