ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੀਤਾ ਲੰਮੇ ਤੋਂ ਸੰਧਮਾ ਲਿੰਕ ਸੜਕ ਦੇ ਨਿਰਮਾਣ ਕਾਰਜ ਦਾ ਸ਼ੁਭ ਆਰੰਭ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੀਤਾ ਲੰਮੇ ਤੋਂ ਸੰਧਮਾ ਲਿੰਕ ਸੜਕ ਦੇ ਨਿਰਮਾਣ ਕਾਰਜ ਦਾ ਸ਼ੁਭ ਆਰੰਭ

 ਹੁਸ਼ਿਆਰਪੁਰ, 24 ਜੂਨ :
       ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਵਿਚ ਵਿਕਾਸ ਕਾਰਜਾਂ ਨੂੰ ਹੁਲਾਰਾ ਦਿੰਦੇ ਹੋਏ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਲੰਮੇ ਤੋਂ ਪਿੰਡ ਸੰਧਮਾ ਨੂੰ ਜੋੜਨ ਵਾਲੀ ਲਿੰਕ ਸੜਕ ਦੇ ਨਿਰਮਾਣ ਕਾਰਜ ਦਾ ਰਸਮੀ ਉਦਘਾਟਨ ਕੀਤਾ। ਇਹ ਸੜਕ ਲੱਗਭਗ 1.30 ਕਿਲੋਮੀਟਰ ਲੰਬੀ ਹੋਵੇਗੀ ਅਤੇ ਇਸ ਦੇ ਨਿਰਮਾਣ 'ਤੇ ਕੁੱਲ 51 ਲੱਖ ਰੁਪਏ ਦੀ ਲਾਗਤ ਆਵੇਗੀ।
     ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੇਂਡੂ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਅਧੂਰੇ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸੜਕ ਕਈ ਸਾਲਾਂ ਤੋਂ ਕੱਚੀ ਸੀ ਅਤੇ ਬਰਸਾਤ ਦੇ ਮੌਸਮ ਵਿਚ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਇਸ ਸੜਕ ਦੇ ਪੱਕੇ ਹੋਣ ਨਾਲ, ਨਾ ਸਿਰਫ਼ ਆਵਾਜਾਈ ਆਸਾਨ ਹੋ ਜਾਵੇਗੀ, ਸਗੋਂ ਕਾਰੋਬਾਰ, ਸਿੱਖਿਆ ਅਤੇ ਸਿਹਤ ਸੇਵਾਵਾਂ ਤੱਕ ਪਹੁੰਚ ਵੀ ਆਸਾਨ ਹੋ ਜਾਵੇਗੀ।
   ਉਨ੍ਹਾਂ ਕਿਹਾ ਕਿ ਇਹ ਲਿੰਕ ਸੜਕ ਦੋਵਾਂ ਜ਼ਿਲ੍ਹਿਆਂ ਨੂੰ ਜੋੜੇਗੀ, ਜਿਸ ਨਾਲ ਖੇਤਰੀ ਤਾਲਮੇਲ ਅਤੇ ਸਮਾਜਿਕ-ਆਰਥਿਕ ਗਤੀਵਿਧੀਆਂ ਨੂੰ ਨਵੀਂ ਦਿਸ਼ਾ ਮਿਲੇਗੀ। ਇਹ ਪ੍ਰੋਜੈਕਟ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ।
    ਪਿੰਡ ਵਾਸੀਆਂ ਨੇ ਸੜਕ ਨਿਰਮਾਣ ਸ਼ੁਰੂ ਹੋਣ 'ਤੇ ਖੁਸ਼ੀ ਪ੍ਰਗਟ ਕੀਤੀ ਅਤੇ ਕਿਹਾ ਕਿ ਇਹ ਸੜਕ ਪਿਛਲੇ 25 ਸਾਲਾਂ ਤੋਂ ਅਣਗੌਲੀ ਪਈ ਸੀ, ਜਿਸ ਕਾਰਨ ਪੇਂਡੂ ਵਿਕਾਸ ਦੀ ਰਫ਼ਤਾਰ ਮੱਠੀ ਪੈ ਗਈ ਸੀ। ਹੁਣ ਇਹ ਪਹਿਲ ਬੱਚਿਆਂ ਨੂੰ ਸਕੂਲ ਜਾਣ, ਮਰੀਜ਼ਾਂ ਨੂੰ ਹਸਪਤਾਲ ਪਹੁੰਚਣ ਅਤੇ ਕਿਸਾਨਾਂ ਨੂੰ ਆਪਣੀ ਉਪਜ ਨੂੰ ਬਾਜ਼ਾਰ ਲਿਜਾਣ ਵਿਚ ਸਹੂਲਤ ਪ੍ਰਦਾਨ ਕਰੇਗੀ।
     ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਲਾਕੇ ਦੇ ਸਾਰੇ ਪਿੰਡਾਂ ਵਿਚ ਪੱਕੀਆਂ ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਉਪਲਬੱਧਤਾ ਯਕੀਨੀ ਬਣਾਈ ਜਾਵੇਗੀ, ਤਾਂ ਜੋ ਪੇਂਡੂ ਲੋਕਾਂ ਦਾ ਜੀਵਨ ਪੱਧਰ ਬਿਹਤਰ ਹੋ ਸਕੇ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਅਤੇ ਚੰਗੀ ਗੁਣਵੱਤਾ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।
    ਇਸ ਮੌਕੇ ਪਰਮਿੰਦਰ ਸਿੰਘ, ਸੁਰਿੰਦਰ ਸਿੰਘ, ਚਰਨਜੀਤ ਸਿੰਘ, ਭੁਪਿੰਦਰਪਾਲ ਸਿੰਘ ਅਤੇ ਮਾਸਟਰ ਅਮਰਜੀਤ ਸਿੰਘ, ਹਰਪ੍ਰੀਤ ਸਿੰਘ, ਕੁਲਵਿੰਦਰ ਕੌਰ ਤੋਂ ਇਲਾਵਾ ਹੋਰ ਵੀ ਪਤਵੰਤੇ ਹਾਜ਼ਰ ਸਨ।

