ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਧਰਮ ਪਤਨੀ ਮੈਡਮ ਖੁਸ਼ਬੂ ਸਾਵਣ ਸੁੱਖਾਂ ਵੱਲੋਂ ਵੱਖ-ਵੱਖ ਵਾਰਡਾਂ ਵਿਖੇ ਰਾਸ਼ਨ ਕਿੱਟਾਂ ਦੀ ਵੰਡ ਕੀਤੀ

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਧਰਮ ਪਤਨੀ ਮੈਡਮ ਖੁਸ਼ਬੂ ਸਾਵਣ ਸੁੱਖਾਂ ਵੱਲੋਂ ਵੱਖ-ਵੱਖ ਵਾਰਡਾਂ ਵਿਖੇ ਰਾਸ਼ਨ ਕਿੱਟਾਂ ਦੀ ਵੰਡ ਕੀਤੀ

ਫਾਜਿਲਕਾ 18 ਜੂਨ- ਪੰਜਾਬ ਦੀ ਭਗਵੰਤ ਮਾਨ ਸਰਕਾਰ ਦੁਆਰਾ ਗਰੀਬ ਅਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮ ਪਤਨੀ ਅਤੇ ਖੁਸ਼ੀ ਫਾਊਂਡੇਸ਼ਨ ਦੇ ਚੇਅਰਪਰਸਨ ਮੈਡਮ ਖੁਸ਼ਬੂ ਸਾਵਣ ਸੁੱਖਾਂ ਵੱਲੋਂ ਫਾਜ਼ਿਲਕਾ ਦੇ ਵਾਰਡ ਨੰਬਰ 14 ,16 ਅਤੇ 17 ਵਿਖੇ ਲੋਕਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ
ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਜਾਣਕਾਰੀ ਦਿੱਤੀ ਕਿ ਸਾਰੇ ਯੋਗ ਪਰਿਵਾਰਾਂ ਤੱਕ ਪੌਸ਼ਟਿਕ ਭੋਜਨ ਯਕੀਨੀ ਪਹੁੰਚਾਉਣ ਲਈ ਮਾਨ ਸਰਕਾਰ ਵੱਲੋਂ ਪੂਰੇ ਪੰਜਾਬ 'ਚ ਰਾਸ਼ਨ ਕਿੱਟਾਂ ਲਗਾਤਾਰ ਵੰਡੀਆਂ ਜਾ ਰਹੀਆਂ ਹਨ।

ਉਹਨਾਂ ਕਿਹਾ ਕਿ ਰਾਸ਼ਨ ਕਿੱਟਾਂ ਵਿੱਚ ਸ਼ਾਮਲ ਰੋਜ਼ਾਨਾ ਵਰਤੋਂ ਦੀਆਂ ਉੱਚ-ਗੁਣਵੱਤਾ ਵਸਤੂਆਂ ਸਰਕਾਰ ਵੱਲੋਂ ਭੇਜੀ ਗਈ ਇਸ ਵਿਸ਼ੇਸ਼ ਰਾਸ਼ਨ ਕਿੱਟ ਵਿੱਚ ਗਰੀਬ ਪਰਿਵਾਰਾਂ ਦੀ ਰੋਜ਼ਾਨਾ ਰਸੋਈ ਦੀ ਵਰਤੋਂ ਵਾਲੀਆਂ ਮਿਆਰੀ ਵਸਤੂਆਂ ਸ਼ਾਮਲ ਹਨ, ਜੋ ਸਿੱਧੇ ਤੌਰ ਤੇ ਉਨ੍ਹਾਂ ਤੱਕ ਪਹੁੰਚਾਈਆਂ ਗਈਆਂ

ਇਸ ਮੌਕੇ ਰਾਸ਼ਨ ਕਿੱਟਾਂ ਹਾਸਲ ਕਰਨ ਵਾਲੇ ਲਾਭਪਾਤਰੀਆਂ  ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ  ਧੰਨਵਾਦ ਕੀਤਾ। ਉਨ੍ਹਾਂ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਮਿਲਣ ਵਾਲੀਆਂ ਇਹ ਸਹੂਲਤਾਂ ਬਿਨਾਂ ਕਿਸੇ ਪੱਖਪਾਤ ਦੇ ਬਿਲਕੁਲ ਸਹੀ ਸਮੇਂ ਤੇ ਸਿੱਧੇ ਲੋੜਵੰਦਾਂ ਤੱਕ ਪਹੁੰਚ ਰਹੀਆਂ ਹਨ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ।
ਇਸ ਮੌਕੇ ਵਾਰਡ ਇੰਚਾਰਜ ਬੱਬੂ ਚੇਤੀਵਾਲ ਪਿੰਦਰ ਪ੍ਰਭ ਦਿਆਲ, ਬਲਾਕ ਪ੍ਰਧਾਨ ਸੰਦੀਪ ਚਲਾਣਾ ਅਤੇ ਬਲਾਕ ਪ੍ਰਧਾਨ ਸੋਮਾ ਰਾਨੀ, ਵਿਜੇ ਨਾਗਪਾਲ,ਪਾਰਸ ਖੁਰਾਨਾ(ਯੂਥ ਬਲਾਕ ਪ੍ਰਧਾਨ) ਆਦਿ ਹਾਜ਼ਰ ਸਨ। 

Advertisement

Latest News

ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਫਗਵਾੜਾ; 18 ਜੂਨ:-    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ 'ਤੇ ਤਿੱਖਾ ਹਮਲਾ...
ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ
ਫੋਰੈਂਸਿਕ ਰਿਪੋਰਟਾਂ ਨੇ ਸਾਜਿਸ਼ ਨੂੰ ਪੂਰੀ ਤਰ੍ਹਾਂ ਨਕਾਰਿਆ
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਧਰਮ ਪਤਨੀ ਮੈਡਮ ਖੁਸ਼ਬੂ ਸਾਵਣ ਸੁੱਖਾਂ ਵੱਲੋਂ ਵੱਖ-ਵੱਖ ਵਾਰਡਾਂ ਵਿਖੇ ਰਾਸ਼ਨ ਕਿੱਟਾਂ ਦੀ ਵੰਡ ਕੀਤੀ
ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ
ਗੈਂਗਸਟਰਾਂ ’ਤੇ ਵਾਰ ਦਾ 149ਵਾਂ ਦਿਨ: ਪੰਜਾਬ ਪੁਲਿਸ ਵੱਲੋਂ 560 ਥਾਈਂ ਛਾਪੇਮਾਰੀ; 333 ਕਾਬੂ