Tags:

Advertisement

Latest News

ਸਲਮਾਨ ਖਾਨ ਅਤੇ ਅੱਲੂ ਅਰਜੁਨ ਦੋਵੇਂ ਹੀ ਆਪਣੇ ਖਾਸ ਸਵੈਗ ਅਤੇ ਹੁੱਕ-ਸਟੈਪਸ ਲਈ ਜਾਣੇ ਜਾਂਦੇ ਹਨ ਸਲਮਾਨ ਖਾਨ ਅਤੇ ਅੱਲੂ ਅਰਜੁਨ ਦੋਵੇਂ ਹੀ ਆਪਣੇ ਖਾਸ ਸਵੈਗ ਅਤੇ ਹੁੱਕ-ਸਟੈਪਸ ਲਈ ਜਾਣੇ ਜਾਂਦੇ ਹਨ
New Mumbai,25,May,2026,(Azad Soch News):-  ਸਲਮਾਨ ਖਾਨ ਦੇ ਦੋ ਸਭ ਤੋਂ ਵੱਡੇ ਅਤੇ ਮਸ਼ਹੂਰ ਡਾਂਸ ਨੰਬਰ ਅਸਲ ਵਿੱਚ ਅੱਲੂ ਅਰਜੁਨ ਦੀਆਂ...
ਅੱਜ ਰਾਜਧਾਨੀ ਦਿੱਲੀ ਵਿੱਚ ਪੈਟਰੋਲ 102.12 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.20 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ
ਆਈਪੀਐਲ 2026 ਦੇ 70ਵੇਂ ਮੁਕਾਬਲੇ ਵਿੱਚ ਦਿੱਲੀ ਕੈਪੀਟਲਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਰੋਮਾਂਚਕ ਮੈਚ ਦੌਰਾਨ ਸ਼ਿਕਸਤ ਦਿੱਤੀ
ਇਬੋਲਾ ਵਾਇਰਸ ਕਾਰਨ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡਾ ਉਤੇ ਹਾਈ ਅਲਰਟ
ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਦੌਰਾਨ ਸੁਰੱਖਿਆ ਵਿੱਚ ਹੋਈ ਵੱਡੀ ਲਾਪਰਵਾਹੀ 
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-05-2026 ਅੰਗ 685
ਮਾਲੇਰਕੋਟਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਦੋਸ਼ੀ ਕਾਬੂ